ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਯੈਲੋ ਅਲਰਟ, ਪੂਰੇ ਸੂਬੇ 'ਚ ਮੀਂਹ ਦੀ ਸੰਭਾਵਨਾ | punjab weather update yellow alert today know full in punjabi Punjabi news - TV9 Punjabi

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ, ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ

Updated On: 

10 Aug 2024 08:13 AM

ਪੰਜਾਬ ਦੇਸ਼ ਦਾ ਸਭ ਤੋਂ ਸੁੱਕਾ ਸੂਬਾ ਬਣ ਗਿਆ ਹੈ। ਇੱਥੇ ਸਭ ਤੋਂ ਘੱਟ ਬਾਰਿਸ਼ ਹੋਈ ਹੈ। ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 273.6 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ਼ 157.2 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਇਹ ਬਾਰਿਸ਼ ਆਮ ਨਾਲੋਂ 43% ਘੱਟ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ 26% ਘੱਟ ਮੀਂਹ ਦਰਜ ਕੀਤਾ ਗਿਆ ਹੈ।

ਪੰਜਾਬ ਦੇ 5 ਜ਼ਿਲ੍ਹਿਆਂ ਚ ਅੱਜ ਯੈਲੋ ਅਲਰਟ, ਪੂਰੇ ਸੂਬੇ ਚ ਮੀਂਹ ਦੀ ਸੰਭਾਵਨਾ

ਸੰਕੇਤਕ ਤਸਵੀਰ

Follow Us On

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

ਬਾਰਿਸ਼ ਦੀ ਕਮੀ ਨਾਲ ਜੂਝ ਰਿਹਾ ਪੰਜਾਬ

ਪੰਜਾਬ ਦੇਸ਼ ਦਾ ਸਭ ਤੋਂ ਸੁੱਕਾ ਸੂਬਾ ਬਣ ਗਿਆ ਹੈ। ਇੱਥੇ ਸਭ ਤੋਂ ਘੱਟ ਬਾਰਿਸ਼ ਹੋਈ ਹੈ। ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 273.6 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ਼ 157.2 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਇਹ ਬਾਰਿਸ਼ ਆਮ ਨਾਲੋਂ 43% ਘੱਟ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ 26% ਘੱਟ ਮੀਂਹ ਦਰਜ ਕੀਤਾ ਗਿਆ ਹੈ।

ਸਵਾ 7 ਛਿਪੇਗਾ ਦਿਨ

ਅੱਜ ਸਵੇਰ ਸਮੇਂ 5 ਵਜਕੇ 50 ਮਿੰਟ ਤੇ ਸੂਰਜ ਚੜ੍ਹਿਆ ਅਤੇ ਇਹ ਸ਼ਾਮ ਨੂੰ 7 ਵਜ ਕੇ 14 ਮਿੰਟ ਤੇ ਛਿਪੇਗਾ। ਪੰਜਾਬ ਵਿੱਚ ਅੱਜ 12.8 ਘੰਟਿਆਂ ਦਾ ਦਿਨ ਹੋਵੇਗਾ। ਸਵੇਰੇ ਦੇ ਸਮੇਂ ਤਾਪਮਾਨ 27°C ਦੇ ਕਰੀਬ ਰਿਹਾ। ਪਰ ਜਿਵੇਂ ਜਿਵੇਂ ਦਿਨ ਚੜ੍ਹੇਗਾ ਤਾਂ ਉਵੇਂ ਉਵੇਂ ਤਾਪਮਾਨ ਵਿੱਚ ਵੀ ਵਾਧਾ ਹੋਵੇਗਾ।

ਦੁਪਿਹਰ ਦੇ ਸਮੇਂ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪਰ ਜ਼ਿਆਦਾ ਗਰਮੀ ਹੋਣ ਕਾਰਨ ਇਹ 43 ਡਿਗਰੀ ਵਾਂਗ ਮਹਿਸੂਸ ਹੋ ਸਕਦਾ ਹੈ। ਇਸ ਦੇ ਨਾਲ ਹੀ 10 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਨਾਲ ਹਲਕੀ ਹਵਾ ਦੇ ਵੀ ਚੱਲਣ ਦੀ ਸੰਭਾਵਨਾ ਹੈ।

ਸ਼ਾਮ ਦੇ ਸਮੇਂ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਰਿਸ਼ ਹੋਣ ਦੇ ਵੀ ਬਹੁਤ ਘੱਟ ਅਸਾਰ ਨਜ਼ਰ ਆਉਂਦੇ ਹਨ। ਰਾਤ ਸਮੇਂ ਤਾਪਮਾਨ ਵਿੱਚ ਹਲਕੀ ਗਿਰਾਵਟ ਆਵੇਗੀ। ਰਾਤ ਨੂੰ ਤਾਪਮਾਨ 30 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

Exit mobile version