ਪੰਜਾਬ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ, ਬਠਿੰਡਾ ਸਭ ਤੋਂ ਗਰਮ, ਕੱਲ੍ਹ ਤੋਂ ਤਿੰਨ ਦਿਨਾਂ ਲਈ ਮੀਂਹ ਅਤੇ ਹਨ੍ਹੇਰੀ ਦਾ ਅਲਰਟ

tv9-punjabi
Updated On: 

18 May 2025 07:11 AM

Heatwave: ਪੰਜਾਬ 'ਚ ਲੂ ਦਾ ਪ੍ਰਕੋਪ ਜਾਰੀ ਹੈ, ਬਠਿੰਡਾ 'ਚ ਤਾਪਮਾਨ 45.2 ਡਿਗਰੀ ਤੱਕ ਪਹੁੰਚ ਗਿਆ ਹੈ। 12 ਸ਼ਹਿਰਾਂ 'ਚ ਤਾਪਮਾਨ 40 ਡਿਗਰੀ ਤੋਂ ਵੱਧ ਹੈ। ਮੌਸਮ ਵਿਭਾਗ ਨੇ 19 ਮਈ ਤੋਂ 21 ਮਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ। ਗਰਜ ਨਾਲ ਬਿਜਲੀ ਡਿੱਗਣ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ, ਬਠਿੰਡਾ ਸਭ ਤੋਂ ਗਰਮ, ਕੱਲ੍ਹ ਤੋਂ ਤਿੰਨ ਦਿਨਾਂ ਲਈ ਮੀਂਹ ਅਤੇ ਹਨ੍ਹੇਰੀ ਦਾ ਅਲਰਟ

ਸੰਕੇਤਕ ਤਸਵੀਰ

Follow Us On

ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। 12 ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਰਿਹਾ ਹੈ। ਅੱਜ ਮੌਸਮ ਖੁਸ਼ਕ ਰਹੇਗਾ, ਕਿਸੇ ਵੀ ਤਰ੍ਹਾਂ ਦੀ ਕੋਈ ਅਲਰਟ ਨਹੀਂ ਹੈ। ਪਰ ਮੌਸਮ ਵਿਭਾਗ ਨੇ 19 ਮਈ ਤੋਂ 21 ਮਈ ਤੱਕ ਆਉਣ ਵਾਲੇ ਤਿੰਨ ਦਿਨਾਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਇਹ ਸਥਿਤੀ ਵੈਸਟਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਪੈਦਾ ਹੋਵੇਗੀ। ਅਗਲੇ ਤਿੰਨ ਦਿਨਾਂ ਲਈ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ, ਗਰਜ ਦੇ ਨਾਲ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ।

19 ਮਈ – ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦੇ ਨਾਲ ਗਰਜ/ਬਿਜਲੀ ਦੇ ਨਾਲ-ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

20 ਮਈ – ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਗਰਜ/ਬਿਜਲੀ/ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ) ਦੀ ਸੰਭਾਵਨਾ ਹੈ।

21 ਮਈ – ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ/ਹਨ੍ਹੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।