ਪੰਜਾਬ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ: ਜੂਨ ‘ਚ 26% ਵੱਧ ਮੀਂਹ ਦਰਜ; ਤਾਪਮਾਨ ਆਮ ਨਾਲੋਂ 4.6 ਡਿਗਰੀ ਘੱਟ
Punjab Weather update: ਅੱਜ ਪੰਜਾਬ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਹ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇੱਕ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਆਈਐਮਡੀ ਦੇ ਅਨੁਸਾਰ, ਜੂਨ ਮਹੀਨੇ ਵਿੱਚ 29 ਜੂਨ ਤੱਕ ਆਮ ਬਾਰਿਸ਼ 49.7 ਮਿਲੀਮੀਟਰ ਹੈ, ਜਦੋਂ ਕਿ ਹੁਣ ਤੱਕ 62.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਪੰਜਾਬ ਵਿੱਚ ਜੂਨ ਮਹੀਨੇ ਮਾਨਸੂਨ ਕਾਫ਼ੀ ਸਰਗਰਮ ਦੇਖਣ ਨੂੰ । 29 ਜੂਨ ਦੀ ਸਵੇਰ ਤੱਕ ਦਰਜ ਕੀਤੇ ਗਏ ਅੰਕੜਿਆਂ ਮੁਤਾਬਕ, ਸੂਬੇ ਵਿੱਚ 26 ਫੀਸਦ ਵੱਧ ਬਾਰਿਸ਼ ਹੋਈ ਹੈ, ਜੋ ਕਿ ਆਮ ਨਾਲੋਂ ਵੱਧ ਮੰਨੀ ਜਾਂਦੀ ਹੈ। ਮੌਸਮ ਵਿਗਿਆਨ ਕੇਂਦਰ ਆਈਐਮਡੀ ਦੇ ਅਨੁਸਾਰ, ਜੂਨ ਮਹੀਨੇ ਵਿੱਚ 29 ਜੂਨ ਤੱਕ ਆਮ ਬਾਰਿਸ਼ 49.7 ਮਿਲੀਮੀਟਰ ਹੈ, ਜਦੋਂ ਕਿ ਹੁਣ ਤੱਕ 62.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਅੱਜ ਵੀ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬਾਰਿਸ਼ ਹੋ ਰਹੀ ਹੈ।
IMD ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਐਤਵਾਰ ਸ਼ਾਮ 5.30 ਵਜੇ ਤੱਕ, ਅੰਮ੍ਰਿਤਸਰ ਵਿੱਚ 5 ਮਿਲੀਮੀਟਰ, ਲੁਧਿਆਣਾ ਵਿੱਚ 3 ਮਿਲੀਮੀਟਰ, ਪਠਾਨਕੋਟ ਵਿੱਚ 1 ਮਿਲੀਮੀਟਰ, ਬਠਿੰਡਾ ਵਿੱਚ 2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 1.5 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਕਾਰਨ ਸੂਬੇ ਦੇ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਆਈਐਮਡੀ ਮੁਤਾਬਕ ਸੂਬੇ ਦਾ ਤਾਪਮਾਨ ਆਮ ਨਾਲੋਂ 4.6 ਡਿਗਰੀ ਘੱਟ ਹੈ, ਜਦੋਂ ਕਿ ਬਠਿੰਡਾ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ ਹੈ।
ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ
ਅੱਜ ਪੰਜਾਬ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਹ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇੱਕ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਔਰੇਂਜ ਅਲਰਟ- ਰੂਪਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਹੈ। ਇੱਥੇ 12 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਯੈਲੋ ਅਲਰਟ- ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ
- ਅੰਮ੍ਰਿਤਸਰ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
- ਜਲੰਧਰ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
- ਲੁਧਿਆਣਾ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
- ਪਟਿਆਲਾ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
- ਮੋਹਾਲੀ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 24 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।