ਪੰਜਾਬ ‘ਚ ਦੋ ਦਿਨਾਂ ਤੱਕ ਮੀਂਹ ਦਾ ਅਲਰਟ, ਵੈਸਟਰਨ ਡਿਸਟਰਬੈਂਸ ਕਾਰਨ ਮੁੜ ਬਦਲੇਗਾ ਮੌਸਮ,10 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Updated On: 

21 Oct 2023 07:53 AM

ਪੰਜਾਬ ਵਿੱਚ ਸ਼ਨੀਵਾਰ ਨੂੰ 10 ਜ਼ਿਲ੍ਹਿਆਂ ਫ਼ਿਰੋਜ਼ਪੁਰ, ਅੰਮ੍ਰਿਤਸਰ, ਮੁਕਤਸਰ, ਤਰਨਤਾਰਨ, ਫ਼ਾਜ਼ਿਲਕਾ, ਬਠਿੰਡਾ, ਫ਼ਰੀਦਕੋਟ, ਮੋਗਾ, ਮਾਨਸਾ ਅਤੇ ਬਰਨਾਲਾ ਵਿੱਚ ਬਾਰੀਸ਼ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਵਿੱਚ ਮੀਂਹ ਦੀ ਸੰਭਾਵਨਾਵਾਂ 25 ਤੋਂ 50 ਫੀਸਦ ਵਿਚਕਾਰ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸੇ ਸੁੱਕੇ ਰਹਿਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯਾਨੀ ਅੱਜ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਚ ਦੋ ਦਿਨਾਂ ਤੱਕ ਮੀਂਹ ਦਾ ਅਲਰਟ, ਵੈਸਟਰਨ ਡਿਸਟਰਬੈਂਸ ਕਾਰਨ ਮੁੜ ਬਦਲੇਗਾ ਮੌਸਮ,10 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾ
Follow Us On

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਕਾਰਨ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯਾਨੀ ਅੱਜ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਇਸ ਮੀਂਹ ਕਾਰਨ ਤਾਪਮਾਨ ‘ਚ ਵੀ ਜ਼ਿਆਦਾ ਫਰਕ ਨਹੀਂ ਪਵੇਗਾ। ਇਸ ਮਹੀਂ ਨਾਲ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

10 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਸ਼ਨੀਵਾਰ ਨੂੰ 10 ਜ਼ਿਲ੍ਹਿਆਂ ਫ਼ਿਰੋਜ਼ਪੁਰ, ਅੰਮ੍ਰਿਤਸਰ, ਮੁਕਤਸਰ, ਤਰਨਤਾਰਨ, ਫ਼ਾਜ਼ਿਲਕਾ, ਬਠਿੰਡਾ, ਫ਼ਰੀਦਕੋਟ, ਮੋਗਾ, ਮਾਨਸਾ ਅਤੇ ਬਰਨਾਲਾ ਵਿੱਚ ਬਾਰੀਸ਼ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਵਿੱਚ ਮੀਂਹ ਦੀ ਸੰਭਾਵਨਾਵਾਂ 25 ਤੋਂ 50 ਫੀਸਦ ਵਿਚਕਾਰ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸੇ ਸੁੱਕੇ ਰਹਿਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਐਤਵਾਰ ਨੂੰ ਵੀ ਮੀਂਹ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਇਹ ਸੌਮਸ ਐਤਵਾਰ ਨੂੰ ਵੀ ਜਾਰੀ ਰਹੇਗਾ ਇਹ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦਈਏ ਕਿ ਐਤਵਾਰ ਨੂੰ ਪੰਜਾਬ ਦੇ 16 ਜਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਗੁਰਦਾਸਪੁਰ,ਪਠਾਨਕੋਟ, ਫ਼ਿਰੋਜ਼ਪੁਰ, ਤਰਨਤਾਰਨ, ਬਰਨਾਲਾ, ਜਲੰਧਰ ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਲੁਧਿਆਣਾ, ਮੁਕਤਸਰ, ਅਤੇ ਕਪੂਰਥਲਾ ਵਿੱਚ ਬਾਰੀਸ਼ ਦੀ ਦੀ ਸੰਭਾਵਨਾ ਹੈ। ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਸ਼ਨੀਵਾਰ ਦੇ ਨਾਲ ਜ਼ਿਆਦਾ ਦੱਸੀ ਜਾ ਰਹੀ ਹੈ।

ਮੌਸਮ 15 ਤੋਂ 30 ਡਿਗਰੀ ਰਹਿਣ ਦੀ ਸੰਭਾਵਨਾ ਹੈ

ਪੰਜਾਬ ਵਿੱਚ ਤਾਜ਼ਾ ਮੀਂਹ ਤੋਂ ਬਾਅਦ ਤਾਪਮਾਨ ਆਮ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਇਹ ਆਮ ਨਾਲੋਂ 1 ਤੋਂ 2 ਡਿਗਰੀ ਵੀ ਘੱਟ ਹੈ। ਇਸ ਦੇ ਨਾਲ ਹੀ ਸ਼ਨੀਵਾਰ-ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਵੀ ਤਾਪਮਾਨ ਆਮ ਵਾਂਗ ਰਹਿਣ ਵਾਲਾ ਹੈ। ਘੱਟੋ-ਘੱਟ ਤਾਪਮਾਨ 15 ਡਿਗਰੀ ਅਤੇ ਵੱਧ ਤੋਂ ਵੱਧ 30 ਡਿਗਰੀ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।