ਇਨ੍ਹਾਂ ਸੂਬਿਆਂ ‘ਚ ਬਾਰਿਸ਼ ਅਤੇ ਬਰਫਬਾਰੀ ਦਾ ਅਲਰਟ…ਪੰਜਾਬ, ਦਿੱਲੀ-ਯੂਪੀ ‘ਚ ਪਵੇਗੀ ਕੜਾਕੇ ਦੀ ਠੰਡ; ਜਾਣੋ ਮੌਸਮ ਦੀ ਭਵਿੱਖਬਾਣੀ

Updated On: 

12 Dec 2023 12:57 PM

ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਤੇਜ਼ ਹਵਾਵਾਂ ਨਾਲ ਆਉਣ ਵਾਲੇ ਕੁਝ ਦਿਨਾਂ 'ਚ ਠੰਡ ਵਧਣ ਦੀ ਉਮੀਦ ਹੈ। ਯੂਪੀ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਅਤੇ ਰਾਤ ਨੂੰ ਧੁੰਦ ਪੈਣੀ ਸ਼ੁਰੂ ਹੋ ਗਈ ਹੈ।

ਇਨ੍ਹਾਂ ਸੂਬਿਆਂ ਚ ਬਾਰਿਸ਼ ਅਤੇ ਬਰਫਬਾਰੀ ਦਾ ਅਲਰਟ...ਪੰਜਾਬ, ਦਿੱਲੀ-ਯੂਪੀ ਚ ਪਵੇਗੀ ਕੜਾਕੇ ਦੀ ਠੰਡ; ਜਾਣੋ ਮੌਸਮ ਦੀ ਭਵਿੱਖਬਾਣੀ
Follow Us On

ਉੱਤਰੀ ਭਾਰਤ ਵਿੱਚ ਸਵੇਰ ਅਤੇ ਸ਼ਾਮ ਨੂੰ ਤੇਜ਼ ਠੰਡ ਸ਼ੁਰੂ ਹੋ ਗਈ ਹੈ। ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਦਿੱਲੀ, ਯੂਪੀ ਅਤੇ ਬਿਹਾਰ ‘ਚ ਠੰਡ ਹੋਰ ਵਧਣ ਦੀ ਭਵਿੱਖਵਾਣੀ ਕੀਤੀ ਹੈ। ਨਾਲ ਹੀ, ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੇਖਣ ਨੂੰ ਮਿਲੇਗੀ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ ਸਕਦੀ ਹੈ।

ਰਾਸ਼ਟਰੀ ਰਾਜਧਾਨੀ ਦੇ ਮੌਸਮ ਦੀ ਗੱਲ ਕਰੀਏ ਤਾਂ ਦਿੱਲੀ-ਐਨਸੀਆਰ ਵਿੱਚ ਪਾਰਾ ਡਿੱਗ ਰਿਹਾ ਹੈ। ਠੰਢ ਵਧ ਰਹੀ ਹੈ, ਪਰ ਪ੍ਰਦੂਸ਼ਣ ਦਾ ਪੱਧਰ ਘੱਟ ਨਹੀਂ ਹੋ ਰਿਹਾ। ਮੰਗਲਵਾਰ ਨੂੰ ਦਿੱਲੀ ਵਿੱਚ AQI 328 ਦਰਜ ਕੀਤਾ ਗਿਆ ਸੀ। ਦਿੱਲੀ ਦਾ AQI ਲਗਾਤਾਰ 300 ਤੋਂ ਉੱਪਰ ਹੈ। ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਹੈ। ਇਸ ਲਈ ਮੰਗਲਵਾਰ ਸਵੇਰੇ ਵੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਪ੍ਰਦੂਸ਼ਣ ਦੀ ਧੁੰਦ ਛਾਈ ਰਹੀ।

ਦਿੱਲੀ ‘ਚ ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਮੌਸਮ ਵਿਭਾਗ ਦਾ ਮੰਨਣਾ ਹੈ ਕਿ ਜਦੋਂ ਹਵਾ ਦੀ ਰਫ਼ਤਾਰ ਵਧੇਗੀ ਤਾਂ ਹੀ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ। ਅਗਲੇ 4 ਤੋਂ 5 ਦਿਨਾਂ ‘ਚ ਹਵਾ ਦੀ ਰਫਤਾਰ ਵਧਣ ਦੀ ਸੰਭਾਵਨਾ ਹੈ। ਦਿੱਲੀ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਘੱਟ ਤੋਂ ਘੱਟ ਤਾਪਮਾਨ 6.5 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 6 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਪੂਰਵ ਅਨੁਮਾਨ ਅਨੁਸਾਰ ਇਸ ਹਫ਼ਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਇੱਕ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਸਰਦੀ ਹੋਰ ਵਧੇਗੀ।