ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ, ਔਰੇਜ ਅਲਰਟ ਜਾਰੀ, ਦਿਨ ਵੇਲੇ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। 11 ਮਈ (ਐਤਵਾਰ) ਨੂੰ ਸੂਬੇ ਵਿੱਚ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਰਿਪੋਰਟ ਕੀਤੀ ਗਈ। ਜਿਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ।
ਪੰਜਾਬ-ਚੰਡੀਗੜ੍ਹ ਦਾ ਮੌਸਮ
IMD (ਭਾਰਤੀ ਮੌਸਮ ਵਿਭਾਗ) ਦੇ ਅਨੁਸਾਰ, ਲੁਧਿਆਣਾ ਦੇ ਸਮਰਾਲਾ ਵਿੱਚ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸਮੇਂ ਸਭ ਤੋਂ ਗਰਮ ਸਥਾਨ ਸੀ। ਚੰਡੀਗੜ੍ਹ ਵਿੱਚ ਤਾਪਮਾਨ 38.9 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 39 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 39.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 37 ਤੋਂ 39 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਕੁੱਲ ਮਿਲਾ ਕੇ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਗਰਮੀ ਮਹਿਸੂਸ ਕੀਤੀ ਗਈ।
ਪਰ, ਜਿਵੇਂ-ਜਿਵੇਂ ਸ਼ਾਮ ਹੋਈ, ਸੂਬੇ ਵਿੱਚ ਤੇਜ਼ ਹਵਾਵਾਂ ਚੱਲਣ ਲੱਗ ਪਈਆਂ। ਇਸ ਦੇ ਨਾਲ ਹੀ ਰਾਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਮੌਜੂਦਾ ਪੰਜਾਬ ਭਵਿੱਖਬਾਣੀ:11/05/2025 21:22:2. ਫਾਜ਼ਿਲਕਾ , ਸ਼੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਲੁਧਿਆਣਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ pic.twitter.com/NJtvRdDY2M
— IMD Chandigarh (@IMD_Chandigarh) May 11, 2025
ਇਹ ਵੀ ਪੜ੍ਹੋ
ਅੱਜ ਵੀ ਅਲਰਟ
ਮੌਸਮ ਵਿਭਾਗ ਨੇ 12 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ, ਉੱਤਰੀ ਪੰਜਾਬ (ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਆਦਿ) ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ, 24 ਘੰਟਿਆਂ ਬਾਅਦ ਮੌਸਮ ਫਿਰ ਆਮ ਹੋ ਜਾਵੇਗਾ ਅਤੇ ਤਾਪਮਾਨ ਫਿਰ ਵਧੇਗਾ।
WEATHER WARNING AND RAINFALL MAP #PUNJAB #HARYANA DATED 11-05-2025 pic.twitter.com/G3U3nQEX5v
— IMD Chandigarh (@IMD_Chandigarh) May 11, 2025
ਅੰਮ੍ਰਿਤਸਰ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 38 ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਦੋਂ ਕਿ ਲੁਧਿਆਣਾ ਵਿੱਚ ਤਾਪਮਾਨ 23 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ ਅਤੇ ਇੱਥੇ ਵੀ ਬੱਦਲਵਾਈ ਛਾਈ ਰਹੇਗੀ। ਜਲੰਧਰ ਵਿੱਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 37.5 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਪਟਿਆਲਾ ਵਿੱਚ ਵੀ ਅੱਜ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 37 ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਮੋਹਾਲੀ ਵਿੱਚ ਵੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 37 ਦੇ ਵਿਚਕਾਰ ਰਹਿ ਸਕਦਾ ਹੈ।