Weather Update: ਪੰਜਾਬ ਵਿੱਚ ਬਾਰਿਸ਼ ਦੇ ਅਸਾਰ, ਤਾਂ ਚੰਡੀਗੜ੍ਹ ਵਿੱਚ ਘਟੀ ਧੁੰਦ ਨੇ ਵਧਾਈ ਵਿਜ਼ੀਬਿਲਟੀ
ਮੌਸਮ ਵਿਭਾਗ ਵੱਲੋਂ ਧੁੰਦ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਉਨ੍ਹਾਂ ਜ਼ਿਲ੍ਹਿਆਂ ਵਿੱਚ ਜਿੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂ ਸ਼ਹਿਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।
ਪਾਕਿਸਤਾਨੀ ਇਲਾਕਿਆਂ ਵਿੱਚ ਐਕਟਿਵ ਹੋਇਆ ਵੈਸਟਨ ਡਿਸਟਰਬੈਂਸ ਪੰਜਾਬ ਵਿੱਚ ਬਾਰਿਸ਼ ਕਰਵਾ ਸਕਦਾ ਹੈ। ਵੈਸਟਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ, ਸੂਬੇ ਵਿੱਚ ਕੁਝ ਥਾਵਾਂ ‘ਤੇ ਦੋ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਜਦੋਂ ਕਿ ਮੌਸਮ ਵਿਭਾਗ ਅਨੁਸਾਰ ਅੱਜ (ਬੁੱਧਵਾਰ) 17 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਆਈ ਹੈ।
ਹਾਲਾਂਕਿ, ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 23.3 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਮੌਸਮ ਵਿਭਾਗ ਵੱਲੋਂ ਧੁੰਦ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਉਨ੍ਹਾਂ ਜ਼ਿਲ੍ਹਿਆਂ ਵਿੱਚ ਜਿੱਥੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਨੁਮਾਨ
ਮੌਸਮ ਨਾਲ ਸਬੰਧਿਤ ਰਿਪੋਰਟਾਂ ਅਨੁਸਾਰ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂ ਸ਼ਹਿਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।
ਰਾਜਧਾਨੀ ਵਿੱਚ ਸਾਫ਼ ਹੋਇਆ ਮੌਸਮ
ਜੇਕਰ ਗੱਲ ਕਰੀਏ ਰਾਜਧਾਨੀ ਚੰਡੀਗੜ੍ਹ ਦੀ ਤਾਂ ਐਥੇ ਘੱਟੋ-ਘੱਟ ਤਾਪਮਾਨ 14 ਡਿਗਰੀ ਦਰਜ ਕੀਤਾ ਗਿਆ ਜੋ ਕਿ ਬੀਤੇ ਦਿਨ ਨਾਲੋਂ ਘੱਟ ਹੈ, ਓਧਰ ਹਲਕੀ ਬੂੰਦਾਂ ਬਾਂਦੀ ਤੋਂ ਬਾਅਦ ਧੁੰਦ ਵੀ ਲਹਿ ਗਈ ਹੈ। ਜਿਸ ਕਾਰਨ ਸੜਕਾਂ ਤੇ ਸਫ਼ਰ ਕਰਨ ਵਾਲੇ ਮੁਸਾਫਿਰਾਂ ਨੂੰ ਵੀ ਅਸਾਨੀ ਹੋ ਰਹੀ ਹੈ। ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਰਹਿਣ ਦਾ ਅਨੁਮਾਨ ਹੈ। ਮੀਂਹ ਪੈਣ ਦੇ ਨਾਲ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ।
ਦਿਨੇ ਗਰਮੀ ਰਾਤੀ ਠੰਢ
ਬੇਸ਼ੱਕ ਦਿਨ ਦੇ ਸਮੇਂ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ ਹਾਲਾਂਕਿ, ਸੂਬੇ ਵਿੱਚ ਰਾਤਾਂ ਅਜੇ ਵੀ ਠੰਢੀਆਂ ਹਨ। ਰਾਤ ਦੇ ਸਮੇਂ ਸਭ ਤੋਂ ਘੱਟ ਤਾਪਮਾਨ ਅਬੋਹਰ ਵਿੱਚ 6.2 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹਿਆਂ ਦਾ ਰਾਤ ਦਾ ਤਾਪਮਾਨ ਛੇ ਡਿਗਰੀ ਤੋਂ ਦਸ ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ
ਅੰਮ੍ਰਿਤਸਰ ਵਿੱਚ 8.0 ਡਿਗਰੀ, ਲੁਧਿਆਣਾ ਵਿੱਚ 10 ਡਿਗਰੀ, ਪਟਿਆਲਾ ਵਿੱਚ 9.1 ਡਿਗਰੀ, ਮੋਹਾਲੀ ਵਿੱਚ 10.8 ਡਿਗਰੀ ਅਤੇ ਬਠਿੰਡਾ ਵਿੱਚ 6.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤਰ੍ਹਾਂ ਜੇਕਰ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ ਵਿੱਚ ਹੋ ਵੀ ਜ਼ਿਆਦਾ ਗਿਰਾਵਟ ਆਵੇਗੀ।