ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
Punjab Weather Alert: ਪੰਜਾਬ ਦੇ ਕਈ ਜ਼ਿਲ੍ਹਿਆਂ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਮੀਂਹ ਪਿਆ। ਪਿਛਲੇ 24 ਸਾਲਾਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਮਾਨਸੂਨ ਸਮੇਂ ਤੋਂ ਪਹਿਲਾਂ ਪੰਜਾਬ ਪਹੁੰਚਿਆ ਹੈ।

ਹਿਮਾਚਲ ਵਿੱਚ ਰੁਕਿਆ ਹੋਇਆ ਮਾਨਸੂਨ ਹੁਣ ਅੱਗੇ ਵਧ ਗਿਆ ਹੈ ਅਤੇ ਐਤਵਾਰ ਨੂੰ ਪਠਾਨਕੋਟ ਰਾਹੀਂ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਮੀਂਹ ਪਿਆ। ਪਿਛਲੇ 24 ਸਾਲਾਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਮਾਨਸੂਨ ਸਮੇਂ ਤੋਂ ਪਹਿਲਾਂ ਪੰਜਾਬ ਪਹੁੰਚਿਆ ਹੈ। ਪਿਛਲੇ ਸਾਲ ਦੀ ਗੱਲ ਕਰੀਏ ਤਾਂ 28 ਫੀਸਦ ਘੱਟ ਮੀਂਹ ਪਿਆ ਸੀ, 314.6 ਮਿਲੀਮੀਟਰ ਹੋਈ ਸੀ।
ਮੀਂਹ ਤੋਂ ਬਾਅਦ, ਪੰਜਾਬ ਵਿੱਚ ਔਸਤ ਦਿਨ ਦਾ ਤਾਪਮਾਨ 0.7 ਡਿਗਰੀ ਸੈਲਸੀਅਸ ਘੱਟ ਗਿਆ ਹੈ। ਹੁਣ ਵੀ ਤਾਪਮਾਨ ਆਮ ਨਾਲੋਂ 3.3 ਡਿਗਰੀ ਘੱਟ ਹੈ।
ਐਤਵਾਰ ਨੂੰ ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 39.0 ਡਿਗਰੀ ਸੈਲਸੀਅਸ ਰਿਹਾ। ਸ਼ਾਮ 5:30 ਵਜੇ ਤੱਕ, ਲੁਧਿਆਣਾ ਵਿੱਚ 49 ਮਿਲੀਮੀਟਰ, ਅੰਮ੍ਰਿਤਸਰ ਵਿੱਚ 39 ਮਿਲੀਮੀਟਰ, ਪਠਾਨਕੋਟ ਵਿੱਚ 5 ਮਿਲੀਮੀਟਰ ਅਤੇ ਫਿਰੋਜ਼ਪੁਰ ਵਿੱਚ 1 ਮਿਲੀਮੀਟਰ ਮੀਂਹ ਪਿਆ।
26 ਜੂਨ ਤੱਕ ਪੰਜਾਬ ਵਿੱਚ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ 26 ਜੂਨ ਤੱਕ ਪੰਜਾਬ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
- 23 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕੋਈ ਚੇਤਾਵਨੀ ਨਹੀਂ, ਪਰ ਪਠਾਨਕੋਟ, ਅੰਮ੍ਰਿਤਸਰ, ਨਵਾਂਸ਼ਹਿਰ ਅਤੇ ਕੁਝ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਨਿਗਰਾਨੀ ਰਹੇਗੀ।
- 24 ਜੂਨ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਖਾਸ ਕਰਕੇ ਫਿਰੋਜ਼ਪੁਰ, ਫਾਜ਼ਿਲਕਾ, ਮੋਹਾਲੀ, ਨਵਾਂਸ਼ਹਿਰ, ਹੁਸ਼ਿਆਰਪੁਰ ਆਦਿ ਵਿੱਚ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
- 25 ਜੂਨ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਾਵਧਾਨੀ ਦੀ ਚੇਤਾਵਨੀ ਦਿੱਤੀ ਗਈ ਹੈ।
- 26 ਜੂਨ ਨੂੰ ਪੰਜਾਬ ਭਰ ਵਿੱਚ ਹਲਕੀ ਤੋਂ ਦਰਮਿਆਨੀ ਗਰਜ-ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਮੌਸਮ
- ਅੰਮ੍ਰਿਤਸਰ ਵਿੱਚ ਬੱਦਲਵਾਈ ਰਹੇਗੀ। ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 29 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
- ਜਲੰਧਰ ਵਿੱਚ ਮੀਂਹ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ ਅਤੇ ਬੱਦਲਵਾਈ ਰਹੇਗੀ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
- ਲੁਧਿਆਣਾ ਵਿੱਚ ਬੱਦਲਵਾਈ ਰਹੇਗੀ। ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 27 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
- ਪਟਿਆਲਾ ਵਿੱਚ ਵੀ ਬੱਦਲਵਾਈ ਰਹੇਗੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
- ਚੰਡੀਗੜ੍ਹ ਦੇ ਨਾਲ ਲਗਦੇ ਮੋਹਾਲੀ ਵਿਖੇ ਬੱਦਲਵਾਈ ਰਹੇਗੀ। ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਤਾਪਮਾਨ 27 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।