AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤਾਪਮਾਨ ਵਿੱਚ 0.5 ਡਿਗਰੀ ਗਿਰਾਵਟ

Punjab Weather Update: ਸੋਮਵਾਰ ਸ਼ਾਮ ਤੱਕ ਪਟਿਆਲਾ ਵਿੱਚ 6 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ ਅਤੇ ਰੂਪਨਗਰ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.5 ਡਿਗਰੀ ਸੈਲਸੀਅਸ ਘਟ ਗਿਆ ਹੈ।

ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਤਾਪਮਾਨ ਵਿੱਚ 0.5 ਡਿਗਰੀ ਗਿਰਾਵਟ
tv9-punjabi
| Updated On: 01 Jul 2025 07:09 AM IST

ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 30 ਜੂਨ ਤੋਂ 2 ਜੁਲਾਈ ਅਤੇ 5 ਅਤੇ 6 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਸੋਮਵਾਰ ਸ਼ਾਮ ਤੱਕ ਪਟਿਆਲਾ ਵਿੱਚ 6 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ ਅਤੇ ਰੂਪਨਗਰ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.5 ਡਿਗਰੀ ਸੈਲਸੀਅਸ ਘਟ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ।

ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਇਸ ਦੌਰਾਨ, ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅੰਕੜਿਆਂ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹਿ ਸਕਦੀ ਹੈ।

ਪੰਜਾਬ ਵਿੱਚ 69.7 MM ਪਿਆ ਮੀਂਹ

ਜੂਨ ਮਹੀਨੇ ਵਿੱਚ ਮੌਨਸੂਨ ਸਮੇਂ ਤੋਂ 5 ਦਿਨ ਪਹਿਲਾਂ ਪੰਜਾਬ ਵਿੱਚ ਪਹੁੰਚ ਗਿਆ ਸੀ। ਇੰਨਾ ਹੀ ਨਹੀਂ, ਮੌਨਸੂਨ ਵੀ ਸੂਬੇ ਲਈ ਬਹੁਤ ਮਿਹਰਬਾਨ ਸੀ। ਆਮ ਤੌਰ ‘ਤੇ ਪੰਜਾਬ ਵਿੱਚ ਜੂਨ ਮਹੀਨੇ ਵਿੱਚ 54.5 ਮਿਲੀਮੀਟਰ ਮੀਂਹ ਪੈਂਦਾ ਹੈ, ਜਦੋਂ ਕਿ ਇਸ ਸਾਲ 69.9 ਮਿਲੀਮੀਟਰ ਮੀਂਹ ਪਿਆ ਹੈ। ਯਾਨੀ ਕਿ ਆਮ ਨਾਲੋਂ 28 ਫੀਸਦ ਜ਼ਿਆਦਾ ਮੀਂਹ ਪਿਆ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 6 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਤਾਪਮਾਨ

ਅੰਮ੍ਰਿਤਸਰ ਵਿੱਚ ਅੱਜ ਬੱਦਲਵਾਈ ਰਹੇਗੀ। ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 25 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ ਵਿੱਚ ਅੱਜ ਬੱਦਲਵਾਈ ਰਹੇਗੀ। ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਲੁਧਿਆਣਾ ਵਿੱਚ ਅੱਜ ਬੱਦਲਵਾਈ ਰਹੇਗੀ। ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਪਟਿਆਲਾ ਵਿੱਚ ਅੱਜ ਬੱਦਲਵਾਈ ਰਹੇਗੀ। ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 25 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੋਹਾਲੀ ਵਿੱਚ ਅੱਜ ਬੱਦਲਵਾਈ ਰਹੇਗੀ। ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 25 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

Follow Us
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...