ਪੰਜਾਬ ਵਿੱਚ ਅੱਜ ਵੀ ਪੈ ਸਕਦਾ ਹੈ ਮੀਂਹ, ਜਾਣੋਂ ਮੌਸਮ ਦੀਆਂ ਤਾਜ਼ਾ ਅਪਡੇਟਸ | Punjab weather Meteorological Department has issued a rain alert Punjabi news - TV9 Punjabi

ਪੰਜਾਬ ਵਿੱਚ ਅੱਜ ਵੀ ਪੈ ਸਕਦਾ ਹੈ ਮੀਂਹ, ਜਾਣੋਂ ਮੌਸਮ ਦੀਆਂ ਤਾਜ਼ਾ ਅਪਡੇਟਸ

Published: 

30 Mar 2024 09:41 AM

ਪੰਜਾਬ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਬੀਤੀ ਰਾਤ ਕਈ ਥਾਵਾਂ ਤੇ ਤੇਜ਼ ਹਨੇਰੀ ਦੇ ਨਾਲ ਨਾਲ ਮੀਂਹ ਪੈਣ ਦੀਆਂ ਖ਼ਬਰਾਂ ਆਈਆਂ ਹਨ। ਭਲਕੇ ਵੀ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। । ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ-ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ।

ਪੰਜਾਬ ਵਿੱਚ ਅੱਜ ਵੀ ਪੈ ਸਕਦਾ ਹੈ ਮੀਂਹ, ਜਾਣੋਂ ਮੌਸਮ ਦੀਆਂ ਤਾਜ਼ਾ ਅਪਡੇਟਸ

ਸੰਕੇਤਕ ਤਸਵੀਰ

Follow Us On

ਵੈਸਟਨ ਡਿਸਟਰਵੈਂਸ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਆ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਗੜੇਮਾਰੀ ਵੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ-ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ।

ਵਿਭਾਗ ਅਨੁਸਾਰ ਇਸ ਦੌਰਾਨ ਗੜੇਮਾਰੀ, ਬਿਜਲੀ ਡਿੱਗਣ, 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ। ਅਜਿਹੇ ‘ਚ ਸੂਬੇ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ ‘ਚ ਬਦਲਾਅ ਦੇ ਆਸਾਰ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

ਪਟਿਆਲਾ ਰਿਹਾ ਸਭ ਤੋਂ ਗਰਮ

ਮੌਸਮ ਵਿੱਚ ਆਏ ਬਦਲਾਅ ਕਾਰਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.6 ਡਿਗਰੀ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ ਹੈ। ਜੋਕਿ ਪਟਿਆਲਾ ਦਾ ਹੈ।

ਤਹਿਸੀਲ ਪੱਧਰ ਤੇ ਅਲਰਟ

ਵੈਦਰ ਡਿਪਾਰਟਮੈਂਟ ਵੱਲੋਂ ਤਹਿਸੀਲ ਪੱਧਰ ‘ਤੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਨੂੰ ਤਿੰਨ ਹਿੱਸਿਆਂ ‘ਚ ਵੰਡਿਆ ਗਿਆ ਹੈ। ਮੌਸਮ ਵਿਬਾਗ ਵੱਲੋਂ ਕਿਸਾਨਾਂ ਨੂੰ ਕੱਟੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਂ ‘ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਭਲਕੇ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਹਿੱਸਿਆਂ ਵਿੱਚ ਮੌਸਮ ਸਾਫ਼ ਰਹੇਗਾ।

ਇਹ ਵੀ ਪੜ੍ਹੋ- AAP ਵਿਧਾਇਕ ਨੂੰ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਲਾਲਚ ਦੇਣ ਵਾਲੇ ਸਖਸ ਤੇ ਹੋਈ FIR

ਤੇਜ਼ ਹਵਾਵਾਂ ਚੱਲਣ ਦੇ ਆਸਾਰ

ਮੌਸਮ ਵਿਭਾਗ ਅਨੁਸਾਰ ਸੰਗਰੂਰ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ ਅਤੇ ਨੰਗਲ ਸਮੇਤ ਕਈ ਥਾਵਾਂ ਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ। ਇੱਥੇ ਹਵਾ ਦੀ ਰਫ਼ਤਾਰ 60-70 ਕਿਲੋਮੀਟਰ ਰਹਿ ਸਕਦੀ ਹੈ। ਇਸ ਤੋਂ ਇਲਾਵਾ ਸੁਨਾਮ, ਸੰਗਰੂਰ, ਬਰਨਾਲਾ ਵਿਖੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

Exit mobile version