Weather Update: 14 ਸਤੰਬਰ ਤੋਂ ਬਦਲ ਸਕਦਾ ਹੈ ਮੌਸਮ, ਫਿਲਹਾਲ ਕੋਈ ਅਲਰਟ ਨਹੀਂ

Updated On: 

11 Sep 2024 07:37 AM IST

Weather Update: ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 14 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 1.3 ਮਿਲੀਮੀਟਰ, ਲੁਧਿਆਣਾ ਵਿੱਚ 0.4 ਮਿਲੀਮੀਟਰ, ਪਠਾਨਕੋਟ ਵਿੱਚ 8.0, ਫਤਿਹਗੜ੍ਹ ਸਾਹਿਬ ਵਿੱਚ 10.0 ਮਿਲੀਮੀਟਰ, ਮੋਗਾ ਵਿੱਚ 1.0 ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

Weather Update: 14 ਸਤੰਬਰ ਤੋਂ ਬਦਲ ਸਕਦਾ ਹੈ ਮੌਸਮ, ਫਿਲਹਾਲ ਕੋਈ ਅਲਰਟ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ ‘ਚ ਇਹ ਆਮ ਦੇ ਕਰੀਬ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 14 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 1.3 ਮਿਲੀਮੀਟਰ, ਲੁਧਿਆਣਾ ਵਿੱਚ 0.4 ਮਿਲੀਮੀਟਰ, ਪਠਾਨਕੋਟ ਵਿੱਚ 8.0, ਫਤਿਹਗੜ੍ਹ ਸਾਹਿਬ ਵਿੱਚ 10.0 ਮਿਲੀਮੀਟਰ, ਮੋਗਾ ਵਿੱਚ 1.0 ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਸੂਬੇ ਵਿੱਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਬਾਰਿਸ਼ ਹੋਈ। ਜੋ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 25% ਘੱਟ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਇਹ ਮਲੇਰੀਆ ਲਈ ਆਦਰਸ਼ ਸੀਜ਼ਨ ਹੈ। ਅਜਿਹੇ ‘ਚ ਚੌਕਸ ਰਹਿਣ ਦੀ ਲੋੜ ਹੈ।

12 ਘੰਟਿਆਂ ਦਾ ਰਹੇਗਾ ਦਿਨ

ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਅੱਜ ਦਿਨ ਦਾ ਸਮਾਂ ਤਕਰੀਬਨ 12 ਘੰਟਿਆਂ ਦਾ ਰਹਿਣ ਦੀ ਸੰਭਾਵਨਾ ਹੈ। ਜੇਕਰ ਸੂਰਜ ਚੜਣ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਅੱਜ ਸੂਰਜ ਸਵੇਰੇ 6 ਵਜ ਕੇ 9 ਮਿੰਟ ਤੇ ਚੜ੍ਹਿਆ। ਇਸ ਤੋਂ ਇਲਾਵਾ ਸੂਰਜ ਸ਼ਾਮ ਨੂੰ 06 ਵਜ ਕੇ 37 ਮਿੰਟ ਦੇ ਆਸ ਪਾਸ ਛਿਪੇਗਾ। ਪੰਜਾਬ ਵਿੱਚ ਸਵੇਰ ਸਮੇਂ ਕਈ ਥਾਵਾਂਤੇ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਰ ਹਵਾ ਵਿੱਚ ਨਮੀ ਹੋਣ ਕਾਰਨ ਮਾਹੌਲ ਹੁੰਮਸ ਭਰਿਆ ਰਿਹਾ ਜਿਸ ਕਾਰਨ ਤਾਪਮਾਨ ਜ਼ਿਆਦਾ ਮਹਿਸੂਸ ਕੀਤਾ ਗਿਆ। ਕਈ ਇਲਾਕਿਆਂ ਵਿੱਚ ਹਲਕੀਆਂ ਹਵਾਵਾਂ ਵਿੱਚ ਚਲਦੀਆਂ ਮਹਿਸੂਸ ਕੀਤੀਆਂ ਗਈਆਂ। ਦੁਪਿਹਰ ਸਮੇਂ ਪੰਜਾਬ ਦਾ ਤਾਪਮਾਨ ਵਧਦਾ ਹੋਇਆ ਦਿਖਾਈ ਦੇਵੇਗਾ। ਇਹ ਤਾਪਮਾਨ 32 ਡਿਗਰੀ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ ਪਰ ਹੁੰਮਸ ਕਾਰਨ ਇਹ ਤਾਪਮਾਨ 38 ਡਿਗਰੀ ਸੈਲਸੀਅਸ ਵਰਗਾ ਲੱਗ ਸਕਦਾ ਹੈ। ਸ਼ਾਮ ਦੇ ਸਮੇਂ ਇਹ ਤਾਪਮਾਨ ਘਟ ਕੇ 30 ਡਿਗਰੀ ਦੇ ਆਸ ਪਾਸ ਰਹਿ ਸਕਦਾ ਹੈ।
Follow Us