Punjab Weather: ਮੀਂਹ ਨੇ ਲਿਆਂਦੀ ਮੌਸਮ ਵਿੱਚ ਠੰਡਕ, ਅੱਜ ਵੀ ਹਲਕੀ ਬਾਰਿਸ਼ ਦੀ ਸੰਭਾਵਨਾ

Updated On: 

27 Sep 2024 07:42 AM IST

Punjab Weather: ਚੰਡੀਗੜ੍ਹ ਵਿੱਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ। ਸ਼ਹਿਰ 'ਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਸੀਜ਼ਨ 'ਚ 844.5 ਮਿਲੀਮੀਟਰ ਬਾਰਿਸ਼ ਹੋਈ ਹੈ।

Punjab Weather: ਮੀਂਹ ਨੇ ਲਿਆਂਦੀ ਮੌਸਮ ਵਿੱਚ ਠੰਡਕ, ਅੱਜ ਵੀ ਹਲਕੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦਾ ਮੌਸਮ

Follow Us On
Punjab Weather: ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਅੱਜ (ਸ਼ੁੱਕਰਵਾਰ) ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ। ਸ਼ਹਿਰ ‘ਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਸੀਜ਼ਨ ‘ਚ 844.5 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਸਮੇਂ ਦੌਰਾਨ ਮੁਹਾਲੀ ਵਿੱਚ 3.5 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਪਿਆ ਹੈ। ਸੂਬੇ ਵਿੱਚ 37.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਇਸ ਮੌਸਮ ਵਿੱਚ ਆਮ ਵਰਖਾ 74.3 ਮਿਲੀਮੀਟਰ ਹੈ। ਇਸ ਹਿਸਾਬ ਨਾਲ 50 ਫੀਸਦੀ ਘੱਟ ਮੀਂਹ ਪਿਆ। ਸਵੇਰੇ ਸਮੇਂ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ ਪਾਸ ਦਰਜ ਕੀਤਾ ਗਿਆ ਇਸ ਤੋਂ ਇਲਾਵਾ ਦੁਪਿਹਰ ਸਮੇਂ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿ ਸਕਦਾ ਹੈ। ਹਾਲਾਂਕਿ ਹਵਾ ਵਿੱਚ ਨਮੀ ਹੋਣ ਕਾਰਨ ਇਹ ਥੋੜ੍ਹਾ ਵਧਿਆ ਹੋਇਆ ਮਹਿਸੂਸ ਹੋ ਸਕਦਾ ਹੈ। ਸ਼ਾਮ ਸਮੇਂ ਤਾਪਮਾਨ 33 ਡਿਗਰੀ ਦੇ ਆਸ ਪਾਸ ਰਹੇਗਾ। ਰਾਤ ਸਮੇਂ ਇਹ ਘੱਟ ਕੇ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਕਦੋਂ ਤੱਕ ਰਹੇਗੀ ਬੱਦਲਵਾਈ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਗਲੇ ਕੁੱਝ ਦਿਨ ਹਲਕੇ ਬੱਦਲ ਦਿਖਾਈ ਦੇਣਗੇ। ਇਸ ਤੋਂ ਇਲਾਵਾ ਅਕਤੂਬਰ ਮਹੀਨੇ ਦੇ ਸ਼ੁਰੂਆਤ ਵਿੱਚ ਚੰਗਾ ਸੂਰਜ ਦਿਖਾਈ ਦੇਵੇਗਾ। ਜਿਸ ਨਾਲ ਚੰਗੇ ਦਿਨ ਲੱਗਣਗੇ ਪਰ ਇਸ ਦੇ ਨਾਲ ਹੀ ਤਾਪਮਾਨ ਵਿੱਚ ਵਾਧਾ ਹੋਣ ਦੇ ਵੀ ਅਸਾਰ ਹਨ।

ਅੱਜ 11 ਘੰਟਿਆਂ ਦਾ ਰਹੇਗਾ ਦਿਨ

ਜੇਕਰ ਗੱਲ ਕੀਤੀ ਜਾਵੇ ਦਿਨ ਦੀ ਤਾਂ ਕਰੀਬ 11 ਘੰਟਿਆਂ ਦਾ ਅੱਜ ਦੇਖਣ ਨੂੰ ਮਿਲੇਗਾ। ਅੱਜ ਸਵੇਰ ਸਮੇਂ ਸੂਰਜ 6 ਵਜਕੇ 18 ਮਿੰਟ ਤੇ ਚੜ੍ਹਿਆ ਅਤੇ ਸ਼ਾਮ ਨੂੰ 6 ਵਜਕੇ 16 ਮਿੰਟ ਤੇ ਛਿਪਣ ਦੀ ਸੰਭਾਵਨਾ ਹੈ।