Punjab Weather News: ਪੰਜਾਬ ‘ਚ ਲਗਾਤਾਰ ਡਿੱਗ ਰਿਹਾ ਰਾਤ ਦਾ ਤਾਪਮਾਨ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਨੇ ਆਉਣ ਵਾਲੇ ਛੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦਰਜ ਨਹੀਂ ਕੀਤੀ ਜਾਵੇਗੀ। ਦੱਸ ਦਈਏ ਕਿ ਬੱਲੂਵਾਲ ਸੋਨਖੇੜੀ ਪੰਜਾਬ ਦਾ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 13.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ 'ਚ ਪੱਛਮੀ ਗੜਬੜੀ ਕਾਰਨ ਇਹ ਤਬਦਿਲੀਆਂ ਦੇਖਣ ਨੂੰ ਮਿਲ ਰਹਿਆਂ ਹਨ।
Punjab Weather Update: ਪੰਜਾਬ ਵਿੱਚ ਪਿਛਲੇ ਦੋ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਜਿੱਥੇ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਉੱਥੇ ਹੀ ਮੰਗਲਵਾਰ ਨੂੰ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਦੱਸ ਦਈਏ ਕਿ ਬੱਲੂਵਾਲ ਸੋਨਖੇੜੀ ਪੰਜਾਬ ਦਾ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 13.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਦੂਜੇ ਪਾਸੇ ਦਿਨ ਵੇਲੇ ਖੁਸ਼ਕ ਮੌਸਮ ਕਾਰਨ 0.6 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਪਰ ਦਿਨ ਦਾ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਉਥੇ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਛੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਦਰਜ ਨਹੀਂ ਕੀਤੀ ਜਾਵੇਗੀ।
ਸੂਬੇ ਦੇ ਪ੍ਰਮੁੱਖ ਸ਼ਹਿਰਾਂ ਦੇ ਸੌਸਮ ਦਾ ਹਾਲ
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30.2, ਲੁਧਿਆਣਾ 29.9, ਪਟਿਆਲਾ 31.7, ਪਠਾਨਕੋਟ 31.6, ਫਰੀਦਕੋਟ 30.0, ਗੁਰਦਾਸਪੁਰ 32.0, ਬਰਨਾਲਾ 30.1, ਫਰੀਦਕੋਟ 31.9, ਫਤਿਹਗੜ੍ਹ ਸਾਹਿਬ 30.9, ਫਿਰੋਜਪੁਰ ਵਿੱਚ 30.0, ਮੁਕਤਸਰ ਸਾਹਿਬ 29.9 ਅਤੇ ਰੋਪੜ ਵਿਖੇ 30.2 ਰਿਕਾਰਡ ਦਰਜ ਕੀਤਾ ਗਿਆ।
ਜਦੋਂ ਕਿ ਅੰਮ੍ਰਿਤਸਰ ਦਾ ਘੱਟੋ-ਘੱਟ ਪਾਰਾ 16.2, ਲੁਧਿਆਣਾ 16.7, ਪਟਿਆਲਾ 16.1, ਪਠਾਨਕੋਟ 15.2, ਬਰਨਾਲਾ 15.5, ਫਰੀਦਕੋਟ 17.8, ਫਤਿਹਗੜ੍ਹ ਸਾਹਿਬ 15.8, ਫ਼ਿਰੋਜ਼ਪੁਰ 16.1, ਗੁਰਦਾਸਪੁਰ 14.16, ਜਲੰਧਰ 15.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ
ਪੰਜਾਬ ਵਿੱਚ ਅਗਲੇ ਵੱਡੀਆਂ ਤਬਦਿਲਿਆਂ ਵੇਖਣ ਨੂੰ ਮਿਲ ਸਕਦੀਆਂ ਹਨ। ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ 1.3 ਡਿਗਰੀ ਦਾ ਵਾਧਾ ਦਰਜ ਹੋਇਆ ਹੈ।ਚੰਡੀਗੜ੍ਹ ਮੌਸਮ ਵਿਭਾਗ ਦੇ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਅਕਤੂਬਰ ਦੇ ਬਾਕੀ ਦਿਨਾਂ ‘ਚ ਸੂਬੇ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉਥੇ ਹੀ ਨਵੰਬਰ ਦਾ ਮਹੀਨਾ ਪੰਜਾਬ ਵਿੱਚ ਖੁਸ਼ਕ ਮੌਸਮ ਦੇ ਨਾਲ ਹੀ ਸ਼ੁਰੂ ਹੋਵੇਗਾ।