Punjab Weather Updates: ਪੰਜਾਬ 'ਚ ਤਾਪਮਾਨ ਆਮ ਨਾਲੋਂ ਵੱਧ,ਪ੍ਰਦੂਸ਼ਣ ਕਾਰਨ ਆਰੇਂਜ ਅਲਰਟ | punjab weather smog stubble burning alert know full in punjabi Punjabi news - TV9 Punjabi

Punjab Weather Updates: ਪੰਜਾਬ ‘ਚ ਤਾਪਮਾਨ ਆਮ ਨਾਲੋਂ ਵੱਧ,ਪ੍ਰਦੂਸ਼ਣ ਕਾਰਨ ਆਰੇਂਜ ਅਲਰਟ

Published: 

24 Oct 2024 08:21 AM

Weather: ਚੰਡੀਗੜ੍ਹ ਸਮੇਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ 'ਤੇ ਪਹੁੰਚ ਗਿਆ ਹੈ। ਪੰਜਾਬ ਦੇ ਚੰਡੀਗੜ੍ਹ, ਅੰਮ੍ਰਿਤਸਰ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਪ੍ਰਦੂਸ਼ਣ ਦਾ ਪੱਧਰ 200 ਏਅਰ ਕੁਆਲਿਟੀ ਇੰਡੈਕਸ (AQI) ਨੂੰ ਪਾਰ ਕਰ ਗਿਆ ਹੈ। ਯਾਨੀ ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Updates: ਪੰਜਾਬ ਚ ਤਾਪਮਾਨ ਆਮ ਨਾਲੋਂ ਵੱਧ,ਪ੍ਰਦੂਸ਼ਣ ਕਾਰਨ ਆਰੇਂਜ ਅਲਰਟ

ਸੰਕੇਤਕ ਤਸਵੀਰ

Follow Us On

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ ਗਿਆ।

ਜੇਕਰ ਗੱਲ ਬਠਿੰਡਾ ਦੇ ਤਾਪਮਾਨ ਦੀ ਕਰੀਏ ਤਾਂ ਐਥੇ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਚੰਡੀਗੜ੍ਹ ਵਿੱਚ ਵੀ ਅਜਿਹੀ ਹੀ ਸਥਿਤੀ ਹੈ। ਹਾਲਾਂਕਿ ਸਵੇਰੇ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਜਾਰੀ ਹੈ। ਦਿਨ-ਰਾਤ ਦੇ ਫਰਕ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਦੇ ਦੋ ਸ਼ਹਿਰ ਔਰੇਂਜ ਅਲਰਟ ‘ਤੇ

ਚੰਡੀਗੜ੍ਹ ਸਮੇਤ ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ ‘ਤੇ ਪਹੁੰਚ ਗਿਆ ਹੈ। ਪੰਜਾਬ ਦੇ ਚੰਡੀਗੜ੍ਹ, ਅੰਮ੍ਰਿਤਸਰ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਪ੍ਰਦੂਸ਼ਣ ਦਾ ਪੱਧਰ 200 ਏਅਰ ਕੁਆਲਿਟੀ ਇੰਡੈਕਸ (AQI) ਨੂੰ ਪਾਰ ਕਰ ਗਿਆ ਹੈ। ਯਾਨੀ ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਪ੍ਰਦੂਸ਼ਣ ਦਾ ਪੱਧਰ 200 ਨੂੰ ਪਾਰ ਕਰਕੇ 210 AQI ਤੱਕ ਪਹੁੰਚ ਗਿਆ ਹੈ। ਅੰਮ੍ਰਿਤਸਰ ਵਿੱਚ ਪ੍ਰਦੂਸ਼ਣ ਦਾ ਪੱਧਰ 221 AQI ਅਤੇ ਮੰਡੀ ਗੋਬਿੰਦਗੜ੍ਹ ਵਿੱਚ 235 AQI ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਜਲੰਧਰ ਵਿੱਚ AQI 170, ਖੰਨਾ ਵਿੱਚ 156, ਲੁਧਿਆਣਾ ਵਿੱਚ 193, ਪਟਿਆਲਾ ਵਿੱਚ 151 ਅਤੇ ਰੂਪਨਗਰ ਵਿੱਚ AQI 110 ਦਰਜ ਕੀਤਾ ਗਿਆ। ਇੱਥੇ ਵੀ ਪ੍ਰਦੂਸ਼ਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਵਧ ਸਕਦਾ ਹੈ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਸਮੇਤ ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਲੋਕਾਂ ਦੀ ਸਿਹਤ ‘ਤੇ ਅਸਰ ਪਾਉਣ ਲੱਗਾ ਹੈ। ਅੱਖਾਂ ਵਿੱਚ ਜਲਣ ਦੀ ਸਮੱਸਿਆ ਆਮ ਹੋ ਗਈ ਹੈ। ਇਸ ਦੇ ਨਾਲ ਹੀ ਦਮੇ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਲੋਕਾਂ ਵਿੱਚ ਸਾਹ ਦੀਆਂ ਬਿਮਾਰੀਆਂ ਵਧ ਗਈਆਂ ਹਨ।

ਡਾਕਟਰ ਇਸ ਸਥਿਤੀ ਵਿੱਚ ਲੋਕਾਂ ਨੂੰ ਬਾਹਰ ਨਾ ਜਾਣ ਦੀ ਸਲਾਹ ਦੇ ਰਹੇ ਹਨ। ਇੰਨਾ ਹੀ ਨਹੀਂ, ਲੋੜ ਪੈਣ ‘ਤੇ ਲੋਕਾਂ ਨੂੰ ਬਾਹਰ ਜਾਣ ਤੋਂ ਪਹਿਲਾਂ ਮਾਸਕ ਪਹਿਨਣ ਲਈ ਕਿਹਾ ਜਾ ਰਿਹਾ ਹੈ।

Exit mobile version