Punjab Weather Update: ਪੰਜਾਬ ‘ਚ ਮੀਂਹ ਤੇ ਗੜੇਮਾਰੀ ਨਾਲ ਮੌਸਮ ਹੋਇਆ ਸੁਹਾਵਣਾ, ਆਉਣ ਵਾਲੇ ਦਿਨਾਂ ‘ਚ ਹੋ ਸਕਦੇ ਹਨ ਵੱਡੇ ਬਦਲਾਅ
Weather Update Today:ਜੂਨ ਮਹੀਨੇ ਦੀ ਸ਼ੁਰੂਆਤ ਨਾਲ ਜਿੱਥੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਉਥੇ ਹੀ ਆਉਣ ਵਾਲੇ ਦਿਨਾਂ ਚ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ |
FILE PHOTO
7 ਜੂਨ ਤੱਕ ਮੌਸਮ ‘ਚ ਵੱਡੇ ਬਦਲਾਅ
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ (2 ਜੂਨ) ਨੂੰ ਮੁੜ ਤੋਂ ਧੂੜ ਭਰੀ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 7 ਜੂਨ ਤੱਕ ਮੌਸਮ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।ਮੌਸਮ ‘ਚ ਹੌਲੀ-ਹੌਲੀ ਹੋਵੇਗਾ ਬਦਲਾਅ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ, ਹਰਿਆਣਾ, ਦਿੱਲੀ ਐਨਸੀਆਰ ਦੇ ਨਾਲ ਲੱਗਦੇ ਖੇਤਰਾਂ ਵਿੱਚ ਲੰਬੇ ਸਮੇਂ ਤੱਕ ਮੀਂਹ ਦੀ ਉਮੀਦ ਨਹੀਂ ਹੈ। ਇਨ੍ਹਾਂ ਸੂਬਿਆਂ ‘ਚ ਆਉਣ ਵਾਲੇ 3 ਦਿਨਾਂ ਤੱਕ ਮੀਂਹ ਪੈਣ ਦਾ ਸਿਲਸਿਲਾ ਜਾਰੀ ਹੈ ਪਰ ਉਸ ਤੋਂ ਬਾਅਦ ਮੌਸਮ ‘ਚ ਹੌਲੀ-ਹੌਲੀ ਬਦਲਾਅ ਹੋਵੇਗਾ। ਜਿਸ ਤੋਂ ਬਾਅਦ ਗਰਮੀ ਆਪਣਾ ਰੂਪ ਦਿਖਾਵੇਗੀ।ਆਉਣ ਵਾਲੇ ਦਿਨਾਂ ‘ਚ ਗਰਮੀ ਦਿਖਾਵੇਗੀ ਆਪਣਾ ਰੂਪ
ਆਈਐਮਡੀ (Indian Meteorological Department) ਦੀ ਭਵਿੱਖਬਾਣੀ ਦੇ ਮੁਤਾਬਕ 15 ਜੂਨ ਤੱਕ ਤਾਪਮਾਨ 44 ਡਿਗਰੀ ਤੋਂ 47 ਡਿਗਰੀ ਤੱਕ ਪਹੁੰਚ ਸਕਦਾ ਹੈ, ਇਸ ਲਈ ਲੋਕਾਂ ਨੂੰ ਪਹਿਲਾਂ ਤੋਂ ਹੀਟਵੇਵ ਲਈ ਤਿਆਰ ਰਹਿਣਾ ਚਾਹੀਦਾ ਹੈ। ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਕਈ ਸੂਬਿਆਂ ‘ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ।
Follow Us
