ਪੰਜਾਬ ਵਿੱਚ ਅੱਜ ਵੀ ਪੈ ਸਕਦਾ ਹੈ ਮੀਂਹ, ਜਾਣੋਂ ਮੌਸਮ ਦੀਆਂ ਤਾਜ਼ਾ ਅਪਡੇਟਸ
ਪੰਜਾਬ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਬੀਤੀ ਰਾਤ ਕਈ ਥਾਵਾਂ ਤੇ ਤੇਜ਼ ਹਨੇਰੀ ਦੇ ਨਾਲ ਨਾਲ ਮੀਂਹ ਪੈਣ ਦੀਆਂ ਖ਼ਬਰਾਂ ਆਈਆਂ ਹਨ। ਭਲਕੇ ਵੀ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। । ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ-ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ।
ਸੰਕੇਤਕ ਤਸਵੀਰ
ਵੈਸਟਨ ਡਿਸਟਰਵੈਂਸ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਆ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਗੜੇਮਾਰੀ ਵੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ-ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ।
ਵਿਭਾਗ ਅਨੁਸਾਰ ਇਸ ਦੌਰਾਨ ਗੜੇਮਾਰੀ, ਬਿਜਲੀ ਡਿੱਗਣ, 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ। ਅਜਿਹੇ ‘ਚ ਸੂਬੇ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ ‘ਚ ਬਦਲਾਅ ਦੇ ਆਸਾਰ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।


