6 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਹਲਕੀ ਜਿਹੀ ਗਿਰਾਵਟ | punjab weather update today yellow alert pathankot hoshiarpur know full in punjabi Punjabi news - TV9 Punjabi

6 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤਾਪਮਾਨ ‘ਚ ਹਲਕੀ ਜਿਹੀ ਗਿਰਾਵਟ

Updated On: 

11 Aug 2024 07:57 AM

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ 'ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

6 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾ, ਤਾਪਮਾਨ ਚ ਹਲਕੀ ਜਿਹੀ ਗਿਰਾਵਟ

ਸੰਕੇਤਕ ਤਸਵੀਰ (Pic Credit: Pexels)

Follow Us On

ਪੰਜਾਬ ਵਿੱਚ ਐਤਵਾਰ ਨੂੰ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੀਤੇ ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਸੀ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਗਿਰਾਵਟ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਇਲਾਕੇ ਵਿੱਚ ਸਾਢੇ 36 ਡਿਗਰੀ ਦਰਜ ਕੀਤਾ ਗਿਆ ਹੈ।

ਜੇਕਰ ਗੱਲ ਕੀਤੀ ਜਾਵੇ ਅੱਜ ਦੇ ਮੌਸਮ ਦੀ ਤਾਂ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਹੈ। ਪਰ ਇਹ ਅਲਰਟ ਮਹਿਜ਼ 2 ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੀ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ ‘ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਮਾਨਸੂਨ ਹੋ ਰਿਹਾ ਕਮਜ਼ੋਰ

ਮੌਸਮ ਵਿਭਾਗ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਰਿਹਾ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਉਸ ਦੇ ਉਲਟ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੋਈ ਹੈ। ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਜੁਲਾਈ ਵਿੱਚ ਸੁਸਤ ਰਹਿਣ ਵਾਲਾ ਮਾਨਸੂਨ ਅਗਸਤ ਵਿੱਚ ਐਕਟਿਵ ਹੁੰਦਾ ਨਜ਼ਰ ਆ ਰਿਹਾ ਹੈ। ਹਰਿਆਣਾ ‘ਚ ਅਗਸਤ ਦੇ ਪਹਿਲੇ 10 ਦਿਨਾਂ ‘ਚ 44 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਦਸ ਦਿਨਾਂ ਵਿੱਚ ਇੱਥੇ 76.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਪਹਿਲੇ ਦਸ ਦਿਨਾਂ ਵਿੱਚ ਸਿਰਫ਼ 40.5 ਮਿਲੀਮੀਟਰ ਮੀਂਹ ਹੀ ਰਿਕਾਰਡ ਕੀਤਾ ਗਿਆ ਹੈ, ਜਦੋਂ ਕਿ ਆਮ ਤੌਰ ਤੇ ਇੱਥੇ ਇਨ੍ਹਾਂ ਦਿਨਾਂ ਵਿੱਚ 63.2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਜਾਂਦਾ ਹੈ।

ਸਾਢੇ 11 ਘੰਟਿਆਂ ਦਾ ਹੋਵੇਗਾ ਦਿਨ

ਜਿਵੇਂ ਜਿਵੇਂ ਸਰਦੀਆਂ ਨੇੜੇ ਆ ਰਹੀਆਂ ਹਨ ਤਾਂ ਉਵੇਂ ਉਵੇਂ ਦਿਨ ਦਾ ਸਮਾਂ ਘਟਣਾ ਸ਼ੁਰੂ ਹੋ ਗਿਆ ਹੈ। ਜੇਕਰ ਗੱਲ ਕੀਤੀ ਜਾਵੇ ਅੱਜ ਦੇ ਦਿਨ ਦੀ ਤਾਂ ਅੱਜ ਸਾਢੇ 11 ਘੰਟਿਆਂ ਦਾ ਦਿਨ ਰਹੇਗਾ। ਅੱਜ ਸਵੇਰੇ 5 ਵਜਕੇ 51 ਮਿੰਟ ਤੇ ਸੂਰਜ ਚੜ੍ਹਿਆ ਅਤੇ ਸ਼ਾਮ ਨੂੰ 7 ਵਜਕੇ 13 ਮਿੰਟ ਤੇ ਇਹ ਛੁਪੇਗਾ।

Exit mobile version