ਪੰਜਾਬ ਵਿੱਚ ਵਧ ਰਹੀ ਗਰਮੀ, ਫਿਲਹਾਲ ਰਾਹਤ ਦੀ ਉਮੀਦ ਨਹੀਂ… 21 ਤੋਂ ਬਾਅਦ ਮਾਨਸੂਨ ਹੋ ਸਕਦਾ ਹੈ ਐਕਟਿਵ
Punjab Weather: ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਅਤੇ ਦੂਜੇ ਪਾਸੇ ਵੈਸਟਨ ਡਿਸਟਰਬੈਂਸ ਦੀ ਸੁਸਤੀ ਕਾਰਨ ਪੰਜਾਬ ਵਿੱਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮਾਨਸੂਨ ਬੁੱਧਵਾਰ ਅਤੇ ਵੀਰਵਾਰ ਨੂੰ ਸਰਗਰਮ ਹੋਵੇਗਾ, ਪਰ ਅਜਿਹਾ ਨਹੀਂ ਹੋਇਆ।
ਸੰਕੇਤਕ ਤਸਵੀਰ
ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮਾਨਸੂਨ ਸਰਗਰਮ ਨਹੀਂ ਹੋ ਸਕਿਆ। ਬੀਤੇ ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਫਿਲਹਾਲ ਅੱਜ ਦੇ ਦਿਨ ਵੀ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਫਿਲਹਾਲ ਅੱਜ ਲਈ ਮੌਸਮ ਵਿਭਾਗ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਅਜਿਹੀ ਸਥਿਤੀ ਵਿੱਚ ਤਾਪਮਾਨ ‘ਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ। ਪਰ ਦੱਸਿਆ ਜਾ ਰਿਹਾ ਹੈ ਕਿ 21 ਜੁਲਾਈ ਤੋਂ ਮਾਨਸੂਨ ਦੇ ਇੱਕ ਵਾਰ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਅਤੇ ਦੂਜੇ ਪਾਸੇ ਵੈਸਟਨ ਡਿਸਟਰਬੈਂਸ ਦੀ ਸੁਸਤੀ ਕਾਰਨ ਪੰਜਾਬ ਵਿੱਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮਾਨਸੂਨ ਬੁੱਧਵਾਰ ਅਤੇ ਵੀਰਵਾਰ ਨੂੰ ਸਰਗਰਮ ਹੋਵੇਗਾ, ਪਰ ਅਜਿਹਾ ਨਹੀਂ ਹੋਇਆ।


