ਵਧਣ ਲੱਗੀ ਗਰਮੀ, 6 ਜ਼ਿਲ੍ਹਿਆਂ ਦਾ ਪਾਰਾ 30 ਡਿਗਰੀ ਤੋਂ ਪਾਰ, ਜਾਣੋਂ ਪੰਜਾਬ ਦੇ ਮੌਸਮ ਦਾ ਹਾਲ
ਪੰਜਾਬ ਵਿੱਚ ਗਰਮੀ ਵਧਣ ਲੱਗੀ ਹੈ। ਛੇ ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਦੱਸੀ ਹੈ। ਬਠਿੰਡਾ ਵਿੱਚ ਤਾਪਮਾਨ 32.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਕਿਸਾਨਾਂ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਬੁੱਧਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਸੂਬੇ ਵਿੱਚ ਗਰਮੀ ਵਧ ਗਈ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਬਠਿੰਡਾ ਵਿੱਚ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਿਛਲੇ ਦਿਨਾਂ ਵਿੱਚ ਵੈਸਟਨ ਡਿਸਟਰਬੈਂਸ ਐਕਟਿਵ ਸੀ। ਜਿਸ ਕਾਰਨ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਸੀ, ਪਰ ਨਾ ਤਾਂ ਮੀਂਹ ਪਿਆ ਅਤੇ ਨਾ ਹੀ ਗਰਮੀ ਤੋਂ ਕੋਈ ਰਾਹਤ ਮਿਲੀ।
ਗਰਮੀ ਵਧਣ ਦੀ ਸੰਭਾਵਨਾ
ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਕੋਈ ਵੈਸਟਨ ਡਿਸਟਰਬੈਂਸ ਸਰਗਰਮ ਨਹੀਂ ਹੈ, ਜਿਸ ਕਾਰਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਗਰਮੀ ਦਾ ਪ੍ਰਭਾਵ ਖਾਸ ਕਰਕੇ ਦੁਪਹਿਰ ਵੇਲੇ ਵਧੇਰੇ ਮਹਿਸੂਸ ਕੀਤਾ ਜਾਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਤਾਪਮਾਨ ਹੌਲੀ-ਹੌਲੀ ਵਧੇਗਾ ਅਤੇ ਅਗਲੇ ਹਫ਼ਤੇ ਤੱਕ ਇਹ ਕਈ ਥਾਵਾਂ ‘ਤੇ 34°C ਤੋਂ 36°C ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੇਜ਼ ਧੁੱਪ ਅਤੇ ਵਧਦੀ ਗਰਮੀ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਜੇਕਰ ਗੱਲ ਪੰਜਾਬ ਦੇ ਸ਼ਹਿਰਾਂ ਦੇ ਮੌਸਮ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਰਹੇਗਾ। ਇਸ ਤੋਂ ਇਲਾਵਾ ਦਿਨ ਦੇ ਸਮੇਂ ਤਾਪਮਾਨ ਵਿੱਚ ਵੀ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 14 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਜਲੰਧਰ ਵਿੱਚ ਵੀ ਮੌਸਮ ਸਾਫ਼ ਰਹੇਗਾ। ਤਾਪਮਾਨ ਵਿੱਚ ਵੀ ਥੋੜ੍ਹਾ ਜਿਹਾ ਵਾਧਾ ਹੋਵੇਗਾ। ਇੱਥੇ ਤਾਪਮਾਨ 12 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਦੋਂ ਕਿ ਜੇਕਰ ਗੱਲ ਪੰਜਾਬ ਦੀ ਆਰਥਿਕ ਰਾਜਧਾਨੀ ਲੁਧਿਆਣਾ ਦੀ ਕਰੀਏ ਤਾਂ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਵੀ ਥੋੜ੍ਹਾ ਜਿਹਾ ਵਾਧਾ ਹੋਵੇਗਾ। ਲੁਧਿਆਣਾ ਵਿੱਚ ਤਾਪਮਾਨ 14 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ, ਧੁੱਪ ਨਿਕਲੇਗੀ। ਇਸ ਤੋਂ ਇਲਾਵਾ ਤਾਪਮਾਨ ਵਿੱਚ ਵੀ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 14 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਮੋਹਾਲੀ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ ਵਿੱਚ ਵੀ ਥੋੜ੍ਹਾ ਜਿਹਾ ਵਾਧਾ ਦਿਖਾਈ ਦੇਵੇਗਾ। ਇਸ ਤੋਂ ਇਲਾਵਾ ਸ਼ਹਿਰ ਦਾ ਤਾਪਮਾਨ 16 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।