ਪੰਜਾਬ 'ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ | punjab weather rainfall today pathankot gurdaspur ludhiana fatehgarh sahib know full in punjabi Punjabi news - TV9 Punjabi

Weather Updates: ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ

Updated On: 

29 Aug 2024 09:48 AM

Punjab Weather: ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ SAS ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੱਕ SAS ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

Weather Updates: ਪੰਜਾਬ ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ

ਪੰਜਾਬ 'ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ

Follow Us On

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋ ਜਾਵੇਗਾ। ਸੂਬੇ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ SAS ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੱਕ SAS ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਭਾਵੇਂ ਪੂਰੇ ਸੀਜ਼ਨ ਦੌਰਾਨ ਮੌਨਸੂਨ ਸੁਸਤ ਰਿਹਾ ਹੈ, ਪਰ ਪਿਛਲੇ ਹਫ਼ਤੇ ਤੋਂ ਸੂਬੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। 22 ਤੋਂ 28 ਅਗਸਤ ਤੱਕ ਪੰਜਾਬ ਵਿੱਚ 33.2 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ ਆਮ ਨਾਲੋਂ 18 ਫੀਸਦੀ ਵੱਧ ਹੈ। ਜਦੋਂ ਕਿ 1 ਜੂਨ ਤੋਂ 28 ਅਗਸਤ ਤੱਕ ਦੇ ਪੂਰੇ ਸੀਜ਼ਨ ਦੌਰਾਨ ਪੰਜਾਬ ਵਿੱਚ ਸਿਰਫ਼ 250.1 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ ਆਮ ਨਾਲੋਂ 29 ਫ਼ੀਸਦੀ ਘੱਟ ਹੈ। ਇਹ ਪੂਰੇ ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਹੈ।

ਅੱਜ 11 ਘੰਟਿਆਂ ਦਾ ਰਹੇਗਾ ਦਿਨ

ਪੰਜਾਬ ਦੇ ਵਿੱਚ ਅੱਜ ਦਿਨ ਕਰੀਬ ਸਵਾ ਗਿਆਰਾਂ ਘੰਟਿਆਂ ਦਾ ਰਹੇਗਾ। ਅੱਜ ਸੂਰਜ ਸਵੇਰੇ 6 ਵਜ ਕੇ ਇੱਕ ਮਿੰਟ ਤੇ ਚੜਿਆ ਅਤੇ ਸ਼ਾਮ 6 ਵਜ ਕੇ 53 ਮਿੰਟ ਤੇ ਛਿਪਣ ਦੀ ਸੰਭਾਵਨਾ ਹੈ। ਸਵੇਰੇ ਦੇ ਸਮੇਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ ਪਾਸ ਦਰਜ ਕੀਤਾ ਗਿਆ। ਜੇਕਰ ਹਵਾਵਾਂ ਦੀ ਗੱਲ ਕਰੀਏ ਤਾਂ ਕਰੀਬ 15 ਕਿਲੋਮੀਟਰ ਪ੍ਰਤੀਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ਾਮ ਦੇ ਸਮੇਂ ਤਾਪਮਾਨ ਵਧਕੇ 31 ਡਿਗਰੀ ਦੇ ਆਸ ਪਾਸ ਰਹਿ ਸਕਦਾ ਹੈ।

Exit mobile version