ਪਹਾੜੀ ਦੀ ਬਰਫਬਾਰੀ ਨੇ ਪੰਜਾਬ ਵਿੱਚ ਦਵਾਈ ਰਾਹਤ, ਹਵਾਵਾਂ ਨੇ ਘਟਾਇਆ ਤਾਪਮਾਨ
ਕਸ਼ਮੀਰ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਇਹ ਮੌਸਮ ਦੋ ਦਿਨ ਚੱਲੇਗਾ, ਫਿਰ ਤਾਪਮਾਨ ਵਿੱਚ ਵਾਧਾ ਹੋਵੇਗਾ। ਮਾਰਚ ਵਿੱਚ ਬਾਰਿਸ਼ ਘੱਟ ਹੈ, ਜਿਸ ਕਾਰਨ ਸੂਬੇ ਵਿੱਚ ਸੁੱਕਾ ਮੌਸਮ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਵਰਗੇ ਸ਼ਹਿਰਾਂ ਦਾ ਮੌਸਮ ਵੀ ਦੱਸਿਆ ਗਿਆ ਹੈ।

ਜੰਮੂ-ਕਸ਼ਮੀਰ ਦੇ ਪਹਾੜਾਂ ਵਿੱਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ, ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਗਿਆ ਹੈ। ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਵੱਧਦੀ ਗਰਮੀ ਤੋਂ ਰਾਹਤ ਮਿਲੀ ਹੈ। ਇਹ ਮੌਸਮ ਦੋ ਦਿਨ ਜਾਰੀ ਰਹਿਣ ਦੀ ਉਮੀਦ ਹੈ। 30 ਮਾਰਚ ਤੋਂ ਬਾਅਦ, ਤਾਪਮਾਨ ਫਿਰ 3 ਤੋਂ 5 ਡਿਗਰੀ ਵਧੇਗਾ। ਮੌਸਮ ਵਿਭਾਗ ਅਨੁਸਾਰ ਇਸ ਸਮੇਂ ਦੌਰਾਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਹੈ।
ਪਿਛਲੇ 24 ਘੰਟਿਆਂ ਵਿੱਚ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 5.7 ਡਿਗਰੀ ਸੈਲਸੀਅਸ ਘਟਿਆ ਹੈ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ।
ਜਨਵਰੀ ਫਰਬਰੀ ਤੋਂ ਬਾਅਦ ਮਾਰਚ ਵੀ ਰਿਹਾ ਸੁੱਕਾ
ਮਾਰਚ ਦੇ ਮਹੀਨੇ ਵਿੱਚ ਵੀ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਰਿਹਾ ਹੈ। ਆਮ ਤੌਰ ‘ਤੇ, ਸੂਬੇ ਵਿੱਚ 28 ਮਾਰਚ ਤੱਕ 21.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 7.6 ਮਿਲੀਮੀਟਰ ਬਾਰਿਸ਼ ਹੋਈ ਹੈ। ਇਸੇ ਤਰ੍ਹਾਂ, ਪਿਛਲੇ ਮਹੀਨੇ ਵੀ ਸੂਬੇ ਵਿੱਚ 20 ਪ੍ਰਤੀਸ਼ਤ ਘੱਟ ਬਾਰਿਸ਼ ਦਰਜ ਕੀਤੀ ਗਈ ਸੀ। ਪਿਛਲੇ ਮਹੀਨੇ, ਸੂਬੇ ਵਿੱਚ 21.6 ਮਿਲੀਮੀਟਰ ਬਾਰਿਸ਼ ਹੋਈ, ਜਦੋਂ ਕਿ ਹਰ ਸਾਲ ਆਮ ਤੌਰ ‘ਤੇ ਇਸ ਸਮੇਂ ਦੌਰਾਨ 27.1 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ।
ਜੇਕਰ ਪੰਜਾਬ ਦੇ ਜ਼ਿਲ੍ਹਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਅੱਜ ਹਲਕੀ ਬੱਦਲਵਾਈ ਰਹੇਗੀ ਅਤੇ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਤਾਪਮਾਨ 17 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਜਲੰਧਰ ਵਿੱਚ ਵੀ ਅੱਜ ਅਸਮਾਨ ਸਾਫ਼ ਰਹੇਗਾ ਅਤੇ ਤਾਪਮਾਨ ਵਿੱਚ ਬਦਲਾਅ ਦੀ ਕੋਈ ਭਵਿੱਖਬਾਣੀ ਨਹੀਂ ਹੈ। ਤਾਪਮਾਨ 15 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜੇਕਰ ਗੱਲ ਲੁਧਿਆਣਾ ਦੀ ਕਰੀਏ ਤਾਂ ਇੱਥੇ ਵੀ ਅਸਮਾਨ ਸਾਫ਼ ਰਹੇਗਾ ਅਤੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆ ਸਕਦੀ ਹੈ। ਤਾਪਮਾਨ 15 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਓਧਰ ਪਟਿਆਲਾ ਵਿੱਚ ਅੱਜ ਅਸਮਾਨ ਸਾਫ਼ ਰਹਿਣ ਦੇ ਆਸਾਰ ਹਨ। ਤਾਪਮਾਨ ਵਿੱਚ ਬਦਲਾਅ ਦੀ ਕੋਈ ਭਵਿੱਖਬਾਣੀ ਨਹੀਂ ਹੈ। ਮੋਹਾਲੀ ਵਿੱਚ ਵੀ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 17 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ