ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ: ਸੰਘਣੀ ਧੁੰਦ, ਸੀਤ ਲਹਿਰ ਦਾ ਹੋਵੇਗਾ ਅਸਰ

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਸੂਚਨਾ ਮੁਤਾਬਕ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਐਸ.ਏ.ਐਸ.ਨਗਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ: ਸੰਘਣੀ ਧੁੰਦ, ਸੀਤ ਲਹਿਰ ਦਾ ਹੋਵੇਗਾ ਅਸਰ
Follow Us
tv9-punjabi
| Published: 28 Jan 2025 07:56 AM

ਮੌਸਮ ਵਿਭਾਗ ਵੱਲੋਂ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਵੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸ ਦਾ ਅਸਰ ਅੱਜ ਤੱਕ ਹੀ ਸੀਮਤ ਰਹਿਣ ਵਾਲਾ ਹੈ। 29 ਜਨਵਰੀ ਤੋਂ ਸਵੇਰ ਦੀ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 29 ਜਨਵਰੀ ਅਤੇ 1 ਜਨਵਰੀ ਨੂੰ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ।

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਸੂਚਨਾ ਮੁਤਾਬਕ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਐਸ.ਏ.ਐਸ.ਨਗਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਇਹ ਅਲਰਟ ਅੱਜ ਤੱਕ ਹੀ ਰਹੇਗਾ। 29 ਜਨਵਰੀ ਤੋਂ ਤਾਪਮਾਨ 3 ਡਿਗਰੀ ਵਧ ਸਕਦਾ ਹੈ ਅਤੇ ਲੋਕਾਂ ਨੂੰ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਕੱਲ ਰਾਤ ਹੋਵੇਗੀ ਸਰਗਰਮ

29 ਜਨਵਰੀ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਹਿਮਾਚਲ ਦੇ ਪਹਾੜਾਂ ‘ਤੇ ਪਵੇਗਾ। ਇਸ ਦਾ ਹਲਕਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਿਆ ਜਾ ਸਕਦਾ ਹੈ। ਇਸ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਅਤੇ 1 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।

ਜਦਕਿ ਦੂਸਰਾ ਵੈਸਟਰਨ ਡਿਸਟਰਬੈਂਸ 1 ਫਰਵਰੀ ਤੋਂ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਵੀ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ। ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਸੰਭਵ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਮੌਸਮ ਦੀ ਭਵਿੱਖਬਾਣੀ

  • ਅੰਮ੍ਰਿਤਸਰ ਵਿੱਚ ਅੱਜ ਆਸਮਾਨ ਸਾਫ ਰਹਿਣ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਜਲੰਧਰ ਵਿੱਚ ਅੱਜ ਆਸਮਾਨ ਸਾਫ ਰਹਿਣ ਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 3 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਲੁਧਿਆਣਾ- ਅੱਜ ਆਸਮਾਨ ਸਾਫ ਰਹਿਣ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 4 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਪਟਿਆਲਾ— ਅੱਜ ਆਸਮਾਨ ਸਾਫ ਰਹਿਣ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 5 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਮੋਹਾਲੀ ਵਿੱਚ ਅੱਜ ਆਸਮਾਨ ਸਾਫ ਰਹਿਣ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ...
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ...
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ...
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?...
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ...
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?...
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ...
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ...
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ...