ਪੰਜਾਬ ‘ਚ 48 ਘੰਟਿਆਂ ‘ਚ ਵਧੇਗੀ ਠੰਡ, ਜਾਣੋ ਆਉਣ ਵਾਲੇ 6 ਦਿਨਾਂ ‘ਚ ਕਿਹੋ ਜਿਹਾ ਰਹੇਗਾ ਮੌਸਮ

Published: 

11 Dec 2023 17:29 PM

Punjab Weather Update: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 6 ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਇਸੇ ਤਰ੍ਹਾਂ ਜਾਰੀ ਰਹੇਗੀ। ਮੌਮਸ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਸੋਮਵਾਰ ਤੋਂ ਪੰਜਾਬ ਦੇ ਮੌਸਮ 'ਤੇ ਨਵੀਂ ਪੱਛਮੀ ਗੜਬੜੀ ਦਾ ਅਸਰ ਹੋ ਸਕਦਾ ਹੈ ਪਰ ਮੀਂਹ ਨਹੀਂ ਪਵੇਗਾ। ਪੰਜਾਬ 'ਚ ਕੁਝ ਥਾਵਾਂ 'ਤੇ ਆਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਚ 48 ਘੰਟਿਆਂ ਚ ਵਧੇਗੀ ਠੰਡ, ਜਾਣੋ ਆਉਣ ਵਾਲੇ 6 ਦਿਨਾਂ ਚ ਕਿਹੋ ਜਿਹਾ ਰਹੇਗਾ ਮੌਸਮ

ਸੰਕੇਤਕ ਤਸਵੀਰ

Follow Us On

ਪੰਜਾਬ ਵਿੱਚ ਧੂੰਦ ਦਾ ਕਹਿਰ ਜਾਰੀ ਹੈ। ਐਤਵਾਰ ਨੂੰ ਧੁੰਦ ਕਾਰਨ ਪੰਜਾਬ ‘ਚ ਕਈ ਥਾਵਾਂ ‘ਤੇ ਵਿਜ਼ੀਬਿਲਟੀ ਬਹੁਤ ਘੱਟ ਰਹੀ। ਖਾਸ ਕਰਕੇ ਜਲੰਧਰ ਦੇ ਆਦਮਪੁਰ ‘ਚ ਵਿਜ਼ੀਬਿਲਟੀ ਸਿਰਫ 50 ਤੋਂ 200 ਮੀਟਰ ਸੀ, ਜਦੋਂ ਕਿ ਅੰਮ੍ਰਿਤਸਰ ‘ਚ ਇਹ 200 ਤੋਂ 500 ਮੀਟਰ, ਲੁਧਿਆਣਾ ‘ਚ 500 ਤੋਂ 1000 ਮੀਟਰ, ਬਠਿੰਡਾ ‘ਚ 200 ਤੋਂ 500 ਮੀਟਰ ਅਤੇ ਪਟਿਆਲਾ ‘ਚ 00-400 ਮੀਟਰ ਸੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 6 ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਇਸੇ ਤਰ੍ਹਾਂ ਜਾਰੀ ਰਹੇਗੀ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ

ਐਤਵਾਰ ਨੂੰ ਵੀ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਦਿਨ ਦਾ ਤਾਪਮਾਨ ਆਮ ਦੇ ਨੇੜੇ ਰਹਿੰਦਾ ਹੈ। ਫਰੀਦਕੋਟ ਦਾ ਸਭ ਤੋਂ ਵੱਧ ਤਾਪਮਾਨ 24.7 ਡਿਗਰੀ ਰਿਹਾ। ਦੂਜੇ ਪਾਸੇ ਘੱਟੋ-ਘੱਟ ਤਾਪਮਾਨ ‘ਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਵੀ ਆਮ ਦੇ ਨੇੜੇ ਰਹਿੰਦਾ ਹੈ।

ਫਰੀਦਕੋਟ ਦਾ ਸਭ ਤੋਂ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਰਿਹਾ। ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 7.0 ਡਿਗਰੀ, ਲੁਧਿਆਣਾ ਵਿੱਚ 10.1, ਪਟਿਆਲਾ ਵਿੱਚ 8.7, ਪਠਾਨਕੋਟ ਵਿੱਚ 7.8, ਜਲੰਧਰ ਵਿੱਚ 7.8, ਬਰਨਾਲਾ ਵਿੱਚ 5.8, ਫਤਿਹਗੜ੍ਹ ਸਾਹਿਬ ਵਿੱਚ 10.6 ਅਤੇ ਰੋਪੜ ਵਿੱਚ 6.0 ਡਿਗਰੀ ਦਰਜ ਕੀਤਾ ਗਿਆ।

ਕੁਝ ਥਾਵਾਂ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 22.9 ਡਿਗਰੀ, ਲੁਧਿਆਣਾ ਦਾ 22.4, ਪਟਿਆਲਾ ਦਾ 23.6, ਪਠਾਨਕੋਟ ਦਾ 22.0, ਗੁਰਦਾਸਪੁਰ ਦਾ 22.0, ਜਲੰਧਰ ਦਾ 21.7 ਅਤੇ ਰੋਪੜ ਦਾ 22.1 ਡਿਗਰੀ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਸੋਮਵਾਰ ਤੋਂ ਪੰਜਾਬ ਦੇ ਮੌਸਮ ‘ਤੇ ਨਵੀਂ ਪੱਛਮੀ ਗੜਬੜੀ ਦਾ ਅਸਰ ਹੋ ਸਕਦਾ ਹੈ ਪਰ ਮੀਂਹ ਨਹੀਂ ਪਵੇਗਾ। ਪੰਜਾਬ ‘ਚ ਕੁਝ ਥਾਵਾਂ ‘ਤੇ ਆਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Exit mobile version