AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਜਾਰੀ ਹੋਇਆ ਔਰੇਂਜ ਅਲਰਟ

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਹੁਣ ਸੂਬੇ ਦੇ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ, ਜੋ ਕਿ 2 ਡਿਗਰੀ ਤੱਕ ਹੋ ਸਕਦਾ ਹੈ। ਪਰ ਵੈਸਟਨ ਡਿਸਟਰਬੈਂਸ ਦੇ ਪ੍ਰਭਾਵ ਤੋਂ ਬਾਅਦ, ਤਾਪਮਾਨ ਫਿਰ ਤੋਂ 2 ਤੋਂ 3 ਡਿਗਰੀ ਘੱਟ ਜਾਵੇਗਾ।

ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਜਾਰੀ ਹੋਇਆ ਔਰੇਂਜ ਅਲਰਟ
tv9-punjabi
| Updated On: 03 Mar 2025 06:50 AM IST

ਅੱਜ ਪੰਜਾਬ ਵਿੱਚ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਿਛਲੇ ਸਮੇਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਸੂਬੇ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ। ਧੁੱਪ ਵਾਲੇ ਮੌਸਮ ਤੋਂ ਬਾਅਦ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਾਧਾ ਦੇਖਣ ਨੂੰ ਮਿਲਿਆ, ਪਰ ਇਹ ਆਮ ਦੇ ਨੇੜੇ ਰਿਹਾ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਹੁਣ ਸੂਬੇ ਦੇ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ, ਜੋ ਕਿ 2 ਡਿਗਰੀ ਤੱਕ ਹੋ ਸਕਦਾ ਹੈ। ਪਰ ਵੈਸਟਨ ਡਿਸਟਰਬੈਂਸ ਦੇ ਪ੍ਰਭਾਵ ਤੋਂ ਬਾਅਦ, ਤਾਪਮਾਨ ਫਿਰ ਤੋਂ 2 ਤੋਂ 3 ਡਿਗਰੀ ਘੱਟ ਜਾਵੇਗਾ।

ਕਿੱਥੇ ਕਿੱਥੇ ਮੀਂਹ ਦਾ ਅਲਰਟ

ਅੱਜ ਪੰਜਾਬ ਦੇ 4 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਗੜ੍ਹੇਮਾਰੀ ਕਾਰਨ ਨੁਕਸਾਨ ਦਾ ਖਦਸਾ

ਪਿਛਲੀ ਬਾਰਿਸ਼ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਗੜੇਮਾਰੀ ਹੋਈ ਸੀ। ਜਿਸ ਤੋਂ ਬਾਅਦ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਗੜੇਮਾਰੀ ਹੋਈ ਤਾਂ ਇਸ ਨਾਲ ਫ਼ਸਲਾਂ ਨੂੰ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਜੇਕਰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ ਤਾਂ ਇਹ ਫਸਲਾਂ ਨੂੰ ਵੀ ਨੁਕਸਾਨ ਪਹੁੰਚਾਏਗਾ ਅਤੇ ਝਾੜ ਵੀ ਘੱਟ ਹੋਵੇਗਾ, ਜਿਸ ਨਾਲ ਕਿਸਾਨਾਂ ਨੂੰ ਹੀ ਨੁਕਸਾਨ ਹੋਵੇਗਾ।

ਜੇਕਰ ਗੱਲ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਜਿਸ ਕਾਰਨ ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਜਲੰਧਰ ਵਿੱਚ ਵੀ ਅਜਿਹਾ ਹੀ ਮੌਸਮ ਰਹਿ ਸਕਦਾ ਹੈ ਅਤੇ ਤਾਪਮਾਨ 10 ਤੋਂ 23.1 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਹਲਕੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ 9.8 ਤੋਂ 25.5 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਤਾਪਮਾਨ 11 ਤੋਂ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...