ਗਰਮੀ ਨੇ ਦਿੱਤੀ ‘ਤੇਜ਼’ ਦਸਤਕ, ਲੁਧਿਆਣਾ ਸਭ ਤੋਂ ਗਰਮ ਸ਼ਹਿਰ, ਜਾਣੋ ਮੌਸਮ
ਵੀਰਵਾਰ ਨੂੰ, ਸੂਬੇ ਦਾ ਸਭ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਲੁਧਿਆਣਾ ਵਿੱਚ ਦਰਜ ਕੀਤਾ ਗਿਆ। ਜਿਸਨੇ ਇਸਨੂੰ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਣਾ ਦਿੱਤਾ। ਇਸ ਤੋਂ ਇਲਾਵਾ, ਚੰਡੀਗੜ੍ਹ (35.1 ਡਿਗਰੀ ਸੈਲਸੀਅਸ), ਪਟਿਆਲਾ (34.7 ਡਿਗਰੀ ਸੈਲਸੀਅਸ), ਅਤੇ ਬਠਿੰਡਾ (34.6 ਡਿਗਰੀ ਸੈਲਸੀਅਸ) ਵਿੱਚ ਵੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ।

ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸੂਬੇ ਵਿੱਚ 30 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਨਾ ਹੀ ਕੋਈ ਵੈਸਟਨ ਡਿਸਟਰਬੈਂਸ ਐਕਟਿਵ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਧਦਾ ਰਹਿ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵੀ ਪਰੇਸ਼ਾਨ ਕਰਨ ਵਾਲੀ ਹੈ।
ਕੱਲ੍ਹ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਰਾਜ ਦਾ ਔਸਤ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਸੀ। ਵੀਰਵਾਰ ਨੂੰ, ਸੂਬੇ ਦਾ ਸਭ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਲੁਧਿਆਣਾ ਵਿੱਚ ਦਰਜ ਕੀਤਾ ਗਿਆ। ਜਿਸਨੇ ਇਸਨੂੰ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਣਾ ਦਿੱਤਾ। ਇਸ ਤੋਂ ਇਲਾਵਾ, ਚੰਡੀਗੜ੍ਹ (35.1 ਡਿਗਰੀ ਸੈਲਸੀਅਸ), ਪਟਿਆਲਾ (34.7 ਡਿਗਰੀ ਸੈਲਸੀਅਸ), ਅਤੇ ਬਠਿੰਡਾ (34.6 ਡਿਗਰੀ ਸੈਲਸੀਅਸ) ਵਿੱਚ ਵੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ।
ਮੈਦਾਨ ਇਲਾਕਿਆਂ ਵਿੱਚ ਵਧੀ ਗਰਮੀ
ਤਾਪਮਾਨ ਵਿੱਚ ਲਗਾਤਾਰ ਵਾਧੇ ਕਾਰਨ ਲੋਕਾਂ ਨੂੰ ਦਿਨ ਵੇਲੇ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਦੁਪਹਿਰ ਵੇਲੇ, ਗਰਮ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਬਾਹਰ ਨਿਕਲਣਾ ਮੁਸ਼ਕਲ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਗਰਮੀ ਦਾ ਪ੍ਰਭਾਵ ਖਾਸ ਕਰਕੇ ਮੈਦਾਨੀ ਇਲਾਕਿਆਂ ਵਿੱਚ ਵਧੇਰੇ ਹੋਵੇਗਾ।
ਜੇਕਰ ਪੰਜਾਬ ਦੇ ਸ਼ਹਿਰਾਂ ਦੇ ਮੌਸਮ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਰਹੇਗਾ। ਇੱਥੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹੀ ਜਿਹੀ ਕਮੀ ਆਵੇਗੀ, ਵੱਧ ਤੋਂ ਵੱਧ ਤਾਪਮਾਨ ਵਿੱਚ ਫਿਲਹਾਲ ਕੋਈ ਬਦਲਾਅ ਨਹੀਂ ਹੋਵੇਗਾ। ਜੇਕਰ ਗੱਲ ਕਰੀਏ ਤਾਪਮਾਨ ਦੀ ਤਾਂ 18 ਤੋਂ 33 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਜਲੰਧਰ ਵਿੱਚ ਅਸਮਾਨ ਸਾਫ਼ ਰਹੇਗਾ। ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹੀ ਜਿਹੀ ਕਮੀ ਆਵੇਗੀ, ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਤਾਪਮਾਨ 15 ਤੋਂ 33 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।
ਲੁਧਿਆਣਾ ਵਿੱਚ ਵੀ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 15 ਤੋਂ 32 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਓਧਰ ਪਟਿਆਲਾ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 17 ਤੋਂ 34 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।
ਇਹ ਵੀ ਪੜ੍ਹੋ