AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਠੰਡ ਅਤੇ ਧੁੰਦ ਦਾ ਕਹਿਰ ਜਾਰੀ, ਗੁਰਦਾਸਪੁਰ ਸ਼ਿਮਲਾ ਤੋਂ ਵੀ ਜ਼ਿਆਦਾ ਠੰਡਾ; 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਅਲਰਟ

ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੂਰੇ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 14.3 ਡਿਗਰੀ ਰਿਹਾ। ਜਦਕਿ ਬਾਕੀ ਸਾਰੀਆਂ ਥਾਵਾਂ 'ਤੇ ਵੀ ਤਾਪਮਾਨ ਬਹੁਤ ਜਿਆਦਾ ਡਿੱਗ ਗਿਆ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ 'ਚ ਠੰਡ ਅਤੇ ਧੁੰਦ ਦਾ ਕਹਿਰ ਜਾਰੀ, ਗੁਰਦਾਸਪੁਰ ਸ਼ਿਮਲਾ ਤੋਂ ਵੀ ਜ਼ਿਆਦਾ ਠੰਡਾ; 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਅਲਰਟ
ਸੰਕੇਤਕ ਤਸਵੀਰ
kusum-chopra
| Published: 02 Jan 2024 06:42 AM IST
Share

ਪੰਜਾਬ ਵਿੱਚ ਪਹਾੜਾਂ ਦੀ ਰਾਣੀ ਸ਼ਿਮਲੇ ਨਾਲੋਂ ਵੀ ਜਿਆਦਾ ਠੰਢ ਪੈ ਰਹੀ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪੂਰੇ ਸੂਬੇ ਵਿੱਚ ਸਭ ਤੋਂ ਘੱਟ ਹੈ। ਜਦੋਂ ਕਿ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 7 ਡਿਗਰੀ ਅਤੇ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਾਤ ਅਤੇ ਦਿਨ ਵਿਚ ਠੰਢ ਵਧ ਗਈ ਹੈ। ਇਸ ਨੂੰ ਠੰਡੇ ਦਿਨ ਅਤੇ ਸੀਤ ਲਹਿਰ ਦੀ ਸਥਿਤੀ ਮੰਨਿਆ ਜਾਂਦਾ ਹੈ।

ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਲੋਕਾਂ ਨੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਸੀ। ਸੂਬੇ ‘ਚ 80 ਥਾਵਾਂ ‘ਤੇ ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਵੀ ਵਧ ਗਈ ਹੈ। ਇਨ੍ਹਾਂ ਖੇਤਰਾਂ ਵਿੱਚ ਡੇਰਾ ਬਾਬਾ ਨਾਨਕ ਤੋਂ ਲੈ ਕੇਪੰਜਾਬ ਦਾ ਪ੍ਰਵੇਸ਼ ਦੁਆਰ ਡੇਰਾਬੱਸੀ ਤੱਕ ਸ਼ਾਮਲ ਹੈ। ਹਰ ਪਾਸੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

ਠੰਡ ਨੂੰ ਵੇਖਦਿਆਂ ਸਰਕਾਰ ਨੇ ਸੂਬੇ ਵਿੱਚ ਆਂਗਣਵਾੜੀ ਕੇਂਦਰਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਹੁਣ ਕੇਂਦਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ।

ਪੰਜਾਬ ‘ਚ ਅੱਜ ਅਤੇ ਕੱਲ ਅਜਿਹਾ ਰਹੇਗਾ ਮੌਸਮ

ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਮੰਗਲਵਾਰ ਅਤੇ ਮੰਗਲਵਾਰ ਨੂੰ ਪੰਜਾਬ ‘ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। 31 ਥਾਵਾਂ ‘ਤੇ ਧੁੰਦ ਅਤੇ ਇਸ ਤੋਂ ਬਾਅਦ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੇਗੀ। ਇਨ੍ਹਾਂ ਥਾਵਾਂ ਤੇ ਪੰਜਾਬ ਦੀਆਂ ਜ਼ਿਆਦਾਤਰ ਤਹਿਸੀਲਾਂ ਅਧੀਨ ਆਉਂਦੇ ਇਲਾਕਿਆਂ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜੋ ਕਿ ਆਮ ਤਾਪਮਾਨ ਨਾਲੋਂ 6.7 ਡਿਗਰੀ ਘੱਟ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...