ਪੰਜਾਬ ਵਿੱਚ ਮੀਂਹ… ਮੰਡੀਆਂ ਵਿੱਚ ਗਿੱਲਾ ਹੋਇਆ ਝੋਨਾ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ; 12 ਜ਼ਿਲ੍ਹਿਆਂ ਚ ਯੈਲੋ ਅਲਰਟ
ਪੱਛਮੀ ਡਿਸਟਰਬੈਂਸ ਐਕਟਿਵ ਹੋਣ ਤੋਂ ਬਾਅਦ ਪੰਜਾਬ ਵਿੱਚ ਹਲਕੀ ਹਲਕੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਮੰਗਲਵਾਰ ਲਈ ਜਿਨ੍ਹਾਂ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ।
ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਹੋਈ ਬਾਰਿਸ਼ ਕਾਰਨ ਮੰਡੀਆਂ ਵਿੱਚ ਸਟੋਰ ਕੀਤਾ ਜ਼ਿਆਦਾਤਰ ਝੋਨਾ ਗਿੱਲਾ ਹੋ ਗਿਆ। ਮੌਸਮ ਵਿਭਾਗ ਨੇ ਮੰਗਲਵਾਰ ਨੂੰ 12 ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਲਈ ਪੀਲਾ ਅਲਰਟ ਵੀ ਜਾਰੀ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਹੋਣ ਦਾ ਡਰ ਹੈ। ਇਸ ਬਾਰਿਸ਼ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਡਿੱਗ ਗਿਆ, ਜਿਸ ਨਾਲ ਮੌਸਮ ਵਿੱਚ ਠੰਢਕ ਆ ਗਈ।
ਫ਼ਰੀਦਕੋਟ ਵਿੱਚ ਸੋਮਵਾਰ ਨੂੰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 28.1 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 22.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 25.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 25.2 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ 20.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਘੱਟੋ-ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ, ਜੋ ਆਮ ਦੇ ਨੇੜੇ ਰਿਹਾ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 17.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਜੂਦਾ ਪੰਜਾਬ ਭਵਿੱਖਬਾਣੀ:07/10/2025 14:48:2. ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/QWQXqdklPy
— IMD Chandigarh (@IMD_Chandigarh) October 7, 2025
ਮੋਹਾਲੀ ਵਿੱਚ ਪਿਆ ਜ਼ਿਆਦਾ ਮੀਂਹ
ਸੋਮਵਾਰ ਨੂੰ ਮੋਹਾਲੀ ਵਿੱਚ ਸਭ ਤੋਂ ਵੱਧ 32.5 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਵਿੱਚ 14.0 ਮਿਲੀਮੀਟਰ, ਪਟਿਆਲਾ ਵਿੱਚ 5.8 ਮਿਲੀਮੀਟਰ, ਬਠਿੰਡਾ ਵਿੱਚ 6.0 ਮਿਲੀਮੀਟਰ, ਰੂਪਨਗਰ ਵਿੱਚ 3.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 3.0 ਮਿਲੀਮੀਟਰ ਅਤੇ ਲੁਧਿਆਣਾ ਵਿੱਚ 2.8 ਮਿਲੀਮੀਟਰ ਮੀਂਹ ਪਿਆ।
ਮੌਜੂਦਾ ਪੰਜਾਬ ਭਵਿੱਖਬਾਣੀ:07/10/2025 12:04:2. ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/YQjpYSTedw
— IMD Chandigarh (@IMD_Chandigarh) October 7, 2025ਇਹ ਵੀ ਪੜ੍ਹੋ
ਜਿਨ੍ਹਾਂ ਜ਼ਿਲ੍ਹਿਆਂ ਲਈ ਮੰਗਲਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।


