ਪੰਜਾਬ ‘ਚ ਧੁੰਦ ਅਤੇ ਸ਼ੀਤ ਲਹਿਰ ਦਾ ਅਲਰਟ, ਮੀਂਹ ਨੇ ਕਿਸਾਨਾਂ ਦੇ ਚਿਹਰੇ ਤੇ ਲਿਆਂਦੀ ਮੁਸਕਾਨ

Updated On: 

29 Dec 2024 15:36 PM

1 ਤੋਂ 6 ਜਨਵਰੀ ਤੱਕ ਦੋ ਨਵੇਂ ਵੈਸਟਨ ਡਿਸਟਰਬੈਂਸ ਸਰਗਰਮ ਹੋਣ ਜਾ ਰਹੇ ਹਨ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ 'ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਇਕ ਵਾਰ ਫਿਰ ਤਾਪਮਾਨ ਡਿੱਗਣ ਦੇ ਆਸਾਰ ਹਨ।

ਪੰਜਾਬ ਚ ਧੁੰਦ ਅਤੇ ਸ਼ੀਤ ਲਹਿਰ ਦਾ ਅਲਰਟ, ਮੀਂਹ ਨੇ ਕਿਸਾਨਾਂ ਦੇ ਚਿਹਰੇ ਤੇ ਲਿਆਂਦੀ ਮੁਸਕਾਨ

ਸੰਕੇਤਕ ਤਸਵੀਰ

Follow Us On

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ‘ਚ ਮੀਂਹ ਤੋਂ ਬਾਅਦ ਹੁਣ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਮੌਸਮ ਕੇਂਦਰ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਤ ਲਹਿਰ ਨੂੰ ਲੈ ਕੇ ਚੇਤਾਵਨੀ ਵੀ ਦਿੱਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੱਪ ਨਾ ਨਿਕਲਣ ਤੋਂ ਬਾਅਦ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਬਹੁਤਾ ਫਰਕ ਨਹੀਂ ਪਿਆ। ਇਸ ਦੇ ਨਾਲ ਹੀ ਪਹਾੜਾਂ ‘ਤੇ ਹੋਈ ਬਰਫਬਾਰੀ ਨੇ ਠੰਡ ਵਿੱਚ ਵਾਧਾ ਕਰ ਦਿੱਤਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਧੂੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਇਸ ਸਮੇਂ 1 ਜਨਵਰੀ 2025 ਤੱਕ ਧੁੰਦ ਅਤੇ ਸ਼ੀਤ ਲਹਿਰ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।

ਵੈਸਟਨ ਡਿਸਟਰਬੈਂਸ ਕਰ ਰਿਹਾ ਮੌਸਮ ਚ ਬਦਲਾਅ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇੱਕ ਵੈਸਟਨ ਡਿਸਟਰਬੈਂਸ ਸਰਗਰਮ ਹੈ। ਇਸ ਸਮੇਂ ਪੰਜਾਬ ਦੇ ਆਲੇ-ਦੁਆਲੇ ਦੋ ਚੱਕਰਵਾਤ ਦੇਖੇ ਜਾ ਸਕਦੇ ਹਨ। ਇੱਕ ਪਾਕਿਸਤਾਨ ਵਿੱਚ ਜੰਮੂ-ਕਸ਼ਮੀਰ ਦੇ ਨੇੜੇ ਹੈ ਅਤੇ ਦੂਜਾ ਹਰਿਆਣਾ ਵਿੱਚ ਹੈ। ਇਸ ਤੋਂ ਇਲਾਵਾ ਗੁਜਰਾਤ ਤੋਂ ਲੈ ਕੇ ਪੰਜਾਬ ਤੱਕ ਇੱਕ ਟਰਫ ਐਕਟਿਵ ਹੈ। ਇਹੀ ਕਾਰਨ ਹੈ ਕਿ ਪੰਜਾਬ ਅਤੇ ਹਰਿਆਣਾ ‘ਚ ਬਾਰਿਸ਼ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਪਹਾੜਾਂ ‘ਤੇ ਬਰਫਬਾਰੀ ਵੀ ਜਾਰੀ ਹੈ।

ਨਵੇਂ ਸਾਲ ਤੇ ਵੀ ਹੋ ਸਕਦੀ ਹੈ ਬਾਰਿਸ਼

ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖਰੀ ਦਿਨਾਂ ‘ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਬਾਰਿਸ਼ ਦੇਖਣ ਨੂੰ ਮਿਲੀ ਹੈ। 1 ਤੋਂ 6 ਜਨਵਰੀ ਤੱਕ ਦੋ ਨਵੇਂ ਵੈਸਟਨ ਡਿਸਟਰਬੈਂਸ ਸਰਗਰਮ ਹੋਣ ਜਾ ਰਹੇ ਹਨ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ ‘ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਇਕ ਵਾਰ ਫਿਰ ਤਾਪਮਾਨ ਡਿੱਗਣ ਦੇ ਆਸਾਰ ਹਨ।

ਕਿਸਾਨਾਂ ਦੇ ਚਿਹਰਿਆਂ ਤੇ ਮੁਸਕਾਨ

ਪੰਜਾਬ ਵਿੱਚ ਦਸੰਬਰ ਮਹੀਨੇ ਵਿੱਚ 26.6 ਮਿਲੀਮੀਟਰ ਬਾਰਿਸ਼ ਹੋਈ ਹੈ। ਜਦੋਂ ਕਿ 28 ਦਸੰਬਰ ਨੂੰ ਪੰਜਾਬ ਵਿੱਚ ਔਸਤਨ 19.9 ਮਿਲੀਮੀਟਰ ਮੀਂਹ ਪਿਆ ਸੀ। ਦਸੰਬਰ ਦੇ ਸ਼ੁਰੂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਮੀਂਹ ਤੋਂ ਬਾਅਦ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਫ਼ਸਲਾਂ ਲਈ ਲਾਹੇਵੰਦ ਹੈ। ਇਸ ਨਾਲ ਕਣਕ ਦੇ ਛਿੱਟੇ ਦਾ ਆਕਾਰ ਵਧ ਜਾਂਦਾ ਸੀ। ਜਦੋਂ ਕਿ ਪਿਛਲੇ ਸਾਲ ਕਿਸਾਨਾਂ ਨੂੰ ਆਕਾਰ ਸੁੰਗੜਨ ਕਾਰਨ ਨੁਕਸਾਨ ਝੱਲਣਾ ਪਿਆ ਸੀ।

Exit mobile version