Punjab Weather News: ਪੰਜਾਬ ‘ਚ ਲਗਾਤਾਰ ਡਿੱਗ ਰਿਹਾ ਰਾਤ ਦਾ ਤਾਪਮਾਨ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਨੇ ਆਉਣ ਵਾਲੇ ਛੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦਰਜ ਨਹੀਂ ਕੀਤੀ ਜਾਵੇਗੀ। ਦੱਸ ਦਈਏ ਕਿ ਬੱਲੂਵਾਲ ਸੋਨਖੇੜੀ ਪੰਜਾਬ ਦਾ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 13.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ 'ਚ ਪੱਛਮੀ ਗੜਬੜੀ ਕਾਰਨ ਇਹ ਤਬਦਿਲੀਆਂ ਦੇਖਣ ਨੂੰ ਮਿਲ ਰਹਿਆਂ ਹਨ।

Punjab Weather Update: ਪੰਜਾਬ ਵਿੱਚ ਪਿਛਲੇ ਦੋ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਜਿੱਥੇ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਉੱਥੇ ਹੀ ਮੰਗਲਵਾਰ ਨੂੰ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਦੱਸ ਦਈਏ ਕਿ ਬੱਲੂਵਾਲ ਸੋਨਖੇੜੀ ਪੰਜਾਬ ਦਾ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 13.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਦੂਜੇ ਪਾਸੇ ਦਿਨ ਵੇਲੇ ਖੁਸ਼ਕ ਮੌਸਮ ਕਾਰਨ 0.6 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਪਰ ਦਿਨ ਦਾ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਉਥੇ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਛੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਦਰਜ ਨਹੀਂ ਕੀਤੀ ਜਾਵੇਗੀ।