ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, 399 ਤੱਕ ਪਹੁੰਚਿਆ AQI, ਅਗਲੇ 3 ਦਿਨ ਧੁੰਦ ਦਾ ਅਲਰਟ

Published: 

09 Nov 2026 06:48 AM IST

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਦੀਵਾਲੀ ਤੋਂ ਬਾਅਦ ਪਟਾਕਿਆਂ ਦੇ ਧੂੰਏਂ ਅਤੇ ਹਵਾਵਾਂ ਦੀ ਘੱਟ ਰਫ਼ਤਾਰ ਕਾਰਨ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵਧ ਗਿਆ ਹੈ। ਚੰਡੀਗੜ੍ਹ ਦੇ ਮੁਕਾਬਲੇ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਿਆਦਾ ਜ਼ਹਿਰੀਲੀ ਹੋ ਗਈ ਹੈ।

ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, 399 ਤੱਕ ਪਹੁੰਚਿਆ AQI, ਅਗਲੇ 3 ਦਿਨ ਧੁੰਦ ਦਾ ਅਲਰਟ

ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, 399 ਤੱਕ ਪਹੁੰਚਿਆ AQI Photo Credit : Meta AI

ਪੰਜਾਬ ਅਤੇ ਚੰਡੀਗੜ੍ਹ ਵਿੱਚ ਦੀਵਾਲੀ ਤੋਂ ਬਾਅਦ ਪਟਾਕਿਆਂ ਦੇ ਧੂੰਏਂ ਅਤੇ ਹਵਾਵਾਂ ਦੀ ਘੱਟ ਰਫ਼ਤਾਰ ਕਾਰਨ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵਧ ਗਿਆ ਹੈ। ਚੰਡੀਗੜ੍ਹ ਦੇ ਮੁਕਾਬਲੇ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਿਆਦਾ ਜ਼ਹਿਰੀਲੀ ਹੋ ਗਈ ਹੈ। ਲੁਧਿਆਣਾ ਦਾ AQI 300 ਅਤੇ ਮੰਡੀ ਗੋਬਿੰਦਗੜ੍ਹ ਵਿੱਚ AQI 399 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ AQI 129 ਰਿਹਾ। ਅਗਲੇ 3 ਦਿਨਾਂ ਤੱਕ ਧੁੰਦ ਛਾਏ ਰਹਿਣ ਦਾ ਅਨੁਮਾਨ ਹੈ।

ਅੱਜ (9 ਨਵੰਬਰ) ਮੌਸਮ ਖੁਸ਼ਕ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 33.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

12 ਅਤੇ 13 ਨਵੰਬਰ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 12 ਅਤੇ 13 ਨਵੰਬਰ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 12 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਤੋਂ ਬਹੁਤ ਹਲਕੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੁੜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਅਗਲੇ 3 ਦਿਨ ਸਵੇਰੇ ਅਤੇ ਰਾਤ ਨੂੰ ਧੁੰਦ ਛਾਏ ਰਹਿਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 3 ਦਿਨਾਂ ਦੌਰਾਨ ਕੁਝ ਥਾਵਾਂ ‘ਤੇ ਰਾਤ ਅਤੇ ਸਵੇਰ ਵੇਲੇ ਹਲਕੀ ਤੋਂ ਦਰਮਿਆਨੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ 9 ਤੋਂ 13 ਨਵੰਬਰ ਤੱਕ ਵੱਧ ਤੋਂ ਵੱਧ ਤਾਪਮਾਨ ਲਗਭਗ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 14 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

Loading...
Unable to load recommendations.
Follow Us