ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weather: ਪਹਾੜਾਂ ‘ਤੇ ਬਰਫ਼ਬਾਰੀ ਨੇ ਪੰਜਾਬ ‘ਚ ਵਧਾਈ ਠੰਡ, ਪਰ ਇਸੀ ਹਫ਼ਤੇ ਦਿਖਾਈ ਦੇਵੇਗਾ ਗਰਮੀ ਦਾ ਅਸਰ

ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਸ਼ਹਿਰਾਂ ਵਿੱਚ ਹਵਾਵਾਂ ਦੇ ਝੱਖੜ ਮਹਿਸੂਸ ਕੀਤੇ ਜਾ ਰਹੇ ਹਨ। ਹਿਮਾਚਲ ਨਾਲ ਲੱਗਦੇ ਇਲਾਕਿਆਂ ਵਿੱਚ, ਪਹਾੜਾਂ ਤੋਂ ਆ ਰਹੀਆਂ ਹਵਾਵਾਂ ਠੰਢ ਵਧਾ ਰਹੀਆਂ ਹਨ, ਜਦੋਂ ਕਿ ਮਾਲਵਾ ਖੇਤਰ ਵਿੱਚ ਪਾਕਿਸਤਾਨ ਤੋਂ ਤੇਜ਼ ਹਵਾਵਾਂ ਆ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਵੈਸਟਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ।

Weather: ਪਹਾੜਾਂ ‘ਤੇ ਬਰਫ਼ਬਾਰੀ ਨੇ ਪੰਜਾਬ ‘ਚ ਵਧਾਈ ਠੰਡ, ਪਰ ਇਸੀ ਹਫ਼ਤੇ ਦਿਖਾਈ ਦੇਵੇਗਾ ਗਰਮੀ ਦਾ ਅਸਰ
Photo Credit: tv9hindi.com
Follow Us
tv9-punjabi
| Updated On: 06 Mar 2025 09:08 AM

ਪਹਾੜਾਂ ‘ਤੇ ਬਰਫ਼ਬਾਰੀ ਤੋਂ ਬਾਅਦ ਪੰਜਾਬ ਵਿੱਚ ਠੰਢ ਵਧ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ 10 ਤੋਂ 15 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਘੱਟੋ-ਘੱਟ ਤਾਪਮਾਨ 0.4 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 3.3 ਡਿਗਰੀ ਘੱਟ ਗਿਆ ਹੈ। ਹਾਲਾਂਕਿ, ਆਸਮਾਨ ਸਾਫ਼ ਰਹਿਣ ਅਤੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਵੈਸਟਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਹਫ਼ਤੇ ਭਰ ਚੰਗੀ ਧੁੱਪ ਰਹੇਗੀ। ਪਰ ਪਿਛਲੇ ਕੁਝ ਦਿਨਾਂ ਤੋਂ ਬਰਫ਼ਬਾਰੀ ਕਾਰਨ ਵਧੀ ਹੋਈ ਠੰਢ ਹੁਣ ਘਟਣੀ ਸ਼ੁਰੂ ਹੋ ਜਾਵੇਗੀ। ਹਰ ਰੋਜ਼ ਤਾਪਮਾਨ ਵਿੱਚ ਵਾਧਾ ਹੋਵੇਗਾ। ਮੌਸਮ ਵਿਗਿਆਨ ਕੇਂਦਰ ਦੀ ਭਵਿੱਖਬਾਣੀ ਅਨੁਸਾਰ, ਆਉਣ ਵਾਲੇ ਹਫ਼ਤੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਦੇ ਆਸ-ਪਾਸ ਜਾਂ ਇਸ ਤੋਂ ਵੱਧ ਜਾਵੇਗਾ।

ਠੰਡੀਆਂ ਹਵਾਵਾਂ ਨੇ ਮੌਸਮ ਵਿੱਚ ਕੀਤਾ ਬਦਲਾਅ

ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਸ਼ਹਿਰਾਂ ਵਿੱਚ ਹਵਾਵਾਂ ਦੇ ਝੱਖੜ ਮਹਿਸੂਸ ਕੀਤੇ ਜਾ ਰਹੇ ਹਨ। ਹਿਮਾਚਲ ਨਾਲ ਲੱਗਦੇ ਇਲਾਕਿਆਂ ਵਿੱਚ, ਪਹਾੜਾਂ ਤੋਂ ਆ ਰਹੀਆਂ ਹਵਾਵਾਂ ਠੰਢ ਵਧਾ ਰਹੀਆਂ ਹਨ, ਜਦੋਂ ਕਿ ਮਾਲਵਾ ਖੇਤਰ ਵਿੱਚ ਪਾਕਿਸਤਾਨ ਤੋਂ ਤੇਜ਼ ਹਵਾਵਾਂ ਆ ਰਹੀਆਂ ਹਨ। ਅੰਮ੍ਰਿਤਸਰ ਵਿੱਚ ਹਵਾ ਦੀ ਗਤੀ ਲਗਭਗ 11 ਕਿਲੋਮੀਟਰ ਪ੍ਰਤੀ ਘੰਟਾ ਹੈ, ਲੁਧਿਆਣਾ ਵਿੱਚ ਇਹ 9.5 ਕਿਲੋਮੀਟਰ ਹੈ ਅਤੇ ਪਟਿਆਲਾ ਵਿੱਚ ਇਹ ਲਗਭਗ 15 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀ ਹੈ।

ਜੇਕਰ ਗੱਲ ਪੰਜਾਬ ਦੇ ਸ਼ਹਿਰਾਂ ਦੀ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਅੱਜ ਮੌਸਮ ਸਾਫ਼ ਰਹੇਗਾ ਅਤੇ ਦਿਨ ਭਰ ਧੁੱਪ ਖਿੱਲੀ ਰਹੇਗੀ। ਜੇਕਰ ਗੱਲ ਵੱਧ ਤੋਂ ਵੱਧ ਤਾਪਮਾਨ ਦੀ ਕਰੀਏ ਤਾਂ ਇਸ ਵਿੱਚ ਵਾਧਾ ਹੋਵੇਗਾ ਅਤੇ ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਓਧਰ ਜਲੰਧਰ ਵਿੱਚ ਅਸਮਾਨ ਸਾਫ਼ ਅਤੇ ਧੁੱਪਦਾਰ ਰਹੇਗਾ। ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 7 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ ਵਿੱਚ ਅਸਮਾਨ ਸਾਫ਼ ਅਤੇ ਧੁੱਪਦਾਰ ਰਹੇਗਾ। ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ । ਜਦੋਂ ਕਿ ਪਟਿਆਲਾ ਵਿੱਚ ਵੀ ਅਜਿਹਾ ਹੀ ਮੌਸਮ ਰਹੇਗਾ ਅਤੇ ਤਾਪਮਾਨ 8 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...