ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਜ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਹੁਣ ਮੁੜ ਵਧੇਗੀ ਗਰਮੀ, ਜਾਣੋਂ ਮੌਸਮ ਦਾ ਹਾਲ

Punjab Weather Updates: ਅਨੁਮਾਨ ਹੈ ਕਿ 48 ਘੰਟਿਆਂ ਬਾਅਦ ਤਾਪਮਾਨ 2 ਤੋਂ 4 ਡਿਗਰੀ ਤੱਕ ਵਧ ਸਕਦਾ ਹੈ। ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਜੇਕਰ ਗੱਲ ਪੰਜਾਬ ਦੇ ਮੌਸਮ ਦੀ ਕਰੀਏ ਤਾਂ ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

ਅੱਜ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਹੁਣ ਮੁੜ ਵਧੇਗੀ ਗਰਮੀ, ਜਾਣੋਂ ਮੌਸਮ ਦਾ ਹਾਲ
ਸ਼੍ਰੀ ਹਰਿਮੰਦਰ ਸਾਹਿਬ
Follow Us
tv9-punjabi
| Updated On: 16 Mar 2025 07:06 AM

ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਦਿਨ ਭਰ ਹਲਕੇ ਬੱਦਲਵਾਈ ਵਾਲੇ ਮੌਸਮ ਤੋਂ ਬਾਅਦ, ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਉੱਥੇ ਮੀਂਹ ਸੰਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਡਿੱਗ ਰਿਹਾ ਤਾਪਮਾਨ ਹੁਣ ਫਿਰ ਵਧੇਗਾ। ਅਗਲੇ ਇੱਕ ਹਫ਼ਤੇ ਤੱਕ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਜਿਸ ਕਾਰਨ ਹੁਣ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ ਅਤੇ ਗਰਮੀ ਵਧੇਗੀ।

ਮੁੜ ਤਾਪਮਾਨ ਵਧ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅਨੁਸਾਰ, ਹੁਣ ਵੈਸਟਨ ਡਿਸਟਰਬੈਂਸ ਕਮਜ਼ੋਰ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਸੂਬੇ ਵਿੱਚ ਮੀਂਹ ਦੀਆਂ ਗਤੀਵਿਧੀਆਂ ਵੀ ਰੁਕ ਜਾਣਗੀਆਂ। ਪੰਜਾਬ ਤੋਂ ਇਲਾਵਾ ਅੱਜ ਹਿਮਾਚਲ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਕੱਲ੍ਹ ਤੋਂ, ਉੱਤਰੀ ਭਾਰਤ ਵਿੱਚ ਮੀਂਹ ਜਾਂ ਹਵਾਵਾਂ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਿਛਲੇ ਕੁਝ ਦਿਨਾਂ ਵਿੱਚ ਹੋਈ ਬਾਰਿਸ਼ ਦਾ ਪ੍ਰਭਾਵ 48 ਘੰਟਿਆਂ ਵਿੱਚ ਘਟਣਾ ਸ਼ੁਰੂ ਹੋ ਜਾਵੇਗਾ। ਜਿਸ ਤੋਂ ਬਾਅਦ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਤਾਪਮਾਨ ਵਧਣ ਲੱਗ ਪਵੇਗਾ।

ਇਹ ਅਨੁਮਾਨ ਹੈ ਕਿ 48 ਘੰਟਿਆਂ ਬਾਅਦ ਤਾਪਮਾਨ 2 ਤੋਂ 4 ਡਿਗਰੀ ਤੱਕ ਵਧ ਸਕਦਾ ਹੈ। ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਜੇਕਰ ਗੱਲ ਪੰਜਾਬ ਦੇ ਮੌਸਮ ਦੀ ਕਰੀਏ ਤਾਂ ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਅੰਦਾਜ਼ਾ ਹੈ ਕਿ ਅੱਜ ਤਾਪਮਾਨ 13 ਤੋਂ 27 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਅੰਦਾਜ਼ਾ ਹੈ ਕਿ ਅੱਜ ਤਾਪਮਾਨ 13 ਤੋਂ 26 ਡਿਗਰੀ ਦੇ ਵਿਚਕਾਰ ਰਹੇਗਾ।

ਜੇਕਰ ਗੱਲ ਲੁਧਿਆਣਾ ਦੀ ਕਰੀਏ ਤਾਂ ਲੁਧਿਆਣਾ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਅਨੁਮਾਨ ਹੈ ਕਿ ਅੱਜ ਤਾਪਮਾਨ 14 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ। ਪਟਿਆਲਾ ਵਿੱਚ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ ਤਾਪਮਾਨ 17 ਤੋਂ 28 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਮੋਹਾਲੀ ਵਿੱਚ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ।