ਚੰਡੀਗੜ੍ਹ ਚ ਅੱਜ ਪੈ ਸਕਦਾ ਹੈ ਮੀਂਹ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਲਰਟ

tv9-punjabi
Updated On: 

05 Jul 2024 08:32 AM IST

ਮੀਂਹ ਤੋਂ ਬਾਅਦ ਡੇਂਗੂ ਦਾ ਖਤਰਾ ਵੀ ਵਧ ਗਿਆ ਹੈ। ਚੰਡੀਗੜ੍ਹ ਸਿਹਤ ਵਿਭਾਗ ਨੇ ਇਸ ਸਬੰਧੀ ਪਹਿਲਾਂ ਹੀ ਚਿਤਾਵਨੀ ਜਾਰੀ ਕਰ ਦਿੱਤੀ ਸੀ। ਵਿਭਾਗ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਵਿਭਾਗ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ 76260-02036 ਜਾਰੀ ਕੀਤਾ ਹੈ।

ਚੰਡੀਗੜ੍ਹ ਚ ਅੱਜ ਪੈ ਸਕਦਾ ਹੈ ਮੀਂਹ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਲਰਟ

FILE PHOTO

Follow Us On
ਪੰਜਾਬ ਵਿੱਚ ਮਾਨਸੂਨ ਦੀ ਦਸਤਕ ਕਾਰਨ ਪਏ ਮੀਂਹ ਪੈਣ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤਾਂ ਉੱਥੇ ਹੀ ਲੋਕ ਵੀ ਸਕੂਨ ਦਾ ਸਾਹ ਲੈ ਰਹੇ ਹਨ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਓਧਰ ਚੰਡੀਗੜ੍ਹ ‘ਚ 3 ਦਿਨਾਂ ਦੀ ਬਾਰਿਸ਼ ਤੋਂ ਬਾਅਦ ਮਾਨਸੂਨ ਦੀ ਰਫਤਾਰ ਮੱਠੀ ਹੋ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਬੱਦਲ ਛਾਏ ਰਹਿਣ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ। ਮੀਂਹ ਨਾ ਪੈਣ ਦੇ ਬਾਵਜੂਦ ਤਾਪਮਾਨ ‘ਚ ਕੋਈ ਵਾਧਾ ਨਹੀਂ ਹੋਵੇਗਾ। ਕਿਉਂਕਿ ਇਸ ਵੇਲੇ ਦਿਨ ਵੇਲੇ ਵੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਤਾਪਮਾਨ ਸਥਿਰ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੌਰਾਨ ਲਗਾਤਾਰ ਮੀਂਹ ਪੈ ਰਿਹਾ ਹੈ। ਪਰ ਅਜੇ ਤੱਕ ਅਜਿਹਾ ਨਜ਼ਰ ਨਹੀਂ ਆਇਆ। ਹੁਣ ਤੱਕ ਜੋ ਮੀਂਹ ਪੈ ਰਿਹਾ ਹੈ, ਉਹ ਛਿੱਟਿਆਂ ‘ਤੇ ਹੀ ਪਿਆ ਹੈ। ਪਰ ਇਸ ਮੀਂਹ ਦੀ ਤੀਬਰਤਾ ਬਹੁਤ ਜ਼ਿਆਦਾ ਰਹੀ ਹੈ। ਕਿਉਂਕਿ ਜੁਲਾਈ ਮਹੀਨੇ ਵਿੱਚ ਸ਼ਹਿਰ ਵਿੱਚ ਔਸਤਨ 200 ਮਿਲੀਮੀਟਰ ਮੀਂਹ ਪੈਂਦਾ ਹੈ। ਜਿਸ ਵਿੱਚੋਂ 50% ਮੀਂਹ ਤਿੰਨ-ਚਾਰ ਦਿਨਾਂ ਵਿੱਚ ਹੀ ਹੋ ਚੁੱਕਾ ਹੈ। ਹੁਣ ਤੱਕ 100.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਡੇਂਗੂ ਦਾ ਵੱਧ ਖ਼ਤਰਾ

ਇਸ ਮੀਂਹ ਤੋਂ ਬਾਅਦ ਡੇਂਗੂ ਦਾ ਖਤਰਾ ਵੀ ਵਧ ਗਿਆ ਹੈ। ਚੰਡੀਗੜ੍ਹ ਸਿਹਤ ਵਿਭਾਗ ਨੇ ਇਸ ਸਬੰਧੀ ਪਹਿਲਾਂ ਹੀ ਚਿਤਾਵਨੀ ਜਾਰੀ ਕਰ ਦਿੱਤੀ ਸੀ। ਵਿਭਾਗ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਵਿਭਾਗ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ 76260-02036 ਜਾਰੀ ਕੀਤਾ ਹੈ। ਤੁਸੀਂ ਇਸ ਨੰਬਰ ‘ਤੇ ਕਾਲ ਕਰਕੇ ਆਪਣੇ ਇਲਾਕੇ ਵਿੱਚ ਸਪਰੇਅ ਅਤੇ ਫੌਗਿੰਗ ਦੀ ਘਾਟ ਦੀ ਸ਼ਿਕਾਇਤ ਵੀ ਕਰ ਸਕਦੇ ਹੋ। ਜਾਣਕਾਰੀ ਅਨੁਸਾਰ 2021 ਵਿੱਚ ਡੇਂਗੂ ਦੇ 1596, 2022 ਵਿੱਚ 910 ਅਤੇ 2023 ਵਿੱਚ 454 ਡੇਂਗੂ ਦੇ ਮਰੀਜ਼ ਸਨ। ਵਿਭਾਗ ਨੂੰ ਉਮੀਦ ਹੈ ਕਿ ਇਸ ਵਾਰ ਮਰੀਜ਼ਾਂ ਦੀ ਗਿਣਤੀ ਹੋਰ ਘਟੇਗੀ।

ਇਹਨਾਂ ਜ਼ਿਲ੍ਹਿਆਂ ਵਿੱਚ ਹੈ ਅਲਰਟ

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਬਾਕੀ ਸੂਬਿਆਂ ‘ਚ ਬਾਰਿਸ਼ ਦਾ ਅਲਰਟ ਹੈ, ਪਰ ਹਾਲਾਤ ਆਮ ਵਾਂਗ ਰਹਿਣਗੇ।