Weather: ਅੱਧੇ ਤੋਂ ਵੱਧ ਪੰਜਾਬ ਵਿੱਚ ਕੋਲਡ ਵੇਵ ਦਾ ਅਲਰਟ, ਜਾਣੋ ਮੌਸਮ ਦਾ ਤਾਜ਼ਾ ਹਾਲ

Updated On: 

26 Jan 2025 07:25 AM

ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ 13 ਜ਼ਿਲ੍ਹਿਆਂ - ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ 48 ਘੰਟਿਆਂ ਵਿੱਚ ਇੱਥੇ ਘੱਟੋ-ਘੱਟ ਤਾਪਮਾਨ ਦੋ ਡਿਗਰੀ ਘੱਟ ਸਕਦਾ ਹੈ।

Weather: ਅੱਧੇ ਤੋਂ ਵੱਧ ਪੰਜਾਬ ਵਿੱਚ ਕੋਲਡ ਵੇਵ ਦਾ ਅਲਰਟ, ਜਾਣੋ ਮੌਸਮ ਦਾ ਤਾਜ਼ਾ ਹਾਲ

Photo Credit: tv9hindi.com

Follow Us On

ਪੰਜਾਬ ਵਿੱਚ ਸੀਤ ਲਹਿਰ ਨੂੰ ਲੈ ਕੇ ਅੱਜ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਵਿੱਚ ਇਸਦਾ ਪ੍ਰਭਾਵ ਪੰਜਾਬ ਵਿੱਚ ਮਹਿਸੂਸ ਕੀਤਾ ਜਾਵੇਗਾ। ਜਿਸ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਠੰਢ ਤੋਂ ਥੋੜ੍ਹੀ ਰਾਹਤ ਮਿਲੇਗੀ। ਇਸ ਦੇ ਨਾਲ ਹੀ, 29 ਜਨਵਰੀ ਤੋਂ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਜਾਵੇਗਾ, ਜਿਸ ਤੋਂ ਬਾਅਦ 30 ਜਨਵਰੀ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ 13 ਜ਼ਿਲ੍ਹਿਆਂ – ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ 48 ਘੰਟਿਆਂ ਵਿੱਚ ਇੱਥੇ ਘੱਟੋ-ਘੱਟ ਤਾਪਮਾਨ ਦੋ ਡਿਗਰੀ ਘੱਟ ਸਕਦਾ ਹੈ। ਪਰ ਵੱਧ ਤੋਂ ਵੱਧ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।

ਇਹ ਅਲਰਟ 27 ਜਨਵਰੀ ਤੱਕ ਜਾਰੀ ਕੀਤਾ ਗਿਆ ਹੈ। ਉਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 48 ਘੰਟਿਆਂ ਬਾਅਦ ਤਾਪਮਾਨ ਵਿੱਚ ਫਿਰ 3 ਡਿਗਰੀ ਦਾ ਵਾਧਾ ਹੋਵੇਗਾ ਅਤੇ ਸਥਿਤੀ ਆਮ ਹੋ ਜਾਵੇਗੀ।

ਪਹਾੜਾਂ ਵਿੱਚ ਹੋਈ ਬਰਫ਼ਬਾਰੀ

ਇਸ ਵੇਲੇ ਕੋਈ ਵੀ ਵੈਸਟਨ ਡਿਸਟਰਬੈਂਸ ਐਕਟਿਵ ਨਹੀਂ ਹੈ। ਪਰ, ਮੌਸਮ ਵਿਭਾਗ ਨੇ 29 ਜਨਵਰੀ ਤੋਂ ਇੱਕ ਨਵੇਂ ਵੈਸਟਨ ਡਿਸਟਰਬੈਂਸ ਦੇ ਐਕਟਿਵ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਅਨੁਸਾਰ ਇਸ ਨਵੇਂ ਵੈਸਟਨ ਡਿਸਟਰਬੈਂਸ ਦਾ ਪ੍ਰਭਾਵ ਸਿਰਫ਼ ਹਿਮਾਚਲ ਦੇ ਪਹਾੜੀ ਇਲਾਕਿਆਂ ਵਿੱਚ ਹੀ ਦਿਖਾਈ ਦੇਵੇਗਾ। ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ 30 ਅਤੇ 31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਪਹਾੜਾਂ ਵਿੱਚ ਬਰਫ਼ਬਾਰੀ ਹੁੰਦੀ ਹੈ, ਤਾਂ ਉੱਥੋਂ ਆਉਣ ਵਾਲੀਆਂ ਹਵਾਵਾਂ ਕਾਰਨ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦੇਖੀ ਜਾਵੇਗੀ।

ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਰਹੇਗਾ ਸਾਫ

ਗੁਰੂ ਨਗਰੀ ਅੰਮ੍ਰਿਤਸਰ ਲਈ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਪਰ ਦਿਨ ਦੇ ਸਮੇਂ ਮੌਸਮ ਸਾਫ਼ ਰਹੇਗਾ। ਜਿਸ ਨਾਲ ਯਾਤਰੀਆਂ ਅਤੇ ਸਥਾਨਕ ਲੋਕਾਂ ਨੂੰ ਰਾਹਤ ਮਿਲੇਗੀ। ਅੰਮ੍ਰਿਤਸਰ ਵਿੱਚ ਤਾਪਮਾਨ 4 ਡਿਗਰੀ ਤੋਂ ਲੈਕੇ 18 ਡਿਗਰੀ ਦੇ ਵਿਚਾਲੇ ਰਹਿਣ ਦੀ ਸੰਭਾਵਨਾ ਹੈ। ਉਧਰ ਜਲੰਧਰ ਵਿੱਚ ਵੀ ਤਾਪਮਾਨ 4 ਤੋਂ ਲੈਕੇ 20 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਲਈ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਲੁਧਿਆਣਾ ਵਿੱਚ ਤਾਪਮਾਨ 7 ਡਿਗਰੀ ਤੋਂ ਲੈਕੇ 21 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ।