Punjab Weather: ਠੰਡ ਚ ਵੀ ਗਰਮੀ ਦਾ ਅਹਿਸਾਸ, ਵਧਿਆ ਪਾਰਾ, AQI 300 ਤੋਂ ਪਾਰ | punjab weather update aqi crosses 300 and yellow alert issued know full in punjabi Punjabi news - TV9 Punjabi

Punjab Weather: ਠੰਡ ਚ ਵੀ ਗਰਮੀ ਦਾ ਅਹਿਸਾਸ, ਵਧਿਆ ਪਾਰਾ, AQI 300 ਤੋਂ ਪਾਰ

Updated On: 

25 Oct 2024 08:38 AM

Punjab Weather: ਠੰਡ ਚ ਵੀ ਗਰਮੀ ਦਾ ਅਹਿਸਾਸ, ਵਧਿਆ ਪਾਰਾ, AQI 300 ਤੋਂ ਪਾਰ

ਠੰਡ ‘ਚ ਵੀ ਗਰਮੀ ਦਾ ਅਹਿਸਾਸ, ਵਧਿਆ ਪਾਰਾ, AQI 300 ਤੋਂ ਪਾਰ

Follow Us On

ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਪਰ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 16 ਫੀਸਦੀ ਕਮੀ ਆਈ ਹੈ। ਪਰ ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ।

ਇਸ ਸਮੇਂ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਯੈਲੋ ਜ਼ੋਨ ਵਿੱਚ ਹੈ। ਜਦੋਂ ਕਿ ਮੰਡੀ ਗੋਬਿੰਦਗੜ੍ਹ ਵਿੱਚ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 226 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਸ਼ਾਮ 6 ਵਜੇ ਇੱਥੇ AQI 322 ਦਰਜ ਕੀਤਾ ਗਿਆ।

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ

ਪੰਜਾਬ ਵਿੱਚ ਹੁਣ ਤੱਕ ਖੇਤਾਂ ਨੂੰ ਅੱਗ ਲੱਗਣ ਦੀਆਂ 1,638 ਘਟਨਾਵਾਂ ਦਰਜ ਹੋ ਚੁੱਕੀਆਂ ਹਨ, ਜੋ ਪਿਛਲੇ ਸਾਲ ਨਾਲੋਂ 16 ਫੀਸਦੀ ਘੱਟ ਹਨ। ਪਿਛਲੇ ਸਾਲ 23 ਅਕਤੂਬਰ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,946 ਘਟਨਾਵਾਂ ਵਾਪਰੀਆਂ ਸਨ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਸਬੂਤ ਹੈ। CRM ਮਸ਼ੀਨਾਂ ਦੀ ਵਿਵਸਥਾ ਅਤੇ ਨੋਡਲ ਅਫਸਰਾਂ ਦੀ ਨਿਯੁਕਤੀ ਸਮੇਤ ਸਾਡੀਆਂ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਵਧਿਆ ਹਵਾ ਪ੍ਰਦੂਸ਼ਣ

ਜਦੋਂ ਪ੍ਰਦੂਸ਼ਣ ਦਾ ਪੱਧਰ 100 ਨੂੰ ਪਾਰ ਕਰਦਾ ਹੈ, ਤਾਂ ਭਾਰਤ ਵਿੱਚ ਇਸ ਨੂੰ ਸਿਹਤ ਲਈ ਚੰਗਾ ਨਹੀਂ ਮੰਨਿਆ ਜਾਂਦਾ ਜਿਸ ਕਰਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਤੇ ਸਥਾਨਕ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਜਾਂਦੇ ਹਨ। ਏਅਰ ਕੁਆਲਿਟੀ ਇੰਡੈਕਸ (AQI) ਪੱਧਰ 100 ਤੋਂ ਉੱਪਰ ਹੋਣ ਦਾ ਮਤਲਬ ਹੈ ਕਿ ਹਵਾ ਗੈਰ-ਸਿਹਤਮੰਦ ਹੈ, ਖਾਸ ਤੌਰ ‘ਤੇ ਸੰਵੇਦਨਸ਼ੀਲ ਸਮੂਹਾਂ ਜਿਵੇਂ ਕਿ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਹਰਿਆਣਾ ਅਤੇ ਦਿੱਲੀ ਵਿੱਚ ਸਮੇਂ ਹਵਾ ਖ਼ਤਰਨਾਕ ਸਥਿਤੀ ਵਿੱਚ ਹੈ।

Exit mobile version