ਪੰਜਾਬ ਦੇ 4 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਸੂਬੇ ਭਰ ‘ਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ

Published: 

29 Jul 2025 06:52 AM IST

Punjab Weather: ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਘੱਟ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਰ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ 4 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਸੂਬੇ ਭਰ ਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ

ਸੰਕੇਤਕ ਤਸਵੀਰ (Photo Credit: AI)

Follow Us On

ਪੰਜਾਬ ਵਿੱਚ ਅੱਜ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ। ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਦੇਖੀ ਗਈ ਹੈ।

7 ਜ਼ਿਲ੍ਹਿਆਂ ਵਿੱਚ ਫਲੈਸ਼ ਅਲਰਟ ਜਾਰੀ

ਮੌਸਮ ਵਿਭਾਗ ਨੇ ਸਵੇਰੇ 9 ਵਜੇ ਤੱਕ 7 ਜ਼ਿਲ੍ਹਿਆਂ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਹੈ। ਰੂਪਨਗਰ, ਲੁਧਿਆਣਾ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ ਵਿੱਚ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਘੱਟ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਰ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38 ਡਿਗਰੀ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਅੱਜ ਲੁਧਿਆਣਾ ਵਿੱਚ 3 ਮਿਲੀਮੀਟਰ, ਪਠਾਨਕੋਟ ਵਿੱਚ 10, ਹੁਸ਼ਿਆਰਪੁਰ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਰ ਰੋਪੜ ਵਿੱਚ 92 ਮਿਲੀਮੀਟਰ ਅਤੇ ਮੋਹਾਲੀ ਵਿੱਚ 55.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਿਹਾ।

4 ਦਿਨ ਸ਼ਾਂਤ ਰਹੇਗਾ ਮੌਸਮ, ਕੋਈ ਅਲਰਟ ਨਹੀਂ

ਅੱਜ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੂਰੇ ਸੂਬੇ ਵਿੱਚ ਮੌਸਮ ਆਮ ਰਹੇਗਾ। ਅੱਜ ਤੋਂ ਬਾਅਦ, ਅਗਲੇ 4 ਦਿਨਾਂ ਲਈ ਮੌਨਸੂਨ ਫਿਰ ਸੁਸਤ ਹੋ ਰਿਹਾ ਹੈ। ਚਾਰ ਦਿਨਾਂ ਲਈ ਰਾਜ ਵਿੱਚ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਦੱਸ ਦਈਏ ਕਿ 3 ਅਗਸਤ ਤੋਂ ਮੌਨਸੂਨ ਦਾ ਇੱਕ ਨਵਾਂ ਪੜਾਅ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿੱਚ ਫਿਰ ਤੋਂ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ, ਜੁਲਾਈ ਦੇ ਮਹੀਨੇ ਵਿੱਚ ਮੌਨਸੂਨ ਵਿੱਚ ਗਿਰਾਵਟ ਆਈ ਹੈ।

ਜੁਲਾਈ ਵਿੱਚ 19% ਘੱਟ ਮੀਂਹ

ਜੁਲਾਈ ਦਾ ਮਹੀਨਾ ਪੰਜਾਬ ਲਈ ਚੰਗਾ ਨਹੀਂ ਸੀ। ਜਿੱਥੇ ਦੇਸ਼ ਭਰ ਵਿੱਚ ਚੰਗੀਆਂ ਬਾਰਿਸ਼ਾਂ ਹੋ ਰਹੀਆਂ ਹਨ, ਉੱਥੇ ਹੀ ਪੰਜਾਬ ਵਿੱਚ 1 ਤੋਂ 28 ਜੁਲਾਈ ਦੇ ਵਿਚਕਾਰ ਆਮ ਨਾਲੋਂ 19% ਘੱਟ ਮੀਂਹ ਪਿਆ ਹੈ। ਅੰਦਾਜ਼ਾ ਹੈ ਕਿ ਅਗਸਤ ਦਾ ਮਹੀਨਾ ਪੰਜਾਬ ਲਈ ਚੰਗਾ ਰਹੇਗਾ। 1 ਤੋਂ 28 ਜੁਲਾਈ ਤੱਕ ਪੰਜਾਬ ਵਿੱਚ 117.7 ਫੀਸਦ ਬਾਰਿਸ਼ ਹੋਈ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਆਮ ਬਾਰਿਸ਼ 144.9 ਮਿਲੀਮੀਟਰ ਹੁੰਦੀ ਹੈ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ

  • ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਜਲੰਧਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਲੁਧਿਆਣਾ ਵਿੱਚ ਵੀ ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿੱਥੇ ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਪਟਿਆਲਾ ਵਿੱਚ ਅੱਜ ਹਲਕੇ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 30 ਫੀਸਦ ਦੇ ਵਿਚਕਾਰ ਰਹਿ ਸਕਦਾ ਹੈ।
  • ਮੋਹਾਲੀ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 29 ਫੀਸਦ ਦੇ ਵਿਚਕਾਰ ਰਹਿ ਸਕਦਾ ਹੈ।