ਵਧ ਲੱਗੀ ਗਰਮੀ, ਫਰੀਦਕੋਟ ਰਿਹਾ ਸਭ ਤੋਂ ਗਰਮ, 9 ਮਾਰਚ ਤੋਂ ਵੈਸਟਨ ਡਿਸਟਰਬੈਂਸ ਦੇ ਐਕਟਿਵ ਹੋਣ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਹਰ ਰੋਜ਼ ਧੁੱਪ ਨਿਕਲ ਰਹੀ ਹੈ। ਆਉਣ ਵਾਲੇ 4 ਦਿਨਾਂ ਵਿੱਚ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਸੀ।

ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਜਦੋਂ ਕਿ 9 ਮਾਰਚ ਤੋਂ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 3 ਦਿਨਾਂ ਵਿੱਚ ਤਾਪਮਾਨ 4 ਡਿਗਰੀ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਹਰ ਰੋਜ਼ ਧੁੱਪ ਨਿਕਲ ਰਹੀ ਹੈ। ਆਉਣ ਵਾਲੇ 4 ਦਿਨਾਂ ਵਿੱਚ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 31.1 ਡਿਗਰੀ ਸੈਲਸੀਅਸ ਅਤੇ ਅਬੋਹਰ ਵਿੱਚ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
12 ਤੋਂ ਪੈ ਸਕਦਾ ਹੈ ਮੀਂਹ
ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਤਾਪਮਾਨ ਤੋਂ ਕੁਝ ਰਾਹਤ ਮਿਲਦੀ ਜਾਪਦੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 9 ਮਾਰਚ ਤੋਂ ਇੱਕ ਨਵਾਂ ਵੈਸਟਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸਦਾ ਪ੍ਰਭਾਵ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਵਧੇਰੇ ਹੋਵੇਗਾ। ਉੱਥੇ ਬਰਫ਼ਬਾਰੀ ਹੋ ਸਕਦੀ ਹੈ ਅਤੇ ਮੀਂਹ ਪੈਣ ਦੀ ਵੀ ਉਮੀਦ ਹੈ।
ਇਨ੍ਹਾਂ ਵੈਸਟਨ ਡਿਸਟਰਬੈਂਸਾਂ ਦਾ ਪ੍ਰਭਾਵ 12 ਮਾਰਚ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਹ ਅਨੁਮਾਨ ਹੈ ਕਿ 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਅਲਰਟ ਜਾਰੀ ਨਹੀਂ ਕੀਤੀ ਗਿਆ ਸੀ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਜੇਕਰ ਗੱਲ ਕਰੀਏ ਪੰਜਾਬ ਦੇ ਵੱਡਿਆਂ ਜ਼ਿਲ੍ਹਿਆਂ ਦੀ ਤਾਂ ਐਥੇ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਮੌਸਮ ਰਹੇਗਾ ਇਸ ਤੋਂ ਇਲਾਵਾ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਜਲੰਧਰ ਵਿੱਚ ਵੀ ਅਸਮਾਨ ਸਾਫ਼ ਰਹੇਗਾ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 9 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਇਹ ਵੀ ਪੜ੍ਹੋ
ਲੁਧਿਆਣਾ ਵਿੱਚ ਵੀ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ 12 ਤੋਂ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ਵੀ ਅਸਮਾਨ ਸਾਫ਼ ਰਹੇਗਾ ਅਤੇ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 13 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।