ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Weather: ਕੱਲ੍ਹ ਮੀਂਹ ਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ, ਅੱਜ ਪੈ ਸਕਦੀ ਹੈ ਧੁੰਦ, ਮੌਸਮ ਰਹੇਗਾ ਸਾਫ਼

ਇੱਕ ਵੈਸਟਨ ਡਿਸਟਰਬੈਂਸ ਈਰਾਨ ਵਿੱਚ ਐਕਟਿਵ ਹੈ ਅਤੇ ਦੋ ਚੱਕਰਵਾਤੀ ਸਰਕੂਲੇਸ਼ਨ ਪਾਕਿਸਤਾਨ ਸਰਹੱਦ ਵਿੱਚ ਐਕਟਿਵ ਹਨ। ਜਿਸ ਕਾਰਨ ਮੰਗਲਵਾਰ ਨੂੰ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਵੈਸਟਨ ਡਿਸਟਰਬੈਂਸ ਦੇ ਕਾਰਨ, ਮੰਗਲਵਾਰ ਤੋਂ ਬਾਅਦ 23-24 ਜਨਵਰੀ ਨੂੰ ਇੱਕ ਵਾਰ ਫਿਰ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Weather: ਕੱਲ੍ਹ ਮੀਂਹ ਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ, ਅੱਜ ਪੈ ਸਕਦੀ ਹੈ ਧੁੰਦ, ਮੌਸਮ ਰਹੇਗਾ ਸਾਫ਼
ਪੰਜਾਬ-ਚੰਡੀਗੜ੍ਹ ਦਾ ਮੌਸਮ
Follow Us
tv9-punjabi
| Updated On: 21 Jan 2025 07:03 AM

ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਸਟਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ, ਇਸਦਾ ਪ੍ਰਭਾਵ ਪੰਜਾਬ ਵਿੱਚ ਦੇਖਣ ਨੂੰ ਮਿਲਣ ਲੱਗਾ। ਸੋਮਵਾਰ ਨੂੰ ਦਰਮਿਆਨੇ ਬੱਦਲ ਛਾਏ ਰਹੇ, ਅੱਜ ਵੀ ਇਸੇ ਤਰ੍ਹਾਂ ਦਾ ਮੌਸਮ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਦੇ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ।

ਮੌਸਮ ਵਿਗਿਆਨ ਕੇਂਦਰ ਨੇ ਮੰਗਲਵਾਰ ਲਈ ਅਲਰਟ ਜਾਰੀ ਕੀਤਾ ਹੈ। ਇੱਕ ਵੈਸਟਨ ਡਿਸਟਰਬੈਂਸ ਈਰਾਨ ਵਿੱਚ ਐਕਟਿਵ ਹੈ ਅਤੇ ਦੋ ਚੱਕਰਵਾਤੀ ਸਰਕੂਲੇਸ਼ਨ ਪਾਕਿਸਤਾਨ ਸਰਹੱਦ ਵਿੱਚ ਐਕਟਿਵ ਹਨ। ਜਿਸ ਕਾਰਨ ਮੰਗਲਵਾਰ ਨੂੰ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਵੈਸਟਨ ਡਿਸਟਰਬੈਂਸ ਦੇ ਕਾਰਨ, ਮੰਗਲਵਾਰ ਤੋਂ ਬਾਅਦ 23-24 ਜਨਵਰੀ ਨੂੰ ਇੱਕ ਵਾਰ ਫਿਰ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸੂਬੇ ਭਰ ਵਿੱਚ ਦ੍ਰਿਸ਼ਟੀ 50 ਤੋਂ 100 ਮੀਟਰ ਦੇ ਆਸ-ਪਾਸ ਰਹਿ ਸਕਦੀ ਹੈ।

ਜਨਵਰੀ ਰਹੀ ਗਰਮ

18 ਜਨਵਰੀ ਤੋਂ ਬਾਅਦ, ਇੱਕ ਨਵਾਂ ਪੱਛਮੀ ਵੈਸਟਨ ਡਿਸਟਰਬੈਂਸ ਹੋ ਗਿਆ ਹੈ। ਇਸ ਤੋਂ ਪਹਿਲਾਂ ਵੀ ਤਿੰਨ ਵੈਸਟਨ ਡਿਸਟਰਬੈਂਸ ਐਕਟਿਵ ਹੋ ਚੁੱਕੇ ਹਨ। ਚਾਰ ਵੈਸਟਨ ਡਿਸਟਰਬੈਂਸ ਦੇ ਬਾਵਜੂਦ, ਸੂਬੇ ਵਿੱਚ 17 ਪ੍ਰਤੀਸ਼ਤ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਹ ਸਥਿਤੀ ਆਮ ਹੈ।

ਅੰਕੜਿਆਂ ਅਨੁਸਾਰ ਜਨਵਰੀ ਦੇ ਪਹਿਲੇ 20 ਦਿਨਾਂ ਵਿੱਚ 10.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 8.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੇਕਰ 22 ਜਨਵਰੀ ਨੂੰ ਸੂਬੇ ਵਿੱਚ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਅੰਦਾਜ਼ਾ ਹੈ ਕਿ 17 ਪ੍ਰਤੀਸ਼ਤ ਬਾਰਿਸ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।

ਸਵਾ 10 ਘੰਟਿਆਂ ਦਾ ਰਹੇਗਾ ਮੌਸਮ

ਜੇਕਰ ਗੱਲ ਕਰੀਏ ਅੱਜ ਦੇ ਦਿਨ ਤਾਂ ਅੱਜ ਸਵੇਰ ਸਮੇਂ ਸੂਰਜ 7 ਵਜ ਕੇ 24 ਮਿੰਟ ਤੇ ਚੜ੍ਹਿਆ ਅਤੇ ਸ਼ਾਮ ਨੂੰ 5 ਵਜ ਕੇ 53 ਮਿੰਟ ਤੇ ਛਿਪ ਜਾਵੇਗਾ। ਇਸ ਤਰ੍ਹਾਂ ਸੂਬੇ ਵਿੱਚ ਅੱਜ ਦਿਨ ਸਵਾ 10 ਘੰਟਿਆਂ ਦਾ ਰਹਿਣ ਦੀ ਸੰਭਾਵਨਾ ਹੈ। ਜੇਕਰ ਗੱਲ ਤਾਪੁਮਾਨ ਦੀ ਕਰੀਏ ਤਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੋਹਾਲੀ, ਬਰਨਾਲਾ , ਬਠਿੰਡਾ ਅਤੇ ਲੁਧਿਆਣਾ ਵਿੱਚ ਦਿਨ ਦੇ ਸਮੇਂ ਹਲਕੀ ਬੱਦਲਵਾਈ ਦਿਖਾਈ ਦੇ ਸਕਦੀ ਹੈ।

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?...
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!...
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...