Punjab Weather: ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ, ਕਈ ਥਾਵਾਂ ਤੇ ਵਿਜ਼ੀਬਿਲਟੀ ਜ਼ੀਰੋ ਦੇ ਕਰੀਬ, ਬੱਦਲਵਾਈ ਦੇ ਵੀ ਅਸਾਰ

Updated On: 

04 Jan 2025 07:18 AM

ਅੰਮ੍ਰਿਤਸਰ ਹਵਾਈ ਅੱਡੇ 'ਤੇ ਧੁੰਦ ਕਾਰਨ ਉਡਾਣਾਂ ਦੀ ਆਮਦ ਅਤੇ ਰਵਾਨਗੀ ਵਿੱਚ ਵਿਘਨ ਪਿਆ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਂਕਾਕ ਤੋਂ ਆ ਰਹੀ ਫਲਾਈਟ ਅੰਮ੍ਰਿਤਸਰ 'ਚ ਨਹੀਂ ਉਤਰ ਸਕੀ ਅਤੇ ਇਸ ਨੂੰ ਲਖਨਊ ਵੱਲ ਮੋੜ ਦਿੱਤਾ ਗਿਆ। ਮਲੇਸ਼ੀਆ ਏਅਰਲਾਈਨਜ਼ ਦੀ ਫਲਾਈਟ ਨੂੰ ਦਿੱਲੀ ਭੇਜਿਆ ਗਿਆ ਸੀ। ਦਿੱਲੀ ਏਅਰਪੋਰਟ 'ਤੇ ਵੀ ਧੁੰਦ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ।

Punjab Weather: ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ, ਕਈ ਥਾਵਾਂ ਤੇ ਵਿਜ਼ੀਬਿਲਟੀ ਜ਼ੀਰੋ ਦੇ ਕਰੀਬ, ਬੱਦਲਵਾਈ ਦੇ ਵੀ ਅਸਾਰ

ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਦਿਖਾਈ ਦੇ ਰਹੀ ਸੰਘਣੀ ਧੁੰਦ

Follow Us On

ਪੰਜਾਬ ਅਤੇ ਇਸਦੀ ਰਾਜਧਾਨੀ ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗ ਪਈ ਸੀ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ‘ਚ ਵਿਜ਼ੀਬਿਲਟੀ ਜ਼ੀਰੋ ਦੇ ਕਰੀਬ ਪਹੁੰਚ ਗਈ।

ਅੰਮ੍ਰਿਤਸਰ ਹਵਾਈ ਅੱਡੇ ‘ਤੇ ਧੁੰਦ ਕਾਰਨ ਉਡਾਣਾਂ ਦੀ ਆਮਦ ਅਤੇ ਰਵਾਨਗੀ ਵਿੱਚ ਵਿਘਨ ਪਿਆ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਂਕਾਕ ਤੋਂ ਆ ਰਹੀ ਫਲਾਈਟ ਅੰਮ੍ਰਿਤਸਰ ‘ਚ ਨਹੀਂ ਉਤਰ ਸਕੀ ਅਤੇ ਇਸ ਨੂੰ ਲਖਨਊ ਵੱਲ ਮੋੜ ਦਿੱਤਾ ਗਿਆ। ਮਲੇਸ਼ੀਆ ਏਅਰਲਾਈਨਜ਼ ਦੀ ਫਲਾਈਟ ਨੂੰ ਦਿੱਲੀ ਭੇਜਿਆ ਗਿਆ ਸੀ। ਦਿੱਲੀ ਏਅਰਪੋਰਟ ‘ਤੇ ਵੀ ਧੁੰਦ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ।

ਸ਼ੁੱਕਰਵਾਰ ਦੁਪਹਿਰ ਨੂੰ ਥੋੜ੍ਹੀ ਜਿਹੀ ਧੁੱਪ ਤੋਂ ਬਾਅਦ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ -1.7 ਡਿਗਰੀ ਸੈਲਸੀਅਸ ਘੱਟ ਹੈ। ਅੱਜ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 19.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਕਰੀਬ 2 ਡਿਗਰੀ ਵੱਧ ਸੀ।

ਦਿਖਾਈ ਦੇ ਸਕਦੀ ਹੈ ਬੱਦਲਵਾਈ

ਮੌਸਮ ਵਿਭਾਗ ਅਨੁਸਾਰ ਅੱਜ ਰਾਤ ਵੈਸਟਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ 5-6 ਦਸੰਬਰ ਨੂੰ ਪੰਜਾਬ ਵਿੱਚ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅਜਿਹੇ ਹੀ ਹਾਲਾਤ ਦੇਖਣ ਨੂੰ ਮਿਲਣਗੇ। ਇਸ ਤੋਂ ਬਾਅਦ ਰਾਤ ਦਾ ਤਾਪਮਾਨ 2-3 ਡਿਗਰੀ ਵਧ ਸਕਦਾ ਹੈ ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ।

ਸਵਾ 10 ਘੰਟਿਆਂ ਦਾ ਰਹੇਗਾ ਦਿਨ

ਅੱਜ ਸੂਰਜ ਸਵੇਰੇ 7 ਵਜ ਕੇ 35 ਮਿੰਟ ਤੇ ਚੜ੍ਹਿਆ ਅਤੇ ਸ਼ਾਮ ਨੂੰ 5 ਵਜ ਕੇ 38 ਮਿੰਟ ਤੇ ਸੂਰਜ ਛਿਪ ਜਾਵੇਗਾ। ਇਸ ਅਨੁਸਾਰ ਅੱਜ ਦਾ ਦਿਨ ਕਰੀਬ ਸਵਾ 10 ਘੰਟਿਆਂ ਦਾ ਰਹੇਗਾ। ਸਵੇਰ ਸਮੇਂ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ ਜਦੋਂ ਕਿ ਦੁਪਿਹਰ ਸਮੇਂ 25 ਡਿਗਰੀ ਅਤੇ ਸ਼ਾਮ ਨੂੰ 26 ਡਿਗਰੀ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ ਰਾਤ ਸਮੇਂ ਤਾਪਮਾਨ 16 ਡਿਗਰੀ ਰਹਿ ਸਕਦਾ ਹੈ।