Punjab Weather : ਸੂਬੇ ਦੇ ਵਿੱਚ ਗਰਮੀ ਦਾ ਕਹਿਰ, ਤਾਪਮਾਨ 41.3 ਡਿਗਰੀ ਤੱਕ ਪਹੁੰਚਿਆ, ਹੀਟਵੇਵ ਦਾ ਅਲਰਟ ਜਾਰੀ
Punjab Weather : ਸੂਬੇ 'ਚ ਔਸਤਨ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ। ਪਟਿਆਲਾ 'ਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ 'ਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 30 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ।

ਪੰਜਾਬ ‘ਚ ਵੱਧਣ ਲੱਗਾ ਪਾਰਾ, 24 ਘੰਟਿਆਂ ‘ਚ 1.5 ਡਿਗਰੀ ਦਾ ਵਾਧਾ, ਜਾਣੋ ਮੌਸਮ ਦਾ ਹਾਲ
Punjab Weather : ਸੂਬੇ ਦੇ ‘ਚ ਗਰਮੀ ਨੇ ਫਿਰ ਤੋਂ ਤੇਜ਼ੀ ਫੜ ਲਈ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਆਪਣਾ ਭਿਆਨਕ ਰੂਪ ਦਿਖਾਵੇਗੀ। ਸੂਬੇ ‘ਚ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸਨੂੰ ਮੌਸਮ ਵਿਭਾਗ ਨੇ “ਆਮ ਨਾਲੋਂ ਕਾਫ਼ੀ ਜ਼ਿਆਦਾ” ਦੱਸਿਆ ਹੈ। ਪਟਿਆਲਾ ‘ਚ ਸਭ ਤੋਂ ਜ਼ਿਆਦਾ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਕਈ ਜ਼ਿਲ੍ਹਿਆਂ ‘ਚ ਹੀਟਵੇਵ ਬਣੀ ਰਹਿ ਸਕਦੀ ਹੈ।