ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਤਾਪਮਾਨ 43 ਡਿਗਰੀ ਤੋਂ ਪਾਰ
Punjab Weather Update: ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਯੈਲੋ ਅਤੇ ਚਾਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੁਣ ਰਾਤ ਨੂੰ ਵੀ ਗਰਮੀ ਵਧੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਗਈ ਹੈ। ਅਜਿਹੀ ਸਥਿਤੀ ਵਿੱਚ 9, 10 ਅਤੇ 11 ਅਪ੍ਰੈਲ ਨੂੰ ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਸੂਬੇ ਦਾ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਹੈ।
ਮੌਸਮ ਵਿਭਾਗ ਮੁਤਾਬਕ ਅੱਜ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਯੈਲੋ ਅਤੇ ਚਾਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੁਣ ਰਾਤ ਨੂੰ ਵੀ ਗਰਮੀ ਵਧੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਗਈ ਹੈ। ਅਜਿਹੀ ਸਥਿਤੀ ਵਿੱਚ 9, 10 ਅਤੇ 11 ਅਪ੍ਰੈਲ ਨੂੰ ਪੰਜਾਬ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਜਦੋਂ ਕਿ ਚੰਡੀਗੜ੍ਹ ਵਿੱਚ 10 ਅਤੇ 11 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਦੂਜੇ ਪਾਸੇ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਇੱਕ ਐਡਵਾਜਰੀ ਜਾਰੀ ਕੀਤੀ ਹੈ।
ਸਾਰੇ ਹਸਪਤਾਲਾਂ ਵਿੱਚ 24 ਘੰਟੇ ਸਿਹਤ ਸੇਵਾਵਾਂ
ਮੌਸਮ ਵਿਭਾਗ ਮੁਤਾਬਕ ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਵਿੱਚ ਲੂ ਦੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਗੁਰਦਾਸਪੁਰ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਸੁਚੇਤ ਰਹਿਣਾ ਪਵੇਗਾ ਅਤੇ ਜ਼ਰੂਰੀ ਹੋਣ ‘ਤੇ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ।
ਇਨ੍ਹਾਂ ਚੀਜ਼ਾਂ ਤੋਂ ਬਚਣ ਦੀ ਕੋਸ਼ਿਸ਼ ਕਰੋ
- ਨੰਗੇ ਪੈਰ ਬਾਹਰ ਨਾ ਜਾਓ, ਧੁੱਪ ਵਿੱਚ ਬਾਹਰ ਜਾਂਦੇ ਸਮੇਂ ਹਮੇਸ਼ਾ ਜੁੱਤੇ ਜਾਂ ਚੱਪਲਾਂ ਪਹਿਨੋ।
- ਧੁੱਪ ਵਿੱਚ ਬਾਹਰ ਜਾਣ ਤੋਂ ਬਚੋ, ਖਾਸ ਕਰਕੇ ਦੁਪਹਿਰ 12 ਵਜੇ ਤੋਂ 3 ਵਜੇ ਦੇ ਵਿਚਕਾਰ।
- ਗਰਮੀਆਂ ਦੇ ਸਿਖਰਲੇ ਸਮੇਂ ਦੌਰਾਨ ਖਾਣਾ ਪਕਾਉਣ ਤੋਂ ਪਰਹੇਜ਼ ਕਰੋ। ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ।
- ਸ਼ਰਾਬ, ਚਾਹ, ਕੌਫੀ, ਤੇ ਕਾਰਬੋਨੇਟਿਡ ਅਤੇ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ, ਕਿਉਂਕਿ ਇਹ ਅਸਲ ਵਿੱਚ ਸਰੀਰ ਦੇ ਤਰਲ ਪਦਾਰਥਾਂ ਨੂੰ ਘਟਾਉਂਦੇ ਹਨ।
- ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ।
- ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨ ਵਿੱਚ ਨਾ ਛੱਡੋ।