ਪੰਜਾਬ ਵਿੱਚ ਗਰਮੀ ਬਰਕਰਾਰ, ਕਈ ਥਾਵਾਂ ਤੇ ਮੀਂਹ ਪੈਣ ਦੀ ਵੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।

ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ ‘ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ। ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।
40 ਦੇ ਆਸ ਪਾਸ ਹੈ ਤਾਪਮਾਨ
ਪੰਜਾਬ ਵਿੱਚ ਭਾਵੇਂ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਅਜੇ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ। ਫਤਿਹਗੜ੍ਹ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ।
ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ।
Tricity Nowcast for next 2-3 hours pic.twitter.com/JkNUDUKHDC
ਇਹ ਵੀ ਪੜ੍ਹੋ
— IMD Chandigarh (@IMD_Chandigarh) July 27, 2024
ਜੇਕਰ ਟ੍ਰਾਈਸਿਟੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਤਿੰਨੋਂ ਥਾਵਾਂ ‘ਤੇ ਮੀਂਹ ਦਾ ਅਲਰਟ ਹੈ। ਇਸ ਦੌਰਾਨ ਮੋਹਾਲੀ, ਖਰੜ ਅਤੇ ਡੇਰਾਬੱਸੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪੰਚਕੂਲਾ ਅਤੇ ਕਾਲਕਾ ਵਿੱਚ ਵੀ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਅੱਜ ਸੂਰਜ ਸਵੇਰੇ 5 ਵਜੇ ਕੇ 42 ਮਿੰਟ ਤੇ ਚੜਿਆ ਅਤੇ ਸ਼ਾਮ 7 ਵਜਕੇ 25 ਮਿੰਟ ਤੇ ਛਿਪਣ ਦੀ ਸੰਭਾਵਨਾ ਹੈ। ਮੌਸਮ ਦੇ ਜਾਣਕਾਰਾਂ ਮੁਤਾਬਿਕ ਅੱਜ ਪੰਜਾਬ ਵਿੱਚ ਦਿਨ ਸਾਢੇ 12 ਘੰਟਿਆਂ ਦਾ ਹੋਣ ਦੀ ਸੰਭਾਵਨਾ ਹੈ। ਰਾਤ ਦੇ ਤਾਪਮਾਨ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਰਾਤ ਸਮੇਂ ਤਾਪਮਾਨ 34 ਡਿਗਰੀ ਸੈਲਸੀਅਸ ਰਹਿ ਸਕਦਾ ਹੈ ਅਤੇ 4 ਕਿਲੋਮੀਟਰ ਦੀ ਗਤੀ ਨਾਲ ਹਲਕੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ