Punjab Weather: ਜਲੰਧਰ ਸਮੇਤ 11 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਜ਼ਿਆਦਾਤਰ ਸ਼ਹਿਰਾਂ ‘ਚ ਛਾਏ ਕਾਲੇ ਬੱਦਲ; ਭਾਖੜਾ ‘ਚ ਵਧ ਰਿਹਾ ਪਾਣੀ ਦਾ ਪੱਧਰ

Updated On: 

29 Jul 2023 13:20 PM

Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਸ਼ਹਿਰਾਂ 'ਚ ਬੱਦਲ ਛਾਏ ਹੋਏ ਹਨ ਅਤੇ ਕਈ ਥਾਵਾਂ 'ਤੇ ਧੁੱਪ ਨਿਕਲੀ ਹੋਈ ਹੈ।

Punjab Weather: ਜਲੰਧਰ ਸਮੇਤ 11 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ, ਜ਼ਿਆਦਾਤਰ ਸ਼ਹਿਰਾਂ ਚ ਛਾਏ ਕਾਲੇ ਬੱਦਲ; ਭਾਖੜਾ ਚ ਵਧ ਰਿਹਾ ਪਾਣੀ ਦਾ ਪੱਧਰ
Follow Us On

ਪੰਜਾਬ ਨਿਊਜ਼। ਪੰਜਾਬ ‘ਚ ਮਾਨਸੂਨ ਫਿਰ ਤੋਂ ਆਪਣਾ ਅਸਰ ਦਿਖਾ ਰਿਹਾ ਹੈ, ਸ਼ੁੱਕਰਵਾਰ ਨੂੰ ਕਈ ਜ਼ਿਲਿਆਂ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ‘ਚ ਭਾਰੀ ਮੀਂਹ (Heavy Rain) ਦਾ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਪ੍ਰਗਟਾਈਆਂ ਜਾ ਰਹੀਆਂ ਹਨ।

11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਤੋਂ ਮੁਤਾਬਕ ਫਾਜ਼ਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਵੀ ਪੰਜਾਬ ਵਿੱਚ ਕੋਈ ਖਾਸ ਮੀਂਹ ਨਹੀਂ ਪਿਆ। ਚੰਡੀਗੜ੍ਹ ਵਿੱਚ 8MM, ਪਟਿਆਲਾ ਅਤੇ ਲੁਧਿਆਣਾ ਵਿੱਚ 4.4MM, ਬਰਨਾਲਾ ਵਿੱਚ 19.5MM, ਫਤਿਹਗੜ੍ਹ ਸਾਹਿਬ ਵਿੱਚ 6MM, ਮੋਗਾ ਵਿੱਚ 3.5MM, ਰੋਪੜ ਵਿੱਚ 2.5MM ਅਤੇ ਬਲਾਚੌਰ ਵਿੱਚ 5MM ਰਿਕਾਰਡ ਕੀਤਾ ਗਿਆ।

ਭਾਖੜਾ ਡੈਮ ‘ਚ ਵਧ ਰਿਹਾ ਪਾਣੀ ਦਾ ਪੱਧਰ

ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ ਪਿਛਲੇ ਦਿਨ ਨਾਲੋਂ ਡੇਢ ਫੁੱਟ ਵਧ ਗਿਆ ਹੈ। ਪਿਛਲੇ ਦਿਨੀਂ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1658.01 ਫੁੱਟ ਤੱਕ ਪਹੁੰਚ ਗਿਆ ਸੀ, ਉੱਥੇ ਹੀ ਸ਼ਨੀਵਾਰ ਸਵੇਰੇ ਪਾਣੀ ਦਾ ਪੱਧਰ 1659.51 ਫੁੱਟ ਦਰਜ ਕੀਤਾ ਗਿਆ। ਭਾਖੜਾ ਡੈਮ (Bhakra Dam) ਵਿੱਚ ਪਾਣੀ ਦੀ ਆਮਦ 68403 ਕਿਊਸਿਕ ਦਰਜ ਕੀਤੀ ਗਈ ਜਦਕਿ ਟਰਬਾਈਨਾਂ ਰਾਹੀਂ ਸਿਰਫ਼ 41641 ਕਿਊਸਿਕ ਪਾਣੀ ਛੱਡਿਆ ਗਿਆ।

ਇਸੇ ਤਰ੍ਹਾਂ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਨੂੰ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਨੂੰ 10150 ਕਿਊਸਿਕ ਅਤੇ ਸਤਲੁਜ ਦਰਿਆ ਨੂੰ 19200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ 1680 ਫੁੱਟ ਦੇ ਖਤਰੇ ਦੇ ਪੱਧਰ ਤੋਂ ਅਜੇ ਵੀ 21 ਫੁੱਟ ਘੱਟ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ