ਪੰਜਾਬ ‘ਚ 2 ਡਿਗਰੀ ਤੱਕ ਡਿੱਗਿਆ ਪਾਰਾ, ਰਾਤਾਂ ਹੋਈਆਂ ਠੰਡੀਆਂ, ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਧੁੰਦ ਦਾ ਅਲਰਟ
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਤਾਪਮਾਨ 5 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਜਿਸ ਵਿੱਚ ਜਲੰਧਰ ਦਾ ਤਾਪਮਾਨ ਸਭ ਤੋਂ ਘੱਟ 4.4 ਡਿਗਰੀ ਦਰਜ ਕੀਤਾ ਗਿਆ ਜੋ ਕਿ ਪਿਛਲੇ ਦਿਨ ਨਾਲੋਂ 3.3 ਡਿਗਰੀ ਘੱਟ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.7 ਡਿਗਰੀ ਮਾਪਿਆ ਗਿਆ, ਜੋ ਪਿਛਲੇ ਦਿਨ ਦੇ ਮੁਕਾਬਲੇ 2.1 ਡਿਗਰੀ ਘੱਟ ਗਿਆ ਹੈ।

ਪੰਜਾਬ ਵਿੱਚ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ਹੋਰ ਠੰਡਾ ਹੋ ਜਾਵੇਗਾ। ਪੰਜਾਬ ਭਰ ਵਿੱਚ 14 ਦਸੰਬਰ ਤੱਕ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਧੁੱਪ ਦਾ ਅਸਰ ਰਹੇਗਾ, ਜਿਸ ਨਾਲ ਲੋਕਾਂ ਨੂੰ ਲਗਾਤਾਰ ਵਧ ਰਹੀ ਠੰਡ ਤੋਂ ਕੁਝ ਰਾਹਤ ਮਿਲੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਤਾਪਮਾਨ 5 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਜਿਸ ਵਿੱਚ ਜਲੰਧਰ ਦਾ ਤਾਪਮਾਨ ਸਭ ਤੋਂ ਘੱਟ 4.4 ਡਿਗਰੀ ਦਰਜ ਕੀਤਾ ਗਿਆ ਜੋ ਕਿ ਪਿਛਲੇ ਦਿਨ ਨਾਲੋਂ 3.3 ਡਿਗਰੀ ਘੱਟ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.7 ਡਿਗਰੀ ਮਾਪਿਆ ਗਿਆ, ਜੋ ਪਿਛਲੇ ਦਿਨ ਦੇ ਮੁਕਾਬਲੇ 2.1 ਡਿਗਰੀ ਘੱਟ ਗਿਆ ਹੈ।
ਧੁੰਦ ਇਨ੍ਹਾਂ ਖੇਤਰਾਂ ਨੂੰ ਕਰੇਗੀ ਕਵਰ
ਇਸ ਦੇ ਨਾਲ ਹੀ ਪੰਜਾਬ ਵਿੱਚ 14 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੋਆਬਾ ਅਤੇ ਮਾਲਵਾ ਦੇ ਤਿੰਨੋਂ ਖੇਤਰਾਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਅਜਿਹੇ ‘ਚ ਲੋਕਾਂ ਨੂੰ ਸੜਕਾਂ ‘ਤੇ ਜ਼ਿਆਦਾ ਧਿਆਨ ਨਾਲ ਵਾਹਨ ਚਲਾਉਣ ਦੀ ਲੋੜ ਹੈ।
ਇਸ ਦੇ ਨਾਲ ਹੀ ਬੁੱਧਵਾਰ ਸਵੇਰੇ 8 ਵਜੇ ਤੱਕ ਲੁਧਿਆਣਾ, ਮੋਗਾ, ਫਿਲੌਰ, ਫਗਵਾੜਾ, ਹੁਸ਼ਿਆਰਪੁਰ ਅਤੇ ਰੋਪੜ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਸੰਘਣੀ ਧੁੰਦ ਛਾਈ ਰਹੀ। ਕਈ ਥਾਵਾਂ ‘ਤੇ ਸਵੇਰੇ 5 ਤੋਂ 7 ਵਜੇ ਤੱਕ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਰਹੀ।
ਖੁੱਲੇ ਇਲਾਕਿਆਂ ਵਿੱਚ ਧੁੰਦ ਦਾ ਪ੍ਰਭਾਵ ਰਹੇਗਾ
ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਦਸੰਬਰ ‘ਚ ਸੰਘਣੀ ਧੁੰਦ ਦਾ ਅਸਰ ਕਾਫੀ ਘੱਟ ਹੋਣ ਵਾਲਾ ਹੈ। ਧੁੰਦ ਦਾ ਅਸਰ ਸਵੇਰੇ ਹੀ ਦੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਵਿੱਚ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਜਿਸ ਨਾਲ ਧੁੱਪ ਨਿਕਲੇਗੀ, ਜਿਸ ਨਾਲ ਠੰਡ ਤੋਂ ਰਾਹਤ ਮਿਲੇਗੀ। ਪਹਾੜੀ ਇਲਾਕਿਆਂ ‘ਚ ਹੁਣ ਤੱਕ ਘੱਟ ਹੋਈ ਬਰਫਬਾਰੀ ਕਾਰਨ ਅਜਿਹਾ ਹੋ ਰਿਹਾ ਹੈ।
ਇਹ ਵੀ ਪੜ੍ਹੋ
ਜਾਣੋ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ –ਪੰਜਾਬ ਦੇ ਅੰਮ੍ਰਿਤਸਰ ਚ ਘੱਟੋ-ਘੱਟ ਤਾਪਮਾਨ 4.7 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.2 ਡਿਗਰੀ ਅਤੇ ਪਿਛਲੇ ਦਿਨ ਦੇ ਮੁਕਾਬਲੇ 2.1 ਡਿਗਰੀ ਘੱਟ ਹੈ। ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਜਲੰਧਰ – ਪੰਜਾਬ ‘ਚ ਅੱਜ ਜਲੰਧਰ ਸਭ ਤੋਂ ਠੰਡਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.4 ਡਿਗਰੀ ਦਰਜ ਕੀਤਾ ਗਿਆ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ – ਸ਼ਹਿਰ ਦਾ ਘੱਟੋ-ਘੱਟ ਤਾਪਮਾਨ 6.2 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.7 ਡਿਗਰੀ ਘੱਟ ਹੈ। ਅੱਜ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਰਹਿਣ ਦਾ ਅਨੁਮਾਨ ਹੈ।