ਵੈਸਟਨ ਡਿਸਟਰਬੈਂਸ ਐਕਟਿਵ, ਆਉਣ ਵਾਲੇ ਦਿਨਾਂ ਵਿੱਚ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਦੇ ਅਨੁਸਾਰ, ਕੱਲ੍ਹ ਸ਼ੁੱਕਰਵਾਰ ਤੋਂ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਸਰਹੱਦ 'ਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਜ਼ਿਲ੍ਹੇ ਕੱਲ੍ਹ ਤੋਂ ਹੀ ਬੱਦਲਵਾਈ ਵਾਲੇ ਹਨ। ਇਸ ਕਾਰਨ ਜਿੱਥੇ ਘੱਟੋ-ਘੱਟ ਤਾਪਮਾਨ ਵਿੱਚ 2.9 ਡਿਗਰੀ ਦਾ ਵਾਧਾ ਹੋਇਆ, ਉੱਥੇ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 0.5 ਡਿਗਰੀ ਦੀ ਗਿਰਾਵਟ ਆਈ।
![ਵੈਸਟਨ ਡਿਸਟਰਬੈਂਸ ਐਕਟਿਵ, ਆਉਣ ਵਾਲੇ ਦਿਨਾਂ ਵਿੱਚ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਦੀ ਸੰਭਾਵਨਾ ਵੈਸਟਨ ਡਿਸਟਰਬੈਂਸ ਐਕਟਿਵ, ਆਉਣ ਵਾਲੇ ਦਿਨਾਂ ਵਿੱਚ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਦੀ ਸੰਭਾਵਨਾ](https://images.tv9punjabi.com/wp-content/uploads/2024/12/cold-fog-weather.jpg?w=1280)
ਪੰਜਾਬ ਵਿੱਚ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ, ਮੌਸਮ ਵਿਭਾਗ ਨੇ ਧੁੰਦ ਜਾਂ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਵੈਸਟਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਜਿੱਥੇ ਇੱਕ ਪਾਸੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਕੱਲ੍ਹ ਸ਼ੁੱਕਰਵਾਰ ਤੋਂ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਸਰਹੱਦ ‘ਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਜ਼ਿਲ੍ਹੇ ਕੱਲ੍ਹ ਤੋਂ ਹੀ ਬੱਦਲਵਾਈ ਵਾਲੇ ਹਨ। ਇਸ ਕਾਰਨ ਜਿੱਥੇ ਘੱਟੋ-ਘੱਟ ਤਾਪਮਾਨ ਵਿੱਚ 2.9 ਡਿਗਰੀ ਦਾ ਵਾਧਾ ਹੋਇਆ, ਉੱਥੇ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 0.5 ਡਿਗਰੀ ਦੀ ਗਿਰਾਵਟ ਆਈ।
ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ ਅਤੇ ਉਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
ਜਨਵਰੀ ਵਿੱਚ ਵੈਸਟਨ ਡਿਸਟਰਬੈਂਸ
ਕੱਲ੍ਹ ਸਰਗਰਮ ਹੋਏ ਪੱਛਮੀ ਡਿਸਟਰਬੈਂਸ ਤੋਂ ਬਾਅਦ, ਦੋ ਹੋਰ ਨਵੇਂ ਵੈਸਟਨ ਡਿਸਟਰਬੈਂਸਾਂ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 29 ਜਨਵਰੀ ਨੂੰ ਸਰਗਰਮ ਹੋਏ ਵੈਸਟਨ ਡਿਸਟਰਬੈਂਸ ਕਾਰਨ 31 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 1 ਫਰਬਰੀ ਨੂੰ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋਵੇਗਾ।
ਇਸ ਦੇ ਨਾਲ ਹੀ, 4 ਜਨਵਰੀ ਨੂੰ ਇੱਕ ਵੈਸਟਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਉਮੀਦ ਹੈ। ਮੌਸਮ ਵਿੱਚ ਇਸ ਬਦਲਾਅ ਕਾਰਨ ਪੰਜਾਬ ਵਿੱਚ 31 ਜਨਵਰੀ ਤੋਂ 4 ਫਰਬਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਮੌਸਮ ਦਾ ਹਾਲ
ਗੱਲ ਗੁਰੂਨਗਰੀ ਅੰਮ੍ਰਿਤਸਰ ਦੀ ਕਰੀਏ ਤਾਂ ਐਥੇ ਤਾਪਮਾਨ ਘੱਟ ਘੱਟ 5 ਡਿਗਰੀ ਸੈਲਸੀਅਸ ਅਤੇ ਜ਼ਿਆਦਾ ਤੋਂ ਜ਼ਿਆਦਾ 22 ਡਿਗਰੀ ਜਾਣ ਦੀ ਸੰਭਾਵਨਾ ਹੈ। ਓਧਰ ਜਲੰਧਰ ਵਿੱਚ ਵਿੱਚ ਬੱਦਲਵਾਈ ਦਿਖਾਈ ਦੇਵੇਗੀ ਜਿੱਥੇ ਤਾਪਮਾਨ 8 ਡਿਗਰੀ ਤੋਂ ਲੈਕੇ 23 ਡਿਗਰੀ ਦੇ ਵਿਚਕਾਰ ਬਣਿਆ ਰਹੇਗਾ।
ਲੁਧਿਆਣਾ ਵਿੱਚ ਵੀ ਹਲਕੀ ਬੱਦਲਵਾਈ ਦੇਖਣ ਨੂੰ ਮਿਲੇਗੀ। ਇੱਥੇ ਵੀ ਤਾਪਮਾਨ 8 ਡਿਗਰੀ ਤੋਂ ਲੈਕੇ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਅਤੇ ਮੁਹਾਲੀ ਵਿੱਚ ਵੀ ਬੱਦਲ ਛਾਏ ਰਹਿਣ ਦੀ ਉਮੀਦ ਹੈ।