ਪੰਜਾਬ ਵਿੱਚ ਅੱਜ ਹੋ ਸਕਦੀ ਹੈ ਬਾਰਿਸ਼, ਵੈਸਟਰਨ ਡਿਸਟਰਬੈਂਸ ਹੋਇਆ ਸਰਗਰਮ | punjab weather Rain may occur today Western Disturbance is active full in punjabi Punjabi news - TV9 Punjabi

ਪੰਜਾਬ ਵਿੱਚ ਅੱਜ ਹੋ ਸਕਦੀ ਹੈ ਬਾਰਿਸ਼, ਵੈਸਟਰਨ ਡਿਸਟਰਬੈਂਸ ਹੋਇਆ ਸਰਗਰਮ

Updated On: 

13 Apr 2024 09:01 AM

Weather alert: ਪੰਜਾਬ ਦੇ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ ਇਹ ਅਲਰਟ ਐਤਵਾਰ ਨੂੰ ਵੀ ਜਾਰੀ ਰਹਿਣ ਵਾਲਾ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਰਾਜ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਅੱਜ ਹੋ ਸਕਦੀ ਹੈ ਬਾਰਿਸ਼, ਵੈਸਟਰਨ ਡਿਸਟਰਬੈਂਸ ਹੋਇਆ ਸਰਗਰਮ
Follow Us On

ਵਿਸਾਖੀ ਦੇ ਤਿਓਹਾਰ ਮੌਕੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਇਹ ਇੱਕ ਹਫ਼ਤੇ ਵਿੱਚ ਦੂਜਾ ਵੈਸਟਰਨ ਡਿਸਟਰਬੈਂਸ ਹੈ ਜੋ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵੈਸਟਰਨ ਡਿਸਟਰਬੈਂਸ (western disturbances) ਕਾਰਨ ਮੌਸਮ ਵਿੱਚ ਆਏ ਬਦਲਾਅ ਤੋਂ ਬਾਅਦ ਮੌਸਮ ਵਿਭਾਗ ਨੇ ਪੰਜਾਬ ਵਿੱਚ ਆਰੇਂਜ ਅਲਰਟ (orange alert) ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ (yellow alert) ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਹ ਅਲਰਟ ਐਤਵਾਰ ਨੂੰ ਵੀ ਜਾਰੀ ਰਹਿਣ ਵਾਲਾ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸਮੇਤ ਬਠਿੰਡਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਸਾਰੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਇਹ ਵੈਸਟਰਨ ਡਿਸਟਰਬੈਂਸ ਇੱਕ ਹਫ਼ਤੇ ਵਿੱਚ ਦੂਜੀ ਵਾਰ ਸਰਗਰਮ ਹੋਇਆ ਹੈ। ਪਹਿਲਾ ਵੈਸਟਰਨ ਡਿਸਟਰਬੈਂਸ ਦਾ ਅਸਰ 10 ਅਪ੍ਰੈਲ ਨੂੰ ਦੇਖਿਆ ਗਿਆ। ਜਿਸ ਕਾਰਨ ਮਾਝੇ ਦੇ ਕੁਝ ਸ਼ਹਿਰਾਂ ਵਿੱਚ ਹਲਕੀ ਫੁਲਕੀ ਬਾਰਿਸ਼ ਹੋਈ ਸੀ। ਪਰ ਹੁਣ ਦੂਸਰਾ ਵੈਸਟਰਨ ਡਿਸਟਰਬੈਂਸ ਅੱਜ ਸਰਗਰਮ ਹੋ ਗਿਆ ਹੈ। ਜਿਸ ਦਾ ਅਸਰ ਮੰਗਲਵਾਰ ਤੱਕ ਰਹੇਗਾ। ਸੋਮਵਾਰ ਨੂੰ ਵੀ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਗਿਰਾਵਟ ਆਵੇਗੀ

ਪਹਿਲੀ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਜ਼ਿਲ੍ਹੇ ਵਿੱਚ ਮਾਮੂਲੀ ਬਾਰਸ਼ ਹੋਈ। ਪਰ ਅੱਜ ਤੋਂ ਸੋਮਵਾਰ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ। ਦਿਨ ਦੇ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

ਅੰਮ੍ਰਿਤਸਰ ਵਿੱਚ ਵੀ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੱਦਲਵਾਈ ਦੇਖੀ ਜਾਵੇਗੀ ਅਤੇ ਤਾਪਮਾਨ 20 ਤੋਂ 34 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜਲੰਧਰ ਵੀ ਮੀਂਹ ਪੈਣ ਦਾ ਅਨੁਮਾਨ ਹੈ। ਐਥੇ ਤਾਪਮਾਨ 19 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਚੱਲਣ ਦੇ ਨਾਲ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਜੇਕਰ ਗੱਲ ਲੁਧਿਆਣਾ ਦੀ ਕਰੀਏ ਤਾਂ ਜ਼ਿਲ੍ਹੇ ਵਿੱਚ ਕਈ ਥਾਵਾਂ ਤੇ ਮੀਂਹ ਪੈ ਸਕਦਾ ਹੈ ਅਤੇ ਤਾਪਮਾਨ 21 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਜ਼ਿਲੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 20 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Exit mobile version