ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਹੋਰ ਵਧੇਗੀ ਠੰਡ, ਫਿਲਹਾਲ ਧੁੰਦ ਚ ਨਹੀਂ ਹੋਵੇਗਾ ਵਾਧਾ, ਪ੍ਰਦੂਸ਼ਣ ਚ ਹੋਇਆ ਵਾਧਾ

ਵਾਤਾਵਰਣ ਮਾਹਿਰਾਂ ਅਨੁਸਾਰ ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਉੱਤਰੀ ਭਾਰਤ ਦੀ ਭੂਗੋਲਿਕ ਸਥਿਤੀ ਅਜਿਹੀ ਹੈ ਕਿ ਹਵਾ ਇੱਕ ਦਿਸ਼ਾ ਤੋਂ ਦੂਜੀ ਦਿਸ਼ਾ ਵੱਲ ਚਲਦੀ ਹੈ। ਜੇਕਰ ਹਵਾ ਪੂਰਬ ਤੋਂ ਪੱਛਮ ਵੱਲ ਚੱਲੇ ਤਾਂ ਅੰਮ੍ਰਿਤਸਰ ਤੋਂ ਲਾਹੌਰ ਤੱਕ ਦੀ ਹਵਾ ਪ੍ਰਦੂਸ਼ਿਤ ਹੋ ਜਾਂਦੀ ਹੈ।

ਪੰਜਾਬ ‘ਚ ਹੋਰ ਵਧੇਗੀ ਠੰਡ, ਫਿਲਹਾਲ ਧੁੰਦ ਚ ਨਹੀਂ ਹੋਵੇਗਾ ਵਾਧਾ, ਪ੍ਰਦੂਸ਼ਣ ਚ ਹੋਇਆ ਵਾਧਾ
ਸੰਕੇਤਕ ਤਸਵੀਰ
Follow Us
tv9-punjabi
| Published: 01 Dec 2024 08:40 AM
ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਪੰਜਾਬ ਵਿੱਚ ਜਲੰਧਰ ਦੇ ਨਾਲ ਲੱਗਦਾ ਆਦਮਪੁਰ ਰਿਹਾ। ਜਿੱਥੇ ਬੀਤੇ ਦਿਨ ਘੱਟੋ-ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਦੇ ਕਰੀਬ ਰਿਹਾ। ਓਧਰ ਪੰਜਾਬ ਵਿੱਚ ਤਾਪਮਾਨ ਆਮ ਵਾਂਗ ਹੀ ਰਿਹਾ, ਜਦੋਂ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ 1.2 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਚ ਬਰਫਬਾਰੀ ਹੋ ਸਕਦੀ ਹੈ, ਜਿਸ ਤੋਂ ਬਾਅਦ ਉੱਤਰ ਭਾਰਤ ਦੇ ਕਈ ਇਲਾਕਿਆਂ ‘ਚ ਠੰਡ ਹੋਰ ਵਧ ਜਾਵੇਗੀ। ਮੌਸਮ ਵਿਭਾਗ ਮੁਤਾਬਕ ਫਿਲਹਾਲ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਧੁੰਦ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ 1 ਤੋਂ 2 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਠੰਡ ਵਿੱਚ ਹੋਰ ਵੀ ਵਾਧਾ ਹੋਵੇਗਾ। ਮੌਸਮ ਵਿਭਾਗ ਅਨੁਸਾਰ ਹੈ ਕਿ ਮੌਸਮ ਵਿੱਚ ਅਚਾਨਕ ਬਦਲਾਅ ਹੋਣ ਤੋਂ ਬਾਅਦ ਦਸੰਬਰ ਮਹੀਨੇ ਵਿੱਚ ਠੰਡ ਵਧ ਜਾਵੇਗੀ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਿਕ ਨਵੰਬਰ ਮਹੀਨਾ ਸੁਸਤ ਤੇ ਗਰਮ ਰਿਹਾ ਹੈ।

ਮੀਂਹ ਨਾਲ ਮਿਲੇਗੀ ਪ੍ਰਦੂਸ਼ਣ ਤੋਂ ਰਾਹਤ

ਵਾਤਾਵਰਣ ਮਾਹਿਰਾਂ ਅਨੁਸਾਰ ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਉੱਤਰੀ ਭਾਰਤ ਦੀ ਭੂਗੋਲਿਕ ਸਥਿਤੀ ਅਜਿਹੀ ਹੈ ਕਿ ਹਵਾ ਇੱਕ ਦਿਸ਼ਾ ਤੋਂ ਦੂਜੀ ਦਿਸ਼ਾ ਵੱਲ ਚਲਦੀ ਹੈ। ਜੇਕਰ ਹਵਾ ਪੂਰਬ ਤੋਂ ਪੱਛਮ ਵੱਲ ਚੱਲੇ ਤਾਂ ਅੰਮ੍ਰਿਤਸਰ ਤੋਂ ਲਾਹੌਰ ਤੱਕ ਦੀ ਹਵਾ ਪ੍ਰਦੂਸ਼ਿਤ ਹੋ ਜਾਂਦੀ ਹੈ। ਇਸੇ ਤਰ੍ਹਾਂ ਜੇਕਰ ਇਹ ਹਵਾ ਪੱਛਮ ਤੋਂ ਪੂਰਬ ਵੱਲ ਚਲਦੀ ਹੈ ਤਾਂ ਇਸ ਦਾ ਅਸਰ ਰਾਜਧਾਨੀ ਚੰਡੀਗੜ੍ਹ ਵੱਲ ਹੁੰਦਾ ਹੈ। ਇਹੀ ਕਾਰਨ ਹੈ ਕਿ ਅੱਜ ਰਾਜਧਾਨੀ’ਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ ਅਤੇ ਗੁਰੂ ਨਗਰੀ ‘ਚ ਰਾਹਤ ਮਿਲੀ ਹੈ।

ਘਟੇ ਪਰਾਲੀ ਦੇ ਮਾਮਲੇ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ‘ਚ ਇਸ ਸੀਜ਼ਨ ‘ਚ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਚ 70 ਫੀਸਦੀ ਕਮੀ ਆਈ ਹੈ। ਪਿਛਲੇ ਸਾਲ 36 ਹਜ਼ਾਰ 663 ਘਟਨਾਵਾਂ ਵਾਪਰੀਆਂ ਸਨ। ਪਰ ਇਸ ਵਾਰ 15 ਸਤੰਬਰ ਤੋਂ 30 ਨਵੰਬਰ ਤੱਕ 10 ਹਜ਼ਾਰ 909 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਕਮੀ ਦਾ ਕਾਰਨ ਖੇਤੀ ਖੇਤਰ ਵਿੱਚ ਵੱਧ ਰਹੇ ਮਸ਼ੀਨੀਕਰਨ ਨੂੰ ਮੰਨਿਆ ਜਾ ਸਕਦਾ ਹੈ।

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...