Weather Update: ਪੰਜਾਬ ਦੇ ਕਈ ਇਲਾਕਿਆਂ ਚ ਅੱਜ ਵੀ ਧੁੰਦ, ਚੰਡੀਗੜ੍ਹ ਦੇ ਸਕੂਲਾਂ ਚ ਵਧੀਆਂ ਛੁੱਟੀਆਂ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਪੰਜਾਬ ‘ਚ ਸ਼ਨੀਵਾਰ ਰਾਤ ਤੋਂ ਹਲਕੀ ਧੁੰਦ ਫਿਰ ਦਿਖਾਈ ਦੇਣ ਲੱਗੀ ਸੀ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅੱਜ (ਐਤਵਾਰ) ਦੀ ਸ਼ੁਰੂਆਤ ਭਾਰੀ ਧੁੰਦ ਨਾਲ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਧੁੰਦ ਅਤੇ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀਆਂ 11 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੌਰਾਨ ਕੋਈ ਵੀ ਸਰਕਾਰੀ ਜਾਂ ਗੈਰ ਸਰਕਾਰੀ ਸਕੂਲ ਜਾਂ ਕਾਲਜ ਨਹੀਂ ਖੁੱਲ੍ਹੇਗਾ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤੀ ਚੱਕਰ ਦੇਖੇ ਜਾ ਸਕਦੇ ਹਨ। ਜਿਸ ਕਾਰਨ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਤਾਪਮਾਨ ਚ ਆਵੇਗੀ ਗਿਰਾਵਟ
ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ‘ਚ ਹੌਟ ਲਾਕ ਵਰਗੀ ਸਥਿਤੀ ਬਣ ਗਈ ਹੈ ਕਿ ਅਗਲੇ ਤਿੰਨ ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਹੇਠਾਂ ਆ ਸਕਦਾ ਹੈ। ਪਰ ਤਿੰਨ ਦਿਨਾਂ ਬਾਅਦ ਫਿਰ ਤੋਂ ਤਾਪਮਾਨ 2 ਤੋਂ 3 ਡਿਗਰੀ ਹੇਠਾਂ ਆ ਜਾਵੇਗਾ।
ਸਵਾ 10 ਘੰਟਿਆਂ ਦਾ ਰਹੇਗਾ ਦਿਨ
ਅੱਜ ਸੂਰਜ ਸਵੇਰੇ 7 ਵਜ ਕੇ 26 ਮਿੰਟ ਤੇ ਚੜਿਆ ਅਤੇ ਸ਼ਾਮ ਸਮੇਂ ਉਹ 5 ਵਜ ਕੇ 39 ਮਿੰਟ ਤੇ ਛਿਪ ਜਾਵੇਗਾ। ਇਸ ਅਨੁਸਾਰ ਪੰਜਾਬ ਵਿੱਚ ਅੱਜ ਦਿਨ ਸਵਾ 10 ਘੰਟਿਆਂ ਦਾ ਰਹੇਗਾ। ਸਵੇਰ ਸਮੇਂ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਕਿ ਦੁਪਿਹਰ ਸਮੇਂ ਇਹ 24 ਡਿਗਰੀ ਤੱਕ ਚਲਾ ਜਾਵੇਗਾ। ਸ਼ਾਮ ਸਮੇਂ ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਇਹ 25 ਡਿਗਰੀ ਦੇ ਆਸ ਪਾਸ ਰਹੇਗਾ। ਜਦੋਂ ਕਿ ਰਾਤ ਨੂੰ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ 16 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ
ਰਾਜਧਾਨੀ ਚੰਡੀਗੜ੍ਹ ਵਿੱਚ ਦਿਨ ਵੇਲੇ ਹਲਕੇ ਬੱਦਲ ਦਿਖਾਈ ਦੇਣ ਦੀ ਸੰਭਾਵਨਾ ਹੈ। ਓਧਰ ਲੁਧਿਆਣਾ ਵਿੱਚ ਹਲਕੀ ਧੁੰਦ ਰਹਿਣ ਦਾ ਅਨੁਮਾਨ ਹੈ। ਅੰਮ੍ਰਿਤਸਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਾਹਿਰ ਕੀਤੀ ਜਾ ਰਹੀ ਹੈ।