ਪੰਜਾਬ ਵਿੱਚ ਥੋੜ੍ਹੀ ਰਾਹਤ ਤੋਂ ਬਾਅਦ ਅਗਲੇ ਦੋ ਦਿਨ ਹੀਟ ਵੇਵ ਦਾ ਯੋਲੋ ਅਲਰਟ ਕੀਤਾ ਗਿਆ ਜਾਰੀ | punjab Yellow alert of heat wave continues for the next 2 days know full in punjabi Punjabi news - TV9 Punjabi

ਪੰਜਾਬ ਵਿੱਚ ਥੋੜ੍ਹੀ ਰਾਹਤ ਤੋਂ ਬਾਅਦ ਅਗਲੇ ਦੋ ਦਿਨ ਹੀਟ ਵੇਵ ਦਾ ਯੋਲੋ ਅਲਰਟ ਕੀਤਾ ਗਿਆ ਜਾਰੀ

Updated On: 

23 Jun 2024 08:02 AM

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ। ਇਸ ਕਾਰਨ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੀਟਵੇਵ ਦਾ ਅਸਰ ਸਿਰਫ਼ ਦੋ ਦਿਨ ਹੀ ਰਹੇਗਾ।

ਪੰਜਾਬ ਵਿੱਚ ਥੋੜ੍ਹੀ ਰਾਹਤ ਤੋਂ ਬਾਅਦ ਅਗਲੇ ਦੋ ਦਿਨ ਹੀਟ ਵੇਵ ਦਾ ਯੋਲੋ ਅਲਰਟ ਕੀਤਾ ਗਿਆ ਜਾਰੀ

ਸੰਕੇਤਕ ਤਸਵੀਰ

Follow Us On

ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਰਾਹਤ ਵੀ ਮਿਲੇਗੀ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ। ਇਸ ਕਾਰਨ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੀਟਵੇਵ ਦਾ ਅਸਰ ਸਿਰਫ਼ ਦੋ ਦਿਨ ਹੀ ਰਹੇਗਾ।

ਉਥੇ ਹੀ ਜੇਕਰ ਬੀਤੀ ਸ਼ਾਮ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ ‘ਚ ਦਰਜ ਕੀਤਾ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਸ਼ਹਿਰ ਦਾ ਤਾਪਮਾਨ 41.1 ਡਿਗਰੀ ਰਿਹਾ। ਸ਼ਨੀਵਾਰ ਨੂੰ ਵੀ ਇੱਥੇ ਹੀਟਵੇਵ ਮਹਿਸੂਸ ਕੀਤੀ ਗਈ।

ਪ੍ਰੀ-ਮਾਨਸੂਨ 26 ਤੋਂ ਸਰਗਰਮ

ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪਰ 28 ਜੂਨ ਨੂੰ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ

ਅੰਮ੍ਰਿਤਸਰ ਵਿੱਚ ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਵੱਧ ਸੀ। ਅੱਜ ਵੀ ਸ਼ਹਿਰ ਦਾ ਤਾਪਮਾਨ 26 ਤੋਂ 38 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਉਧਰ ਜਲੰਧਰ ਵਿੱਚ ਤਾਪਮਾਨ 38 ਡਿਗਰੀ ਦੇ ਨੇੜੇ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਤਾਪਮਾਨ 28 ਤੋਂ 40 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।

ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 5 ਡਿਗਰੀ ਵੱਧ ਸੀ। ਅੱਜ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ 26 ਤੋਂ 40 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Exit mobile version