ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weather Update: ਪੰਜਾਬ ਚ ਵਧਣ ਲੱਗੀ ਠੰਡ, ਵਧੇ ਪ੍ਰਦੂਸ਼ਣ ਨੇ ਵਧਾਈ ਚਿੰਤਾ

Weather: ਸੂਬੇ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਖ਼ਤੀ ਹੋਣ ਦੇ ਬਾਵਜੂਦ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 108 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਦਾ ਸਿੱਧਾ ਅਸਰ ਹਵਾ 'ਤੇ ਪੈ ਰਿਹਾ ਹੈ, ਜੋ ਪ੍ਰਦੂਸ਼ਿਤ ਹੋ ਰਹੀ ਹੈ।

Weather Update: ਪੰਜਾਬ ਚ ਵਧਣ ਲੱਗੀ ਠੰਡ, ਵਧੇ ਪ੍ਰਦੂਸ਼ਣ ਨੇ ਵਧਾਈ ਚਿੰਤਾ
ਪੰਜਾਬ ‘ਚ ਮੌਸਮ ਦਾ ਹਾਲ
Follow Us
tv9-punjabi
| Updated On: 27 Oct 2024 08:01 AM

ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਇਹ ਆਮ ਨਾਲੋਂ 2.8 ਡਿਗਰੀ ਵੱਧ ਹੈ। ਹਾਲਾਂਕਿ ਹੁਣ ਰਾਤਾਂ ਠੰਡੀਆਂ ਹੋਣ ਲੱਗ ਪਈਆਂ ਹਨ। ਸੂਬੇ ‘ਚ ਫਰੀਦਕੋਟ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ ਹੈ।

ਸੂਬੇ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ 397 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਪੁੱਛਿਆ ਹੈ ਕਿ ਸੂਚਨਾ ਮਿਲਣ ਦੇ ਬਾਵਜੂਦ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਤਰਨਤਾਰਨ 130 ਅਤੇ ਅੰਮ੍ਰਿਤਸਰ 98 ਨੂੰ ਵੱਧ ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।

ਕਈ ਥਾਵਾਂ ਤੇ ਜਲੀ ਪਰਾਲੀ

ਸੂਬੇ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਖ਼ਤੀ ਹੋਣ ਦੇ ਬਾਵਜੂਦ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 108 ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਦਾ ਸਿੱਧਾ ਅਸਰ ਹਵਾ ‘ਤੇ ਪੈ ਰਿਹਾ ਹੈ, ਜੋ ਪ੍ਰਦੂਸ਼ਿਤ ਹੋ ਰਹੀ ਹੈ। ਅੰਮ੍ਰਿਤਸਰ ਦਾ AQI ਸਵੇਰੇ 5 ਵਜੇ 260 ਦਰਜ ਕੀਤਾ ਗਿਆ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਚੰਡੀਗੜ੍ਹ ਸਮੇਤ ਸਾਰੇ ਸ਼ਹਿਰਾਂ ਦਾ AQI ਪੱਧਰ ਘਟ ਰਿਹਾ ਹੈ।

ਮੰਡੀ ਗੋਬਿੰਦਗੜ੍ਹ ਵਿੱਚ AQI 211 ਦਰਜ ਕੀਤਾ ਗਿਆ ਹੈ। ਬਠਿੰਡਾ ਦਾ AQI 123, ਜਲੰਧਰ ਦਾ AQI 169, ਖੰਨਾ ਦਾ AQI 136, ਲੁਧਿਆਣਾ ਦਾ AQI 155, ਪਟਿਆਲਾ ਦਾ AQI 154 ਅਤੇ ਰੂਪਨਗਰ ਦਾ AQI 144 ਹੈ।

ਚੰਡੀਗੜ੍ਹ ਵਿੱਚ ਤਿੰਨ ਥਾਵਾਂ ‘ਤੇ AQI ਮਾਪਿਆ ਜਾਂਦਾ ਹੈ। ਸੈਕਟਰ-22 ਵਿੱਚ AQI 134 ਦਰਜ ਕੀਤਾ ਗਿਆ। ਸੈਕਟਰ-25 ਵਿੱਚ AQI 116 ਸੀ। ਮੁਹਾਲੀ ਦੇ ਨਾਲ ਲੱਗਦੇ ਸੈਕਟਰ-53 ਵਿੱਚ AQI ਪੱਧਰ 160 ਦਰਜ ਕੀਤਾ ਗਿਆ।

ਅੱਜ 7 ਘੰਟਿਆਂ ਦਾ ਹੋਵੇਗਾ ਦਿਨ

ਸਰਦੀਆਂ ਦੇ ਆਉਣ ਨਾਲ ਦਿਨ ਵੀ ਛੋਟੇ ਹੋਣ ਲੱਗ ਪਏ ਹਨ। ਪੰਜਾਬ ਵਿੱਚ ਅੱਜ ਦਿਨ ਕਰੀਬ 7 ਘੰਟਿਆਂ ਦਾ ਹੀ ਰਹੇਗਾ। ਅੱਜ ਸਵੇਰੇ 6 ਵਜਕੇ 38 ਮਿੰਟ ਤੇ ਸੂਰਜ ਚੜਿਆ। ਸ਼ਾਮ ਵੇਲੇ ਸੂਰਜ 5 ਵਜਕੇ 43 ਮਿੰਟ ਤੇ ਛਿਪ ਜਾ ਜਾਵੇਗਾ। ਜੇਕਰ ਗੱਲ ਕਰੀਏ ਤਾਪਮਾਨ ਦੀ ਤਾਂ ਸਵੇਰੇ ਵੇਲੇ ਤਾਪਮਾਨ ਕਰੀਬ 20 ਡਿਗਰੀ ਸੈਲਸੀਅਸ ਦੇ ਆਸ ਪਾਸ ਦਰਜ ਕੀਤਾ ਗਿਆ। ਜੋ ਸ਼ਾਮ ਸਮੇਂ 33 ਡਿਗਰੀ ਪਹੁੰਚ ਸਕਦਾ ਹੈ ਅਤੇ ਰਾਤ ਨੂੰ ਕਰੀਬ 25 ਡਿਗਰੀ ਰਹਿਣ ਦੀ ਸੰਭਾਵਨਾ ਹੈ।

PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ...
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ...
ਨਵੇਂ ਸਾਲ ਦੇ ਜਸ਼ਨ 'ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?
ਨਵੇਂ ਸਾਲ ਦੇ ਜਸ਼ਨ 'ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?...
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ...
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ...
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset...
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ...
ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ...
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ...